70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ

Date:

spot_img

👉ਕਬੱਡੀ ਵਿੱਚ ਬਠਿੰਡਾ ਨੇ ਜਿੱਤਿਆ ਖ਼ਿਤਾਬ, ਨੈੱਟਬਾਲ ਵਿੱਚ ਬਰਨਾਲਾ ਦੀਆਂ ਲੜਕੀਆਂ ਬਣੀਆਂ ਚੈਂਪੀਅਨ
Bathinda News:70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕਬੱਡੀ ਨੈਸ਼ਨਲ ਸਟਾਈਲ ਅੰਡਰ-19 ਲੜਕਿਆਂ ਅਤੇ ਨੈੱਟਬਾਲ ਅੰਡਰ-14 ਲੜਕੀਆਂ ਦੇ ਮੁਕਾਬਲੇ ਸੇਂਟ ਜੇਵੀਅਰ ਕਾਨਵੈਂਟ ਸਕੂਲ, ਬਠਿੰਡਾ ਵਿਖੇ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਸੰਪੰਨ ਹੋਏ। ਇਨ੍ਹਾਂ ਮੁਕਾਬਲਿਆਂ ਵਿੱਚ ਬਠਿੰਡਾ ਅਤੇ ਬਰਨਾਲਾ ਦੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲੇ ਸਥਾਨ ਹਾਸਲ ਕੀਤੇ।ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਬਠਿੰਡਾ ਸ੍ਰੀ ਰਾਜੀਵ ਕੁਮਾਰ ਛਾਬੜਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਚਮਕੌਰ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਦੇ ਕਬੱਡੀ ਨੈਸ਼ਨਲ ਸਟਾਈਲ ਅੰਡਰ-19 ਲੜਕਿਆਂ ਦੇ ਫਾਈਨਲ ਵਿੱਚ ਬਠਿੰਡਾ ਦੀ ਟੀਮ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਸਖ਼ਤ ਮੁਕਾਬਲੇ ਦੌਰਾਨ 37-34 ਅੰਕਾਂ ਨਾਲ ਹਰਾ ਕੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ। ਤੀਜੇ ਸਥਾਨ ਲਈ ਹੋਏ ਮੁਕਾਬਲੇ ਵਿੱਚ ਸੰਗਰੂਰ ਨੇ ਫਤਿਹਗੜ੍ਹ ਸਾਹਿਬ ਨੂੰ 57-37 ਅੰਕਾਂ ਨਾਲ ਹਰਾ ਕੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ 👉Bathinda Police ਦੀ ਮੁਸਤੈਦੀ ਨੇ ਇੱਕ ਵਾਰ ਫਿਰ ਜਿੱਤਿਆ ਲੋਕਾਂ ਦਾ ਦਿਲ,ਗੁੰਮ ਹੋਈ ਸਕੂਟਰੀ ਲੱਭ ਕੇ ਅਸਲ ਮਾਲਕ ਨੂੰ ਸੌਂਪੀ

ਇਸੇ ਤਰ੍ਹਾਂ ਨੈੱਟਬਾਲ ਅੰਡਰ-14 ਲੜਕੀਆਂ ਦੇ ਫਾਈਨਲ ਮੁਕਾਬਲੇ ਵਿੱਚ ਬਰਨਾਲਾ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਬਠਿੰਡਾ ਨੂੰ 32-23 ਅੰਕਾਂ ਨਾਲ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ।ਜਦਕਿ ਤੀਜੇ ਸਥਾਨ ਲਈ ਹੋਏ ਮੁਕਾਬਲੇ ਵਿੱਚ ਮਾਨਸਾ ਦੀਆਂ ਲੜਕੀਆਂ ਨੇ ਸੰਗਰੂਰ ਨੂੰ 16-5 ਅੰਕਾਂ ਨਾਲ ਹਰਾ ਕੇ ਤੀਜਾ ਸਥਾਨ ਆਪਣੇ ਨਾਮ ਕੀਤਾ।ਇਨਾਮ ਵੰਡ ਸਮਾਰੋਹ ਦੌਰਾਨ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਬਠਿੰਡਾ ਸ੍ਰੀ ਜਸਵੀਰ ਸਿੰਘ ਗਿੱਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਜੇਤੂ ਖਿਡਾਰੀਆਂ ਤੇ ਖਿਡਾਰਨਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀ ਜੀਵਨ ਦਾ ਅਟੁੱਟ ਹਿੱਸਾ ਹਨ। ਖੇਡਾਂ ਨਾਲ ਬੱਚਿਆਂ ਦਾ ਸਰੀਰਕ, ਮਾਨਸਿਕ ਅਤੇ ਬੌਧਿਕ ਵਿਕਾਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਭਾਗ ਲੈਣਾ ਵੀ ਬੇਹੱਦ ਜ਼ਰੂਰੀ ਹੈ, ਕਿਉਂਕਿ ਖੇਡਾਂ ਬੱਚਿਆਂ ਵਿੱਚ ਅਨੁਸ਼ਾਸਨ, ਮਿਹਨਤ, ਸਮੇਂ ਦੀ ਪਾਬੰਦੀ, ਸਹਿਣਸ਼ੀਲਤਾ, ਆਪਸੀ ਸਹਿਯੋਗ ਅਤੇ ਟੀਮ ਭਾਵਨਾ ਵਰਗੇ ਗੁਣ ਪੈਦਾ ਕਰਦੀਆਂ ਹਨ।

ਇਹ ਵੀ ਪੜ੍ਹੋ 👉ਐਕਸ਼ਨ ਕਮੇਟੀ ਅਤੇ ਪੰਜਾਬ ਸਰਕਾਰ ਵਿਚਾਲੇ ਪਰਵਿੰਦਰ ਝੋਟਾ ਦੇ ਸੰਸਕਾਰ ਦੀ ਬਣੀ ਸਹਿਮਤੀ , ਜਾਣੋ ਪਰਿਵਾਰ ਦੀ ਸ਼ਰਤ…!

ਉਨ੍ਹਾਂ ਖਿਡਾਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਜਿੱਤ ਅਤੇ ਹਾਰ ਖੇਡ ਦਾ ਹਿੱਸਾ ਹਨ। ਖਿਡਾਰੀਆਂ ਨੂੰ ਹਾਰ ਤੋਂ ਨਿਰਾਸ਼ ਹੋਣ ਦੀ ਬਜਾਏ ਆਪਣੀਆਂ ਕਮੀਆਂ ਤੋਂ ਸਿੱਖ ਕੇ ਹੋਰ ਮਿਹਨਤ ਕਰਨੀ ਚਾਹੀਦੀ ਹੈ। ਸਕੂਲ ਪੱਧਰ ਤੋਂ ਸ਼ੁਰੂ ਹੋਣ ਵਾਲਾ ਖੇਡ ਸਫ਼ਰ ਹੀ ਭਵਿੱਖ ਵਿੱਚ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਖਿਡਾਰੀ ਤਿਆਰ ਕਰਨ ਦੀ ਨੀਂਹ ਰੱਖਦਾ ਹੈ। ਉਨ੍ਹਾਂ ਅਧਿਆਪਕਾਂ ਅਤੇ ਕੋਚਾਂ ਨੂੰ ਵੀ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਦੀ ਖੇਡ ਪ੍ਰਤਿਭਾ ਦੀ ਪਛਾਣ ਕਰਕੇ ਉਨ੍ਹਾਂ ਨੂੰ ਅੱਗੇ ਵਧਣ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ। ਅੰਤ ਵਿੱਚ ਉਨ੍ਹਾਂ ਜੇਤੂ ਟੀਮਾਂ ਨੂੰ ਵਧਾਈ ਦਿੱਤੀ ਅਤੇ ਭਾਗ ਲੈਣ ਵਾਲੀਆਂ ਸਮੂਹ ਟੀਮਾਂ ਦੇ ਖੇਡ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ।ਇਸ ਮੌਕੇ ਲੈਕਚਰਾਰ ਹਰਜਿੰਦਰ ਸਿੰਘ, ਲੈਕਚਰਾਰ ਜਗਦੀਸ਼ ਕੁਮਾਰ ਮਨਪ੍ਰੀਤ ਸਿੰਘ, ਰਜਿੰਦਰ ਸਿੰਘ ਢਿੱਲੋਂ, ਹਰਪ੍ਰੀਤ ਸਿੰਘ , ਸਿਮਰਜੀਤ ਸਿੰਘ , ਗੁਰਬਿੰਦਰ ਸਿੰਘ , ਅਮਨਦੀਪ ਸਿੰਘ , ਰੇਸ਼ਮ ਸਿੰਘ , ਰੁਪਿੰਦਰ ਕੌਰ, ਹਰਮੰਦਰ ਸਿੰਘ ਲਾਲੇਆਣਾ, ਜਸਵਿੰਦਰ ਸਿੰਘ ਮਹਿਮਾ ਸਰਜਾ ਅਤੇ ਹਰਭਗਵਾਨ ਦਾਸ ਗਰਗ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਸੰਦੀਪ ਮਿੱਤਲ ਅਤੇ ਪ੍ਰਦੀਪ ਮਿੱਤਲ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਲ

👉ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਿਰੋਪਾ ਪਾ ਕੇ...