7 ਅਪ੍ਰੈਲ ਨੂੰ ਬੇਰੁਜ਼ਗਾਰ ਘੇਰਨਗੇ ਮੁੱਖ ਮੰਤਰੀ ਦੀ ਕੋਠੀ,ਤਿਆਰੀਆਂ ਦਾ ਦੌਰ ਤੇਜ਼

Date:

spot_img
ਸੁਖਜਿੰਦਰ ਮਾਨ
ਬਠਿੰਡਾ, 2 ਅਪ੍ਰੈਲ: ਓਵਰਏਜ ਬੇਰੁਜ਼ਗਾਰ ਯੂਨੀਅਨ ਪੰਜਾਬ ਵੱਲੋ ਸਿਹਤ ਅਤੇ ਸਿੱਖਿਆ ਵਿਭਾਗ ਵਿੱਚ ਖਾਲੀ ਸਾਰੀਆਂ ਅਸਾਮੀਆਂ ਉੱਤੇ ਭਰਤੀ ਕਰਨ ਅਤੇ ਉਮਰ ਹੱਦ ਵਿਚ ਛੋਟ ਦੀ ਮੰਗ ਨੂੰ ਲੈਕੇ 7 ਅਪ੍ਰੈਲ  ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਕੋਠੀ ਦੇ ਘਿਰਾਓ ਨੂੰ ਕਾਮਯਾਬ ਕਰਨ ਲਈ ਮੀਟਿੰਗਾਂ ਦੌਰ ਸ਼ੁਰੂ ਕੀਤਾ ਹੈ।ਇਸੇ ਲੜੀ ਤਹਿਤ ਬੇਰੁਜ਼ਗਾਰਾਂ ਦੀ ਮੀਟਿੰਗ ਯੂਨੀਅਨ ਦੇ ਸੂਬਾ ਪ੍ਰਧਾਨ ਰਮਨ ਕੁਮਾਰ ਅਤੇ ਸੂਬਾ ਮੀਤ ਪ੍ਰਧਾਨ ਤਜਿੰਦਰ ਸਿੰਘ ਮਾਨ ਵਾਲਾ  ਦੀ ਅਗਵਾਈ ਵਿੱਚ  ਟੀਚਰਜ਼ ਹੋਮ ਬਠਿੰਡਾ ਵਿਖੇ ਮੀਟਿੰਗ ਹੋਈ। ਇਸ ਮੌਕੇ ਰਮਨ ਕੁਮਾਰ ਮਲੋਟ ਨੇ ਕਿਹਾ ਸਿੱਖਿਆ ਅਤੇ ਸਿਹਤ ਵਿਭਾਗ ਦੀਆਂ ਸਾਰੀਆਂ ਖਾਲੀ ਅਸਾਮੀਆਂ ਉਮਰ ਹੱਦ ਵਿਚ ਛੋਟ ਦੇ ਕੇ ਭਰਨ ਅਤੇ ਹੋਰ ਵੀ ਇਸ ਨਾਲ ਸੰਬੰਧਿਤ  ਮੰਗਾਂ ਨੂੰ ਲੈ ਕੇ ਬੇਰੁਜ਼ਗਾਰ ਓਵਰ ਏਜ਼ ਵੱਲੋ ਇਨਕਲਾਬੀ ਯੋਧਿਆਂ ਦੀ ਸ਼ਹਾਦਤ ਦਾ ਨਾਮ ਵਰਤ ਕੇ ਸੱਤਾ ਉੱਤੇ ਕਾਬਜ਼ ਹੋਈ ਬੇਰੁਜ਼ਗਾਰ ਵਿਰੋਧੀ ਅਖੌਤੀ ਇਨਕਲਾਬੀ ਸਰਕਾਰ ਦੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।ਇਸ ਮੌਕੇ  ਕਿਰਨਜੀਤ ਕੌਰ ਬਠਿੰਡਾ,ਸੁਖਦੀਪ ਕੌਰ ਤਲਵੰਡੀ ਸਾਬੋ, ਆਸ਼ਾ ਗੋਇਲ ਬਠਿੰਡਾ,  ਨਵਨੀਤ ਕੌਰ ਬਠਿੰਡਾ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

PIT ਨੰਦਗੜ੍ਹ ਦੇ ਵਿਦਿਆਰਥੀਆਂ ਲਈ ਵਿਦਿਅਕ ਅਤੇ ਇਤਿਹਾਸਕ ਟੂਰ ਦਾ ਆਯੋਜਨ; ਇਤਿਹਾਸਕ ਅਸਥਾਨਾਂ ਦੇ ਕੀਤੇ ਦਰਸ਼ਨ

Bathinda News:ਪੰਜਾਬ ਇੰਸਟੀਚਿਊਟ ਆਫ਼ ਟੈਕਨਾਲੋਜੀ (ਪੀ.ਆਈ.ਟੀ.), ਨੰਦਗੜ੍ਹ ਵੱਲੋਂ ਵਿਦਿਆਰਥੀਆਂ...

Vigilance Bureau ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

Chandigarh News: ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ...

Faridkot Police ਵੱਲੋਂ ਸਰਹੱਦ ਪਾਰੋਂ ਹੈਰੋਇਨ ਤਸਕਰੀ ਦੇ ਨੈੱਟਵਰਕ ਦਾ ਪਰਦਾਫ਼ਾਸ

👉ਸਰਹੱਦ ਪਾਰਲੇ ਹੈਰੋਇਨ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ...