WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

7 ਮਈ ਦੇ ਝੰਡਾ ਮਾਰਚ ਵਿੱਚ ਡੀ.ਐਮ.ਐਫ. ਵੱਲੋਂ ਕੀਤੀ ਜਾਵੇਗੀ ਭਰਵੀਂ ਸ਼ਮੂਲੀਅਤ : ਸਿਕੰਦਰ ਧਾਲੀਵਾਲ

ਮੁਲਾਜ਼ਮਾਂ, ਪੈਨਸ਼ਨਰਾਂ ਤੇ ਮਾਣ ਭੱਤਾ ਵਰਕਰਾਂ ਦੇ ਮਸਲੇ ਫੌਰੀ ਹੱਲ ਕੀਤੇ ਜਾਣ: ਡੀ.ਐਮ.ਐਫ
ਸੁਖਜਿੰਦਰ ਮਾਨ
ਬਠਿੰਡਾ,5 ਮਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਸਰਕਾਰ ਵੱਲੋਂ ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ-ਭੱਤਾ ਵਰਕਰਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੇ ਜਾਣ ਦੇ ਰੋਸ ਵਜੋਂ ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 7 ਮਈ ਨੂੰ ਜਲੰਧਰ ਵਿਖੇ ਕੀਤੇ ਜਾ ਰਹੇ ਝੰਡਾ ਮਾਰਚ ਵਿੱਚ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਭਰਵੀੰ ਸ਼ਮੂਲੀਅਤ ਕੀਤੀ ਜਾਵੇਗੀ। ਇਸ ਸਬੰਧੀ ਪ੍ਰੈੱਸ ਬਿਆਨ ਜਾਰੀ ਕਰਦਿਆਂ ਡੀ.ਐਮ.ਐਫ. ਦੇ ਜਿਲ੍ਹਾ ਪ੍ਰਧਾਨ ਸਿਕੰਦਰ ਧਾਲੀਵਾਲ ਨੇ ਆਖਿਆ ਕਿ ਪੰਜਾਬ ਸਰਕਾਰ ਮਾਣ-ਭੱਤਾ ਵਰਕਰਾਂ ਉੱਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਪਰਖ ਕਾਲ ਸੰਬੰਧੀ 15-01-2015 ਦਾ ਨੋਟੀਫਿਕੇਸ਼ਨ ਰੱਦ ਕਰਕੇ ਇਹਨਾਂ ਮੁਲਾਜ਼ਮਾਂ ਨੂੰ ਅਦਾਲਤੀ ਫੈਸਲੇ ਮੁਤਾਬਿਕ ਬਕਾਏ ਜਾਰੀ ਕਰਨ, 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ’ਤੇ ਪੰਜਾਬ ਦੇ ਸਕੇਲ ਲਾਗੂ ਕਰਨ, ਬੰਦ ਕੀਤੇ ਗਏ ਪੇਂਡੂ ਤੇ ਬਾਰਡਰ ਏਰੀਆ ਸਮੇਤ ਸਮੁੱਚੇ 37 ਕਿਸਮ ਦੇ ਭੱਤੇ ’ਤੇ ਏ.ਸੀ.ਪੀ. ਆਦਿ ਬਹਾਲ ਕਰਨ, ਛੇਵੇਂ ਤਨਖਾਹ ਕਮਿਸ਼ਨ ਤਹਿਤ ਪੈਨਸ਼ਨਰਾਂ ਉੱਤੇ 2.59 ਦਾ ਗੁਣਾਂਕ ਨਾਲ ਲਾਗੂ ਕਰਨ ਅਤੇ ਰੋਕੇ ਗਏ ਮਹਿੰਗਾਈ ਭੱਤੇ ਦੀ ਕਿਸ਼ਤ ਜਾਰੀ ਕਰਨ ਸੰਬੰਧੀ ਲਗਾਤਾਰ ਟਾਲ-ਮਟੋਲ ਕਰ ਰਹੀ ਹੈ ਜਿਸ ਕਾਰਨ ਪੰਜਾਬ ਦੇ ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ ਭੱਤਾ ਵਰਕਰਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ ਹੈ।ਫੈਡਰੇਸ਼ਨ ਦੇ ਆਗੂ ਜਗਪਾਲ ਸਿੰਘ ਬੰਗੀ,ਅੰਮ੍ਰਿਤਪਾਲ ਮਾੜੀ,ਬੇਅੰਤ ਫੂਲੇਵਾਲਾ,ਬੂੂਟਾ ਰੋਮਾਣਾ ਅਤੇ ਕਰਮਜੀਤ ਕੌਰ ਨੇ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਂਝੇ ਫਰੰਟ ਨੂੰ ਦੋ ਵਾਰ ਮੀਟਿੰਗ ਦਾ ਸਮਾਂ ਦੇ ਕੇ ਮੁੱਕਰ ਚੁੱਕੇ ਹਨ ਅਤੇ ਉਹਨਾਂ ਵੱਲੋਂ ਸਾਂਝੇ ਫਰੰਟ ਦੁਆਰਾ 23 ਅਪ੍ਰੈਲ ਨੂੰ ਆਦਮਪੁਰ ਅਤੇ 30 ਅਪ੍ਰੈਲ ਨੂੰ ਨਕੋਦਰ ਹਲਕਿਆਂ ਵਿੱਚ ਕੀਤੇ ਗਏ ਝੰਡਾ ਮਾਰਚਾਂ ਨੂੰ ਵੀ ਨਜ਼ਰ ਅੰਦਾਜ਼ ਕੀਤਾ ਗਿਆ ਹੈ। ਉਹਨਾਂ ਆਖਿਆ ਕਿ ਸਰਕਾਰ ਦੇ ਅਜਿਹੇ ਰਵੱਈਏ ਕਾਰਨ 7 ਮਈ ਨੂੰ ਜਲੰਧਰ ਵਿਖੇ ਕੀਤਾ ਜਾਣ ਵਾਲਾ ਝੰਡਾ ਮਾਰਚ ਮਿਸਾਲੀ ਸਾਬਿਤ ਹੋਵੇਗਾ, ਜਿਸਨੂੰ ਕਾਮਯਾਬ ਕਰਨ ਲਈ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਸਮੁੱਚੀ ਆਗੂ ਟੀਮ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।

Related posts

ਬਠਿੰਡਾ ਵਿਖੇ ਲੀਗਲ ਏਡ ਡਿਫੈਂਸ ਕੌਂਸਲ ਦਫ਼ਤਰ ਦਾ ਕੀਤਾ ਉਦਘਾਟਨ

punjabusernewssite

ਵਿਤ ਮੰਤਰੀ ਦਾ ਘਿਰਾਓ ਕਰਨ ਚੱਲੇ ਠੇਕਾ ਮੁਲਾਜਮਾਂ ਨੂੰ ਪ੍ਰਸਾਸਨ ਨੇ ਕੀਤਾ ਠੰਢਾ

punjabusernewssite

ਧਨੋਆ ਫ਼ਿਜੀਓਥਰੈਪੀ ਕਲੀਨਿਕ ਰਾਹੀਂ ਔਰਤ ਨੇ ਪਾਇਆ ਦਰਦ ਤੋਂ ਛੁਟਕਾਰਾ

punjabusernewssite