ਕ੍ਰਿਕਟ ਬੱਚਿਆਂ ਵਿੱਚ ਅਨੁਸ਼ਾਸਨ ਅਤੇ ਸਹਿਣਸ਼ੀਲਤਾ ਪੈਦਾ ਕਰਦੀ ਹੈ: ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਕੁਮਾਰ ਛਾਬੜਾ
Bathinda News: ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਬਠਿੰਡਾ ਸ੍ਰੀ ਰਾਜੀਵ ਕੁਮਾਰ ਛਾਬੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਸ੍ਰੀ ਚਮਕੌਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀ ਜਸਵੀਰ ਸਿੰਘ ਗਿੱਲ ਦੀ ਅਗਵਾਈ ਹੇਠ 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੇ ਕ੍ਰਿਕਟ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਦੇ ਦੂਜੇ ਦਿਨ ਬਠਿੰਡਾ ਦੇ ਡੀ.ਏ.ਵੀ. ਕਾਲਜ, ਦਿੱਲੀ ਪਬਲਿਕ ਸਕੂਲ ਅਤੇ ਕਰਮਾ ਕ੍ਰਿਕਟ ਅਕੈਡਮੀ ਵਿਖੇ ਬੇਹੱਦ ਫਸਵੇਂ ਮੁਕਾਬਲੇ ਦੇਖਣ ਨੂੰ ਮਿਲੇ। ਅੱਜ ਡੀ.ਏ.ਵੀ. ਕਾਲਜ ਬਠਿੰਡਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜੀਵ ਕੁਮਾਰ ਛਾਬੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਚਮਕੌਰ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਨਾਲ ਜਾਣ-ਪਛਾਣ ਕਰਦਿਆਂ ਉਨ੍ਹਾਂ ਨੂੰ ਆਸ਼ੀਰਵਾਦ ਦਿੱਤਾ। ਮੁੱਖ ਮਹਿਮਾਨਾਂ ਦੇ ਪਹੁੰਚਣ ’ਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀ ਜਸਵੀਰ ਸਿੰਘ ਗਿੱਲ ਅਤੇ ਕਨਵੀਨਰ ਸ੍ਰੀ ਰਵਿੰਦਰ ਸਿੰਘ ਨੇ ਬੁੱਕੇ ਭੇਟ ਕਰਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।ਇਸ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜੀਵ ਕੁਮਾਰ ਛਾਬੜਾ ਨੇ ਕਿਹਾ ਕਿ ਕ੍ਰਿਕਟ ਵਰਗੀਆਂ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਟੀਮ ਭਾਵਨਾ, ਸਹਿਣਸ਼ੀਲਤਾ ਅਤੇ ਅਗਵਾਈ ਦੇ ਗੁਣ ਪੈਦਾ ਕਰਦੀਆਂ ਹਨ। ਖੇਡਾਂ ਜਿੱਥੇ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਮਹੱਤਵਪੂਰਨ ਹਨ, ਉੱਥੇ ਹੀ ਇਹ ਵਿਦਿਆਰਥੀਆਂ ਨੂੰ ਜਿੱਤ-ਹਾਰ ਨੂੰ ਖੇਡ ਭਾਵਨਾ ਨਾਲ ਸਵੀਕਾਰ ਕਰਨਾ ਵੀ ਸਿਖਾਉਂਦੀਆਂ ਹਨ।
ਇਹ ਵੀ ਪੜ੍ਹੋ 👉Bathinda ‘ਚ ਨਾਮੀਂ ਕੰਪਨੀ ਦੇ ਅਣ-ਅਧਿਕਾਰਤ ਗੁਦਾਮ ‘ਤੇ ਖੇਤੀਬਾੜੀ ਵਿਭਾਗ ਦਾ ਛਾਪਾ; ਸ਼ੱਕੀ ਮਾਲ ਬਰਾਮਦ
ਉਨ੍ਹਾਂ ਖਿਡਾਰੀਆਂ ਨੂੰ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਖੇਡਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਖੇਡਾਂ ਵਿੱਚ ਭਾਗ ਲੈਣਾ ਵੀ ਆਪਣੇ ਆਪ ਵਿੱਚ ਇੱਕ ਵੱਡੀ ਪ੍ਰਾਪਤੀ ਹੈ।ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀ ਜਸਵੀਰ ਸਿੰਘ ਗਿੱਲ ਨੇ ਦੱਸਿਆ ਕਿ ਬਠਿੰਡਾ ਅਤੇ ਜਲੰਧਰ ਵਿਚਕਾਰ ਹੋਏ ਮੁਕਾਬਲੇ ਵਿੱਚ ਬਠਿੰਡਾ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 15 ਓਵਰਾਂ ਵਿੱਚ 82 ਦੌੜਾਂ ਬਣਾਈਆਂ। ਇਸ ਦੇ ਜਵਾਬ ਵਿੱਚ ਜਲੰਧਰ ਦੀ ਟੀਮ ਨੇ 11.2 ਓਵਰਾਂ ਵਿੱਚ 83 ਦੌੜਾਂ ਬਣਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ। ਇਸੇ ਤਰ੍ਹਾਂ ਕਪੂਰਥਲਾ ਅਤੇ ਸ੍ਰੀ ਮੁਕਤਸਰ ਸਾਹਿਬ ਵਿਚਕਾਰ ਹੋਏ ਮੁਕਾਬਲੇ ਵਿੱਚ ਕਪੂਰਥਲਾ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 15 ਓਵਰਾਂ ਵਿੱਚ 119 ਦੌੜਾਂ ਬਣਾਈਆਂ। ਜਵਾਬ ਵਿੱਚ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ 14.1 ਓਵਰਾਂ ਵਿੱਚ 120 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਤਰਨਤਾਰਨ ਅਤੇ ਸ਼ਹੀਦ ਭਗਤ ਸਿੰਘ ਨਗਰ ਵਿਚਕਾਰ ਹੋਏ ਮੁਕਾਬਲੇ ਵਿੱਚ ਤਰਨਤਾਰਨ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 15 ਓਵਰਾਂ ਵਿੱਚ 148 ਦੌੜਾਂ ਬਣਾਈਆਂ। ਇਸ ਦੇ ਜਵਾਬ ਵਿੱਚ ਸ਼ਹੀਦ ਭਗਤ ਸਿੰਘ ਨਗਰ ਦੀ ਟੀਮ ਨੇ ਸਿਰਫ਼ ਇੱਕ ਵਿਕਟ ਗੁਆ ਕੇ ਟੀਚਾ ਹਾਸਲ ਕਰ ਲਿਆ ਅਤੇ ਸ਼ਾਨਦਾਰ ਜਿੱਤ ਦਰਜ ਕੀਤੀ। ਇਸ ਮੌਕੇ ਇਸਟਪਾਲ ਸਿੰਘ, ਗੁਰਜੀਤ ਸਿੰਘ ਝੱਬਰ, ਹਰਪਾਲ ਸਿੰਘ, ਸਤਵੀਰ ਸਿੰਘ, ਗੁਰਵਿੰਦਰ ਸਿੰਘ ਅਤੇ ਹਰਭਗਵਾਨ ਦਾਸ ਆਦਿ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




