WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਖੇਡ ਜਗਤ

68ਵੀਆਂ ਮੋੜ ਜੋਨ ਦੀਆਂ ਗਰਮ ਰੁੱਤ ਖੇਡਾਂ ਸ਼ਾਨੋ ਸ਼ੋਕਤ ਨਾਲ ਸ਼ੁਰੂ

ਖੇਡਾਂ ਆਪਸੀ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦੀਆ ਹਨ : ਦਿਲਪ੍ਰੀਤ ਸਿੰਘ ਸੰਧੂ
ਬਠਿੰਡਾ, 3 ਅਗਸਤ: ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੋੜ ਜੋਨ ਦੀਆਂ 68 ਵੀਆ ਗਰਮ ਰੁੱਤ ਖੇਡਾਂ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋ ਗਈਆ ਹਨ।ਜੋਨਲ ਟੂਰਨਾਮੈਂਟ ਕਮੇਟੀ ਮੋੜ ਦੇ ਪ੍ਰਧਾਨ ਪ੍ਰਿੰਸੀਪਲ ਦਿਲਪ੍ਰੀਤ ਸਿੰਘ ਸੰਧੂ ਨੇ ਇਸ ਮੋਕੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਨਾਲ ਜਿੱਥੇ ਸਾਡਾ ਸਰੀਰਕ ਵਿਕਾਸ ਹੁੰਦਾ ਹੈ,ਇਸ ਲਈ ਹੀ ਇਹ ਖੇਡਾਂ ਆਪਸੀ ਭਾਈਚਾਰਕ ਸਾਂਝ ਦਾ ਵੀ ਸੰਦੇਸ਼ ਦਿੰਦੀਆਂ ਹਨ। ਉਹਨਾਂ ਨੇ ਇਹਨਾਂ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਸ਼ੁਭ ਕਾਮਨਾਵਾਂ ਦਿੱਤੀਆਂ।

ਛੇ ਲੱਖ ਰਿਸ਼ਵਤ ਲੈਣ ਦੇ ਦੋਸ਼ ਹੇਠ ਸੀਆਈਏ ਦਾ ਸਾਬਕਾ ਇੰਚਾਰਜ਼ ਵਿਜੀਲੈਂਸ ਵੱਲੋਂ ਗ੍ਰਿਫਤਾਰ

ਅੱਜ ਹੋਏ ਮੁਕਾਬਲਿਆਂ ਸੰਬੰਧੀ ਜਾਣਕਾਰੀ ਦਿੰਦਿਆਂ ਜੋਨਲ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਲੈਕਚਰਾਰ ਹਰਜਿੰਦਰ ਸਿੰਘ ਮਾਨ ਨੇ ਦੱਸਿਆ ਕਿ ਬੈਡਮਿੰਟਨ ਅੰਡਰ 17 ਮੁੰਡੇ ਵਿੱਚ ਸਰਸਵਤੀ ਕਾਨਵੇਂਟ ਸਕੂਲ ਮੋੜ ਮੰਡੀ ਨੇ ਪਹਿਲਾਂ,ਡੀ ਏ ਵੀ ਸਕੂਲ ਨੇ ਦੂਜਾ,ਬਾਸਕਿਟਬਾਲ ਅੰਡਰ 17 ਮੁੰਡਿਆਂ ਵਿੱਚ ਸੰਤ ਫਤਿਹ ਕਾਨਵੇਂਟ ਸਕੂਲ ਨੇ ਪਹਿਲਾਂ,ਗਿਆਨ ਗੁਣ ਸਾਗਰ ਸਕੂਲ ਨੇ ਦੂਜਾ, ਟੇਬਲ ਟੈਨਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਫੱਤਾ ਨੇ ਪਹਿਲਾਂ, ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਨੇ ਦੂਜਾ, ਰੱਸਾਕਸ਼ੀ ਅੰਡਰ 14 ਮੁੰਡੇ ਵਿੱਚ ਸ਼ਹੀਦ ਬਾਬਾ ਜ਼ੋਰਾਵਰ ਸਿੰਘ ਸਕੂਲ ਜੋਧਪੁਰ ਪਾਖਰ ਨੇ ਪਹਿਲਾਂ,ਸ਼ਹੀਦ ਬਾਬਾ ਅਜੀਤ ਸਿੰਘ ਸਕੂਲ ਗਹਿਰੀ ਬਾਰਾਂ ਸਿੰਗ ਨੇ ਦੂਜਾ,ਅੰਡਰ 17 ਵਿੱਚ ਸ਼ਹੀਦ ਬਾਬਾ ਜ਼ੋਰਾਵਰ ਸਿੰਘ ਸਕੂਲ ਜੋਧਪੁਰ ਪਾਖਰ ਨੇ ਪਹਿਲਾਂ, ਡੀ.ਏ.ਵੀ ਸਕੂਲ ਮੋੜ ਮੰਡੀ ਨੇ ਦੂਜਾ,ਚੈੱਸ ਅੰਡਰ 14 ਸਰਸਵਤੀ ਕਾਨਵੇਂਟ ਸਕੂਲ ਨੇ ਪਹਿਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਮਣ ਕਲਾਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ।,

ਮੁੱਖ ਮੰਤਰੀ ਵੱਲੋਂ ਆਸਟਰੇਲੀਆ ਵਿਰੁੱਧ ਸ਼ਾਨਦਾਰ ਜਿੱਤ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ

ਕਬੱਡੀ ਅੰਡਰ 17 ਮੁੰਡੇ ਦੇ ਕੁਆਰਟਰ ਫਾਈਨਲ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਮਾਈਸਰਖਾਨਾ ਨੇ ਸਰਕਾਰੀ ਹਾਈ ਸਕੂਲ ਕੋਟਲੀ ਖ਼ੁਰਦ ਨੂੰ, ਸਕੂਲ ਆਫ ਐਮੀਨੈਸ ਰਾਮਨਗਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੋਧਪੁਰ ਪਾਖਰ ਨੂੰ ਹਰਾਇਆ।ਅੰਡਰ 14 ਮੁੰਡੇ ਖੋ ਖੋ ਵਿੱਚ ਸਰਕਾਰੀ ਹਾਈ ਸਕੂਲ ਨੱਤ ਅਤੇ ਸਰਕਾਰੀ ਹਾਈ ਸਕੂਲ ਬੁਰਜ ਮਾਨਸਾ ਫਾਈਨਲ ਵਿੱਚ ਪਹੁੰਚ ਗਈਆ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੁਨੀਤ ਵਰਮਾ,ਗੁਰਮੀਤ ਸਿੰਘ ਰਾਮਗੜ ਭੂੰਦੜ, ਭੁਪਿੰਦਰ ਸਿੰਘ ਤੱਗੜ, ਲੈਕਚਰਾਰ ਬਿੰਦਰਪਾਲ ਸਿੰਘ, ਸੁਰਿੰਦਰ ਸਿੰਘ,ਨਵਨੀਤ ਕੁਮਾਰ,ਹਰਜੀਤ ਪਾਲ ਸਿੰਘ, ਵਰਿੰਦਰ ਸਿੰਘ ਵਿਰਕ,ਅਵਤਾਰ ਸਿੰਘ ਮਾਨ, ਨਵਦੀਪ ਕੌਰ, ਹਰਪਾਲ ਸਿੰਘ, ਲਖਵੀਰ ਸਿੰਘ,ਜਸਵਿੰਦਰ ਸਿੰਘ ਗਿੱਲ, ਰਾਜਿੰਦਰ ਸਿੰਘ ਢਿੱਲੋਂ, ਕੁਲਦੀਪ ਸਿੰਘ ਸਿੱਧੂ, ਰੁਪਿੰਦਰ ਕੌਰ, ਕੁਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਗੁਰਸ਼ਰਨ ਸਿੰਘ, ਕੁਲਦੀਪ ਸ਼ਰਮਾ, ਰਾਜਵੀਰ ਕੌਰ, ਰਣਜੀਤ ਸਿੰਘ ਚਰਨਾਥਲ, ਰਣਜੀਤ ਸਿੰਘ ਚਹਿਲ, ਪੰਕਜ ਕੁਮਾਰ, ਬਲਰਾਜ ਸਿੰਘ, ਜਰਨੈਲ ਸਿੰਘ, ਸੋਮਾ ਵਤੀ, ਹਰਵਿੰਦਰ ਕੌਰ ਹਾਜ਼ਰ ਸਨ।

 

Related posts

ਮਾਲਵਾ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੀ ਭਾਰ ਤੋਲਕ ਨੇ ਜਿੱਤਿਆ ਸੋਨ ਤਮਗਾ

punjabusernewssite

ਭਾਰਤੀ ਹਾਕੀ ਟੀਮ ਸੈਮੀਫ਼ਾਈਨਲ ਚ ਪੁੱਜੀ, ਇੰਗਲੈਂਡ ਦੀ ਟੀਮ ਨੂੰ ਹਰਾਇਆ, CM Mann ਨੇ ਦਿੱਤੀ ਵਧਾਈ ਦਿੱਤੀ

punjabusernewssite

ਅਕਾਲੀ ਦਲ ਤੇ ਬਸਪਾ ਸਰਕਾਰ ਆਉਣ ’ਤੇ ਪੰਜਾਬ ਕਬੱਡੀ ਕੱਪ ਤੇ ਕਬੱਡੀ ਲੀਗ ਸ਼ੁਰੂ ਕਰਨ ਤੋਂ ਇਲਾਵਾ ਵਿਸ਼ਵ ਕਬੱਡੀ ਕੱਪ ਮੁੜ ਸ਼ੁਰੂ ਕਰ ਕੇ ਕਬੱਡੀ ਨੂੰ ਸੁਰਜੀਤ ਕੀਤਾ ਜਾਵੇਗਾ : ਸੁਖਬੀਰ ਸਿੰਘ ਬਾਦਲ

punjabusernewssite