👉ਬਠਿੰਡਾ, ਫ਼ਤਹਿਗੜ੍ਹ ਸਾਹਿਬ, ਅੰਮ੍ਰਿਤਸਰ ਅਤੇ ਸੰਗਰੂਰ ਕੁਆਰਟਰ ਫਾਈਨਲ ਵਿੱਚ ਪੁੱਜੀਆਂ
Bathinda News:ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਬਠਿੰਡਾ ਸ੍ਰੀ ਰਾਜੀਵ ਕੁਮਾਰ ਛਾਬੜਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀ ਜਸਵੀਰ ਸਿੰਘ ਗਿੱਲ ਦੀ ਅਗਵਾਈ ਹੇਠ ਸੇਂਟ ਜੇਵਿਅਰ ਸਕੂਲ, ਬਠਿੰਡਾ ਵਿਖੇ 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੇ ਨੈੱਟਬਾਲ ਅੰਡਰ-14 ਲੜਕੀਆਂ ਅਤੇ ਕਬੱਡੀ ਨੈਸ਼ਨਲ ਅੰਡਰ-19 ਲੜਕਿਆਂ ਦੇ ਮੁਕਾਬਲਿਆਂ ਦੇ ਦੂਜੇ ਦਿਨ ਵੀ ਦਿਲਚਸਪ ਅਤੇ ਰੋਮਾਂਚਕ ਮੁਕਾਬਲੇ ਦੇਖਣ ਨੂੰ ਮਿਲੇ। ਇਸ ਮੌਕੇ ਮੁੱਖ ਮਹਿਮਾਨ ਵਜੋਂ ਜੋਗਿੰਦਰ ਸਿੰਘ ਸਰਪੰਚ ਅਤੇ ਸੇਵਾਮੁਕਤ ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਰਘਬੀਰ ਸਿੰਘ ਤੁੰਗਵਾਲੀ ਨੇ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਆਸ਼ੀਰਵਾਦ ਦਿੱਤਾ। ਕਬੱਡੀ ਗਰਾਊਂਡ ਵਿਖੇ ਪਹੁੰਚਣ ‘ਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀ ਜਸਵੀਰ ਸਿੰਘ ਗਿੱਲ ਅਤੇ ਕਨਵੀਨਰ ਸ੍ਰੀ ਜਗਦੀਸ਼ ਕੁਮਾਰ, ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਵੱਲੋਂ ਉਨ੍ਹਾਂ ਨੂੰ ਬੁੱਕੇ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ।
ਇਹ ਵੀ ਪੜ੍ਹੋ 👉ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ, CM ਮਾਨ ਨੇ ਕੀਤਾ 3% DA ਵਧਾਉਣ ਦਾ ਐਲਾਨ
ਇਸ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਰਘਬੀਰ ਸਿੰਘ ਨੇ ਕਿਹਾ ਕਿ ਕਬੱਡੀ ਪੰਜਾਬ ਦੀ ਮਿੱਟੀ ਦੀ ਮਹਿਕ ਅਤੇ ਸਾਡੇ ਅਮੀਰ ਵਿਰਸੇ ਦੀ ਪਹਿਚਾਣ ਹੈ। ਕਬੱਡੀ ਦੇ ਮੈਦਾਨ ਵਿੱਚ ਪਾਈ ਹਰ ਕਬੱਡੀ ਸਿਰਫ਼ ਇੱਕ ਅੰਕ ਹਾਸਲ ਕਰਨ ਲਈ ਨਹੀਂ ਹੁੰਦੀ, ਸਗੋਂ ਇਹ ਖਿਡਾਰੀ ਦੇ ਹੌਸਲੇ, ਮਿਹਨਤ, ਸੂਝ-ਬੂਝ ਅਤੇ ਜਿੱਤਣ ਦੇ ਜਜ਼ਬੇ ਦੀ ਪਛਾਣ ਹੁੰਦੀ ਹੈ। ਇਹ ਖੇਡ ਨੌਜਵਾਨਾਂ ਵਿੱਚ ਅਨੁਸ਼ਾਸਨ, ਸਹਿਣਸ਼ੀਲਤਾ, ਟੀਮ ਭਾਵਨਾ ਅਤੇ ਚੁਣੌਤੀਆਂ ਦਾ ਸਾਹਮਣਾ ਕਰਨ ਦੀ ਸਮਰੱਥਾ ਪੈਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਖੇਡ ਮੈਦਾਨ ਨੌਜਵਾਨਾਂ ਨੂੰ ਨਸ਼ਿਆਂ ਅਤੇ ਬੁਰੀਆਂ ਆਦਤਾਂ ਤੋਂ ਦੂਰ ਰੱਖ ਕੇ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਨ ਦਾ ਸਭ ਤੋਂ ਵਧੀਆ ਮਾਧਿਅਮ ਹਨ। ਉਨ੍ਹਾਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਅਤੇ ਆਪਣੀ ਪ੍ਰਤਿਭਾ ਰਾਹੀਂ ਮਾਪਿਆਂ, ਅਧਿਆਪਕਾਂ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।
ਇਹ ਵੀ ਪੜ੍ਹੋ 👉ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ ‘ਚ CBI ਟੀਮ ਮੁੜ ਮੈਡੀਕਲ ਸਟੋਰ ਦੇ ਮਲਬੇ ’ਚੋਂ ਸੁਰਾਗ ਲੱਭਣ ਪਹੁੰਚੀ
ਦੂਜੇ ਦਿਨ ਦੇ ਮੁਕਾਬਲਿਆਂ ਵਿੱਚ ਬਠਿੰਡਾ, ਫ਼ਤਹਿਗੜ੍ਹ ਸਾਹਿਬ, ਅੰਮ੍ਰਿਤਸਰ ਅਤੇ ਸੰਗਰੂਰ ਦੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁਆਰਟਰ ਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕੀਤੀ।ਅੱਜ ਹੋਏ ਕਬੱਡੀ ਨੈਸ਼ਨਲ ਅੰਡਰ-19 ਲੜਕਿਆਂ ਦੇ ਮੁਕਾਬਲਿਆਂ ਵਿੱਚ ਫਾਜ਼ਿਲਕਾ ਦੀ ਟੀਮ ਨੇ ਬਰਨਾਲਾ ਨੂੰ 42-27 ਦੇ ਫ਼ਰਕ ਨਾਲ, ਸੰਗਰੂਰ ਨੇ ਰੋਪੜ ਨੂੰ 44-30 ਨਾਲ, ਕਪੂਰਥਲਾ ਨੇ ਲੁਧਿਆਣਾ ਨੂੰ 45-35 ਨਾਲ, ਫਾਜ਼ਿਲਕਾ ਨੇ ਮੋਗਾ ਨੂੰ 37-08 ਨਾਲ, ਐੱਸ.ਏ.ਐੱਸ. ਨਗਰ ਨੇ ਗੁਰਦਾਸਪੁਰ ਨੂੰ 34-08 ਨਾਲ, ਮਾਨਸਾ ਨੇ ਸ੍ਰੀ ਮੁਕਤਸਰ ਸਾਹਿਬ ਨੂੰ 55-34 ਨਾਲ ਅਤੇ ਅੰਮ੍ਰਿਤਸਰ ਨੇ ਪਟਿਆਲਾ ਨੂੰ 31-16 ਦੇ ਫ਼ਰਕ ਨਾਲ ਹਰਾਇਆ। ਇਸ ਤੋਂ ਇਲਾਵਾ ਬਠਿੰਡਾ ਦੀ ਟੀਮ ਨੂੰ ਐੱਸ.ਏ.ਐੱਸ. ਨਗਰ ਦੀ ਟੀਮ ਮੈਦਾਨ ਵਿੱਚ ਨਾ ਪਹੁੰਚਣ ਕਾਰਨ ਜੇਤੂ ਕਰਾਰ ਦਿੱਤਾ ਗਿਆ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




