👉ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਸਹਿਣਸ਼ੀਲਤਾ ਅਤੇ ਟੀਮ ਭਾਵਨਾ ਪੈਦਾ ਕਰਦੀਆਂ ਹਨ: ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ
Bathinda News:ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਬਠਿੰਡਾ ਸ੍ਰੀ ਰਾਜੀਵ ਕੁਮਾਰ ਛਾਬੜਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀ ਜਸਵੀਰ ਸਿੰਘ ਗਿੱਲ ਦੀ ਅਗਵਾਈ ਹੇਠ 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੇ ਕ੍ਰਿਕਟ ਅੰਡਰ-17 ਸਾਲ ਲੜਕਿਆਂ ਦੇ ਮੁਕਾਬਲੇ ਡੀ.ਏ.ਵੀ. ਕਾਲਜ ਕ੍ਰਿਕਟ ਗਰਾਊਂਡ, ਦਿੱਲੀ ਪਬਲਿਕ ਸਕੂਲ ਅਤੇ ਕਰਮਾ ਕ੍ਰਿਕਟ ਅਕੈਡਮੀ ਵਿਖੇ ਕਰਵਾਏ ਜਾ ਰਹੇ ਹਨ। ਅੱਜ ਤੀਜੇ ਦਿਨ ਖਿਡਾਰੀਆਂ ਨੂੰ ਅਸ਼ੀਰਵਾਦ ਦੇਣ ਲਈ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਬਠਿੰਡਾ ਸ੍ਰੀ ਜਸਵੀਰ ਸਿੰਘ ਗਿੱਲ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਜਸਵੀਰ ਸਿੰਘ ਗਿੱਲ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਜੀਵਨ ਦਾ ਅਹਿਮ ਹਿੱਸਾ ਹਨ ਅਤੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਭਾਗ ਲੈਣਾ ਵੀ ਬਹੁਤ ਜ਼ਰੂਰੀ ਹੈ। ਕ੍ਰਿਕਟ ਵਰਗੀ ਖੇਡ ਬੱਚਿਆਂ ਵਿੱਚ ਅਨੁਸ਼ਾਸਨ, ਸਹਿਣਸ਼ੀਲਤਾ, ਟੀਮ ਭਾਵਨਾ, ਆਪਸੀ ਸਹਿਯੋਗ ਅਤੇ ਅਗਵਾਈ ਕਰਨ ਦੀ ਸਮਰੱਥਾ ਪੈਦਾ ਕਰਦੀ ਹੈ।
ਇਹ ਵੀ ਪੜ੍ਹੋ 👉Big News: ਪਰਵਿੰਦਰ ਸਿੰਘ ਝੋਟਾ ਅਤੇ ਗੁਲਜ਼ਾਰ ਦੇ ਪਰਿਵਾਰ ਨੂੰ CRPF ਸੁਰੱਖਿਆ
ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਜਿੱਤ ਜਾਂ ਹਾਰ ਤੱਕ ਸੀਮਤ ਨਹੀਂ ਹੁੰਦੀਆਂ, ਸਗੋਂ ਇਹ ਬੱਚਿਆਂ ਨੂੰ ਜ਼ਿੰਦਗੀ ਵਿੱਚ ਸੰਘਰਸ਼ ਕਰਨਾ, ਮੁਸ਼ਕਲਾਂ ਦਾ ਸਾਹਮਣਾ ਕਰਨਾ ਅਤੇ ਹਰ ਸਥਿਤੀ ਵਿੱਚ ਹੌਸਲਾ ਬਣਾਈ ਰੱਖਣਾ ਸਿਖਾਉਂਦੀਆਂ ਹਨ। ਖੇਡ ਮੈਦਾਨ ਵਿੱਚ ਖਿਡਾਰੀ ਇੱਕ-ਦੂਜੇ ਤੋਂ ਬਹੁਤ ਕੁਝ ਸਿੱਖਦੇ ਹਨ ਅਤੇ ਮਿਲਜੁਲ ਕੇ ਖੇਡਣ ਨਾਲ ਉਨ੍ਹਾਂ ਵਿੱਚ ਭਾਈਚਾਰੇ ਅਤੇ ਸਦਭਾਵਨਾ ਦੀ ਭਾਵਨਾ ਮਜ਼ਬੂਤ ਹੁੰਦੀ ਹੈ। ਉਨ੍ਹਾਂ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਅਤੇ ਪੜ੍ਹਾਈ ਵੱਲ ਵਿਸ਼ੇਸ਼ ਧਿਆਨ ਦੇਣ, ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਸਤਿਕਾਰ ਕਰਨ ਅਤੇ ਮਿਹਨਤ ਤੇ ਲਗਨ ਨਾਲ ਆਪਣੇ ਮਾਪਿਆਂ, ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਅੰਤਰ-ਜ਼ਿਲ੍ਹਾ ਮੁਕਾਬਲੇ ਉਭਰਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਅਤੇ ਭਵਿੱਖ ਵਿੱਚ ਉੱਚ ਪੱਧਰ ‘ਤੇ ਖੇਡਣ ਲਈ ਵਧੀਆ ਮੰਚ ਪ੍ਰਦਾਨ ਕਰਦੇ ਹਨ।ਅੱਜ ਦੇ ਮੁਕਾਬਲਿਆਂ ਵਿੱਚ ਪਹਿਲੇ ਮੈਚ ਵਿੱਚ ਫਤਿਹਗੜ੍ਹ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 15 ਓਵਰਾਂ ਵਿੱਚ 131 ਦੌੜਾਂ ਬਣਾਈਆਂ। ਫਤਿਹਗੜ੍ਹ ਵੱਲੋਂ ਵੇਦਾਂਸ਼ ਨੇ 28 ਗੇਂਦਾਂ ਵਿੱਚ 40 ਦੌੜਾਂ ਅਤੇ ਹਰਸ਼ਨ ਨੇ 32 ਗੇਂਦਾਂ ਵਿੱਚ 26 ਦੌੜਾਂ ਬਣਾਈਆਂ। ਮਾਨਸਾ ਵੱਲੋਂ ਗੇਂਦਬਾਜ਼ੀ ਕਰਦਿਆਂ ਗੁਰਦੀਪ ਨੇ 3 ਓਵਰਾਂ ਵਿੱਚ 32 ਦੌੜਾਂ ਦੇ ਕੇ 3 ਵਿਕਟਾਂ ਹਾਸਲ ਕੀਤੀਆਂ।
ਇਹ ਵੀ ਪੜ੍ਹੋ 👉Jalandhar News: ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਰੇਲਵੇ ਟਰੈਕ ਵੀ ਨਿਸ਼ਾਨੇ ’ਤੇ
ਇਸ ਦੇ ਜਵਾਬ ਵਿੱਚ ਮਾਨਸਾ ਦੀ ਟੀਮ ਵੱਲੋਂ ਹਰਸਿਮਰਨ ਨੇ 26 ਗੇਂਦਾਂ ਵਿੱਚ 45 ਦੌੜਾਂ ਅਤੇ ਆਰੀਅਨ ਨੇ 16 ਗੇਂਦਾਂ ਵਿੱਚ 31 ਦੌੜਾਂ ਬਣਾਈਆਂ। ਇਸ ਤਰ੍ਹਾਂ ਮਾਨਸਾ ਦੀ ਟੀਮ ਨੇ ਇਹ ਮੁਕਾਬਲਾ 8 ਵਿਕਟਾਂ ਨਾਲ ਜਿੱਤ ਲਿਆ। ਦੂਜੇ ਮੈਚ ਵਿੱਚ ਹੁਸ਼ਿਆਰਪੁਰ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਫਿਰੋਜ਼ਪੁਰ ਦੀ ਟੀਮ 15 ਓਵਰਾਂ ਵਿੱਚ 83 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਇਸ ਦੇ ਜਵਾਬ ਵਿੱਚ ਹੁਸ਼ਿਆਰਪੁਰ ਦੀ ਟੀਮ ਨੇ 12 ਓਵਰਾਂ ਵਿੱਚ 84 ਦੌੜਾਂ ਬਣਾ ਕੇ ਮੁਕਾਬਲਾ ਜਿੱਤ ਲਿਆ ਅਤੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ। ਇਸ ਤੋਂ ਇਲਾਵਾ ਐੱਸ.ਏ.ਐੱਸ. ਨਗਰ ਅਤੇ ਮਲੇਰਕੋਟਲਾ ਦੀਆਂ ਟੀਮਾਂ ਵਿਚਕਾਰ ਖੇਡੇ ਗਏ ਕੁਆਰਟਰ ਫਾਈਨਲ ਮੁਕਾਬਲੇ ਵਿੱਚ ਐੱਸ.ਏ.ਐੱਸ. ਨਗਰ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ 20 ਓਵਰਾਂ ਵਿੱਚ 8 ਵਿਕਟਾਂ ਦੇ ਨੁਕਸਾਨ ‘ਤੇ 147 ਦੌੜਾਂ ਬਣਾਈਆਂ। ਇਸ ਦੇ ਜਵਾਬ ਵਿੱਚ ਮਲੇਰਕੋਟਲਾ ਦੀ ਟੀਮ 18.2 ਓਵਰਾਂ ਵਿੱਚ 94 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਇਸ ਤਰ੍ਹਾਂ ਐੱਸ.ਏ.ਐੱਸ. ਨਗਰ ਦੀ ਟੀਮ ਨੇ ਇਹ ਮੁਕਾਬਲਾ 53 ਦੌੜਾਂ ਨਾਲ ਜਿੱਤ ਕੇ ਸੈਮੀਫਾਈਨਲ ਵਿੱਚ ਜਗ੍ਹਾ ਬਣਾਈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




