70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ; ਹੈਂਡਬਾਲ ਅੰਡਰ-14 ਲੜਕੀਆਂ ਦੇ ਮੁਕਾਬਲੇ ਸ਼ੁਰੂ

Date:

spot_img

Sports News: 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਹੈਂਡਬਾਲ ਅੰਡਰ-14 ਲੜਕੀਆਂ ਦੇ ਮੁਕਾਬਲੇ ਅੱਜ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਬਠਿੰਡਾ ਮੈਡਮ ਮਮਤਾ ਖੁਰਾਣਾ ਸੇਠੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਸ੍ਰੀ ਚਮਕੌਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀ ਜਸਵੀਰ ਸਿੰਘ ਗਿੱਲ ਦੀ ਅਗਵਾਈ ਹੇਠ ਸ਼ੁਰੂ ਹੋਏ। ਉਦਘਾਟਨੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਮੈਡਮ ਮਮਤਾ ਖੁਰਾਣਾ ਸੇਠੀ ਨੇ ਸ਼ਿਰਕਤ ਕੀਤੀ। ਮੈਡਮ ਮਮਤਾ ਖੁਰਾਣਾ ਸੇਠੀ ਨੇ ਖਿਡਾਰਨਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਖੇਡ ਭਾਵਨਾ, ਅਨੁਸ਼ਾਸਨ ਅਤੇ ਪੂਰੀ ਮਿਹਨਤ ਤੇ ਲਗਨ ਨਾਲ ਖੇਡਣ ਲਈ ਪ੍ਰੇਰਿਤ ਕੀਤਾ ਅਤੇ ਸਮੂਹ ਖਿਡਾਰਨਾਂ ਨੂੰ ਆਸ਼ੀਰਵਾਦ ਦਿੰਦਿਆਂ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਇਹ ਵੀ ਪੜ੍ਹੋ 👉ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਬੂਤ ਲੈ ਕੇ ਪੁੱਜੀ ਬੀਬੀ ਰੂਪ ਕੌਰ ਸੰਧੂ…

ਇਸ ਮੌਕੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀ ਜਸਵੀਰ ਸਿੰਘ ਗਿੱਲ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਦੇ 21 ਜ਼ਿਲ੍ਹਿਆਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ। ਬਾਹਰੋਂ ਆਈਆਂ ਟੀਮਾਂ ਦੇ ਰਹਿਣ ਲਈ ਸਥਾਨਕ ਸਕੂਲਾਂ ਵਿੱਚ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ, ਜਦਕਿ ਖਿਡਾਰੀਆਂ ਅਤੇ ਅਧਿਕਾਰੀਆਂ ਦੇ ਖਾਣੇ ਲਈ ਕਾਮਨ ਮੈੱਸ ਦਾ ਪ੍ਰਬੰਧ ਖਾਲਸਾ ਟੈਕਨੀਕਲ ਕਾਲਜ, ਬਠਿੰਡਾ ਵਿਖੇ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਅੱਜ ਹੋਏ ਹੈਂਡਬਾਲ ਮੁਕਾਬਲਿਆਂ ਵਿੱਚ ਗੁਰਦਾਸਪੁਰ ਨੇ ਫਤਿਹਗੜ੍ਹ ਸਾਹਿਬ ਨੂੰ 6-0 ਨਾਲ, ਜਲੰਧਰ ਨੇ ਮਾਨਸਾ ਨੂੰ 7-4 ਨਾਲ, ਮੋਹਾਲੀ ਨੇ ਫਾਜ਼ਿਲਕਾ ਨੂੰ 11-4 ਨਾਲ, ਰੋਪੜ ਨੇ ਤਰਨਤਾਰਨ ਨੂੰ 11-7 ਨਾਲ, ਬਠਿੰਡਾ ਨੇ ਮਲੇਰਕੋਟਲਾ ਨੂੰ 28-1 ਨਾਲ ਅਤੇ ਹੁਸ਼ਿਆਰਪੁਰ ਨੇ ਲੁਧਿਆਣਾ ਨੂੰ 14-4 ਨਾਲ ਹਰਾਇਆ।

ਇਹ ਵੀ ਪੜ੍ਹੋ 👉Breaking News; Punjab Police ਨੂੰ ਮਿਲਿਆ ਪੱਕਾ DGP; ਮਾਨ ਸਰਕਾਰ ਨੇ ਲਗਾਈ ਇਸ ਅਫ਼ਸਰ ਦੇ ਨਾਂ ‘ਤੇ ਮੋਹਰ!

ਇਸ ਮੌਕੇ ਗਰਾਊਂਡ ਕਨਵੀਨਰ ਸ੍ਰੀ ਮਨਦੀਪ ਸਿੰਘ ਲੈਕਚਰਾਰ ਫਿਜ਼ੀਕਲ, ਨੋਡਲ ਅਫ਼ਸਰ ਸ੍ਰੀ ਰਮਨਦੀਪ ਸਿੰਘ, ਸ੍ਰੀ ਸੰਦੀਪ ਸਿੰਘ ਸ੍ਰੀ ਮੁਕਤਸਰ ਸਾਹਿਬ, ਸ੍ਰੀ ਅਰਸਦੀਪ ਸਿੰਘ ਬਰਨਾਲਾ, ਸ੍ਰੀ ਵਿਜੇ ਕੁਮਾਰ ਅਬਜ਼ਰਵਰ ਪਟਿਆਲਾ, ਸ੍ਰੀ ਜਗਮੋਹਨ ਸਿੰਘ ਫਰੀਦਕੋਟ, ਸ੍ਰੀ ਦਵਿੰਦਰਪਾਲ ਸਿੰਘ ਸੇਂਟ ਜੇਵਿਅਰ ਸਕੂਲ, ਸ੍ਰੀ ਪਵਿੱਤਰ ਸਿੰਘ, ਸ੍ਰੀ ਇਕਬਾਲ ਸਿੰਘ, ਸ੍ਰੀ ਦਵਿੰਦਰ ਸਿੰਘ ਧੁਨੀਕੇ, ਸ੍ਰੀਮਤੀ ਸੁਖਜਿੰਦਰਪਾਲ ਕੌਰ ਸੁੱਖੀ, ਸ੍ਰੀਮਤੀ ਸਰਬਜੀਤ ਕੌਰ, ਸ੍ਰੀਮਤੀ ਸੰਦੀਪ ਕੌਰ, ਸ੍ਰੀ ਰੇਸ਼ਮ ਸਿੰਘ ਅਤੇ ਸ੍ਰੀ ਹਰਭਗਵਾਨ ਦਾਸ ਪੀ.ਟੀ.ਆਈ. ਸਮੇਤ ਹੋਰ ਪਤਵੰਤੇ ਅਤੇ ਖੇਡ ਅਧਿਕਾਰੀ ਹਾਜ਼ਰ ਰਹੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Moga Police ਵੱਲੋਂ ਗੁੰਮ ਹੋਏ 300 ਮੋਬਾਈਲ ਫੋਨ ਟ੍ਰੇਸ ਕਰਕੇ ਬਰਾਮਦ, ਅਸਲ ਮਾਲਕਾਂ ਨੂੰ ਕੀਤੇ ਵਾਪਸ

Moga News: IG ਫਰੀਦਕੋਟ ਰੇਂਜ ਸ੍ਰੀਮਤੀ ਨੀਲੰਬਰੀ ਜਗਦਲੇ ਵਿਜੇ,...

ਐਡਵੋਕੇਟ ਧਾਮੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ’ਚ ਗਿਆਨੀ ਦਿੱਤ ਸਿੰਘ ਦੇ ਨਾਂ ’ਤੇ ਆਡੀਟੋਰੀਅਮ ਦਾ ਉਦਘਾਟਨ

Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ...