Bathinda News: ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਬਠਿੰਡਾ ਸ੍ਰੀ ਰਾਜੀਵ ਕੁਮਾਰ ਛਾਬੜਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਸ੍ਰੀ ਚਮਕੌਰ ਸਿੰਘ ਸਿੱਧੂ ਜੀ ਦੀ ਅਗਵਾਈ ਹੇਠ 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੇ ਕ੍ਰਿਕਟ ਅੰਡਰ-17 ਸਾਲ ਲੜਕਿਆਂ ਦੇ ਮੁਕਾਬਲਿਆਂ ਦਾ ਬਠਿੰਡਾ ਦੇ ਡੀ.ਏ.ਵੀ. ਕਾਲਜ, ਦਿੱਲੀ ਪਬਲਿਕ ਸਕੂਲ ਅਤੇ ਕਰਮਾ ਕ੍ਰਿਕਟ ਅਕੈਡਮੀ ਵਿਖੇ ਸ਼ਾਨਦਾਰ ਆਗਾਜ਼ ਹੋਇਆ। ਅੱਜ ਡੀ.ਏ.ਵੀ. ਕਾਲਜ, ਬਠਿੰਡਾ ਵਿਖੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀ ਜਸਵੀਰ ਸਿੰਘ ਗਿੱਲ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਖੇਡਾਂ ਦਾ ਸ਼ੁਭ ਆਰੰਭ ਕੀਤਾ। ਇਸ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਜਸਵੀਰ ਸਿੰਘ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਨਾਲ ਬੱਚਿਆਂ ਵਿੱਚ ਅਨੁਸ਼ਾਸਨ, ਮਿਹਨਤ, ਸਹਿਣਸ਼ੀਲਤਾ, ਟੀਮ ਭਾਵਨਾ ਅਤੇ ਆਪਸੀ ਸਾਂਝ ਦੀ ਭਾਵਨਾ ਪੈਦਾ ਹੁੰਦੀ ਹੈ।
ਇਹ ਵੀ ਪੜ੍ਹੋ 👉Tarunpreet Singh Saund ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ
ਉਨ੍ਹਾਂ ਖਿਡਾਰੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਹਿੱਸਾ ਲੈਣ ਅਤੇ ਜਿੱਤ-ਹਾਰ ਦੀ ਪਰਵਾਹ ਕੀਤੇ ਬਿਨਾਂ ਆਪਣਾ ਸਰਵੋਤਮ ਪ੍ਰਦਰਸ਼ਨ ਕਰਨ। ਅੱਜ ਦੇ ਮੈਚਾਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਹਰਭਗਵਾਨ ਦਾਸ ਨੇ ਦੱਸਿਆ ਕਿ ਡੀ.ਏ.ਵੀ. ਕਾਲਜ, ਬਠਿੰਡਾ ਵਿਖੇ ਹੋਏ ਪਹਿਲੇ ਮੈਚ ਵਿੱਚ ਜਲੰਧਰ ਦੀ ਟੀਮ ਨੇ ਬਰਨਾਲਾ ਨੂੰ 140 ਦੌੜਾਂ ਨਾਲ ਹਰਾਇਆ। ਜਲੰਧਰ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 15 ਓਵਰਾਂ ਵਿੱਚ 179 ਦੌੜਾਂ ਬਣਾਈਆਂ, ਜਦਕਿ ਬਰਨਾਲਾ ਦੀ ਟੀਮ 39 ਦੌੜਾਂ ’ਤੇ ਆਲ ਆਊਟ ਹੋ ਗਈ। ਦੂਜੇ ਮੈਚ ਵਿੱਚ ਮਾਨਸਾ ਦੀ ਟੀਮ ਨੇ ਪਠਾਨਕੋਟ ਨੂੰ 4 ਵਿਕਟਾਂ ਨਾਲ ਮਾਤ ਦਿੱਤੀ। ਪਠਾਨਕੋਟ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 15 ਓਵਰਾਂ ਵਿੱਚ 77 ਦੌੜਾਂ ਬਣਾਈਆਂ, ਜਿਸ ਦੇ ਜਵਾਬ ਵਿੱਚ ਮਾਨਸਾ ਦੀ ਟੀਮ ਨੇ 13 ਓਵਰਾਂ ਵਿੱਚ 78 ਦੌੜਾਂ ਬਣਾ ਕੇ ਜਿੱਤ ਹਾਸਲ ਕੀਤੀ। ਦਿੱਲੀ ਪਬਲਿਕ ਸਕੂਲ, ਬਠਿੰਡਾ ਵਿਖੇ ਹੋਏ ਪਹਿਲੇ ਮੈਚ ਵਿੱਚ ਫਾਜ਼ਿਲਕਾ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ।
ਇਹ ਵੀ ਪੜ੍ਹੋ 👉ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ
ਅੰਮ੍ਰਿਤਸਰ ਦੀ ਟੀਮ ਨੇ 15 ਓਵਰਾਂ ਵਿੱਚ 8 ਵਿਕਟਾਂ ਦੇ ਨੁਕਸਾਨ ’ਤੇ 99 ਦੌੜਾਂ ਬਣਾਈਆਂ। ਅੰਮ੍ਰਿਤਸਰ ਵੱਲੋਂ ਸਮਰਥ ਸਿੰਘ ਨੇ 30 ਗੇਂਦਾਂ ਵਿੱਚ 44 ਦੌੜਾਂ ਦਾ ਯੋਗਦਾਨ ਪਾਇਆ। ਜਵਾਬ ਵਿੱਚ ਫਾਜ਼ਿਲਕਾ ਦੀ ਟੀਮ ਨੇ 1 ਵਿਕਟ ਨਾਲ ਜਿੱਤ ਦਰਜ ਕੀਤੀ। ਦੂਜੇ ਮੈਚ ਵਿੱਚ ਗੁਰਦਾਸਪੁਰ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਫ਼ਿਰੋਜ਼ਪੁਰ ਦੀ ਟੀਮ ਨੇ 15 ਓਵਰਾਂ ਵਿੱਚ 4 ਵਿਕਟਾਂ ਦੇ ਨੁਕਸਾਨ ’ਤੇ 183 ਦੌੜਾਂ ਬਣਾਈਆਂ। ਇਸ ਦੇ ਜਵਾਬ ਵਿੱਚ ਗੁਰਦਾਸਪੁਰ ਦੀ ਟੀਮ 15 ਓਵਰਾਂ ਵਿੱਚ 8 ਵਿਕਟਾਂ ਗੁਆ ਕੇ 151 ਦੌੜਾਂ ਹੀ ਬਣਾ ਸਕੀ। ਇਸ ਤਰ੍ਹਾਂ ਫ਼ਿਰੋਜ਼ਪੁਰ ਦੀ ਟੀਮ ਨੇ 32 ਦੌੜਾਂ ਨਾਲ ਸ਼ਾਨਦਾਰ ਜਿੱਤ ਦਰਜ ਕੀਤੀ। ਇਸ ਮੌਕੇ ਪ੍ਰੋਫੈਸਰ ਨਿਰਮਲ ਸਿੰਘ ਅਤੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਜਗਦੀਸ਼ ਕੁਮਾਰ, ਲੈਕਚਰਾਰ ਫਿਜ਼ੀਕਲ ਐਜੂਕੇਸ਼ਨ, ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਨ੍ਹਾਂ ਤੋਂ ਇਲਾਵਾ ਕਨਵੀਨਰ ਵਿਨੋਦ ਕੁਮਾਰ, ਰਵਿੰਦਰ ਸਿੰਘ ਰਿੰਕਾ, ਡਾ. ਜਸਵਿੰਦਰ ਸਿੰਘ ਅਤੇ ਰੇਸ਼ਮ ਸਿੰਘ ਆਦਿ ਵੀ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




