Bathinda News:ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਬਠਿੰਡਾ ਸ੍ਰੀ ਰਾਜੀਵ ਕੁਮਾਰ ਛਾਬੜਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀ ਜਸਵੀਰ ਸਿੰਘ ਗਿੱਲ ਦੀ ਅਗਵਾਈ ਹੇਠ ਸੇਂਟ ਜੇਵਿਅਰ ਸਕੂਲ, ਬਠਿੰਡਾ ਵਿਖੇ 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੇ ਨੈੱਟਬਾਲ ਅੰਡਰ-14 ਲੜਕੀਆਂ ਅਤੇ ਕਬੱਡੀ ਨੈਸ਼ਨਲ ਅੰਡਰ-19 ਲੜਕਿਆਂ ਦੇ ਮੁਕਾਬਲਿਆਂ ਦਾ ਸ਼ਾਨੋ-ਸ਼ੌਕਤ ਨਾਲ ਆਗਾਜ਼ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜੀਵ ਕੁਮਾਰ ਛਾਬੜਾ ਨੇ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਕਬੱਡੀ ਗਰਾਊਂਡ ਵਿਖੇ ਪਹੁੰਚਣ ‘ਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀ ਜਸਵੀਰ ਸਿੰਘ ਗਿੱਲ ਅਤੇ ਕਨਵੀਨਰ ਸ੍ਰੀ ਜਗਦੀਸ਼ ਕੁਮਾਰ, ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਵੱਲੋਂ ਉਨ੍ਹਾਂ ਨੂੰ ਬੁੱਕੇ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਛਾਬੜਾ ਨੇ ਕਿਹਾ ਕਿ ਕਬੱਡੀ ਸਿਰਫ਼ ਇੱਕ ਖੇਡ ਹੀ ਨਹੀਂ, ਸਗੋਂ ਪੰਜਾਬ ਦੇ ਅਮੀਰ ਵਿਰਸੇ ਅਤੇ ਸੱਭਿਆਚਾਰ ਦੀ ਪਹਿਚਾਣ ਹੈ। ਇਹ ਖੇਡ ਨੌਜਵਾਨਾਂ ਵਿੱਚ ਹਿੰਮਤ, ਤਾਕਤ, ਫੁਰਤੀ, ਆਤਮ-ਵਿਸ਼ਵਾਸ ਅਤੇ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਦੀ ਹੈ।
ਇਹ ਵੀ ਪੜ੍ਹੋ 👉ਗ਼ੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਸਪਲਾਈ ਨੈਟਵਰਕਾਂ ਦੇ 11 ਕਾਰਕੁੰਨ ਕਾਬੂ ; 2 ਹੈਂਡ ਗ੍ਰਨੇਡ,12 ਪਿਸਤੌਲਾਂ ਸਮੇਤ 310 ਗ੍ਰਾਮ ਹੈਰੋਇਨ ਬਰਾਮਦ
ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਮੁਸ਼ਕਲ ਹਾਲਾਤਾਂ ਵਿੱਚ ਡਟ ਕੇ ਮੁਕਾਬਲਾ ਕਰਨ ਅਤੇ ਹਾਰ ਤੋਂ ਸਿੱਖ ਕੇ ਅੱਗੇ ਵਧਣ ਦੀ ਪ੍ਰੇਰਨਾ ਦਿੰਦੀਆਂ ਹਨ। ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਖੇਡਾਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਖਿਡਾਰੀਆਂ ਨੂੰ ਪੂਰੀ ਮਿਹਨਤ, ਲਗਨ ਅਤੇ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਹਿੱਸਾ ਲੈਣ ਅਤੇ ਆਪਣੀ ਪ੍ਰਤਿਭਾ ਦੇ ਦਮ ‘ਤੇ ਮਾਪਿਆਂ, ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਮੁਕਾਬਲਿਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀ ਜਸਵੀਰ ਸਿੰਘ ਗਿੱਲ ਨੇ ਦੱਸਿਆ ਕਿ ਕਬੱਡੀ ਨੈਸ਼ਨਲ ਅੰਡਰ-19 ਲੜਕਿਆਂ ਦੇ ਗਰਾਊਂਡ ਨੰਬਰ-1 ਵਿਖੇ ਹੋਏ ਮੁਕਾਬਲਿਆਂ ਦੌਰਾਨ ਜਲੰਧਰ ਦੀ ਟੀਮ ਨੇ ਫਤਿਹਗੜ੍ਹ ਸਾਹਿਬ ਨੂੰ 33-04 ਅੰਕਾਂ ਨਾਲ ਹਰਾਇਆ। ਰੂਪਨਗਰ ਨੇ ਲੁਧਿਆਣਾ ਨੂੰ 47-36 ਅੰਕਾਂ ਨਾਲ, ਬਰਨਾਲਾ ਨੇ ਮੋਗਾ ਨੂੰ 26-09 ਅੰਕਾਂ ਨਾਲ ਅਤੇ ਸੰਗਰੂਰ ਨੇ ਕਪੂਰਥਲਾ ਨੂੰ 60-22 ਅੰਕਾਂ ਨਾਲ ਹਰਾਇਆ।
ਇਹ ਵੀ ਪੜ੍ਹੋ 👉Canada News: ਟੋਰਾਂਟੋ ‘ਚ ਮਹਿਲਾ ਯਾਤਰੀ ਨਾਲ ਕਥਿਤ ਜਿਨਸੀ ਸ਼ੋਸ਼ਣ, ਪੰਜਾਬ ਮੂਲ ਦਾ 32 ਸਾਲਾ ਵਿਅਕਤੀ ਗ੍ਰਿਫ਼ਤਾਰ
ਗਰਾਊਂਡ ਨੰਬਰ-2 ਵਿਖੇ ਬਠਿੰਡਾ ਦੀ ਟੀਮ ਨੇ ਗੁਰਦਾਸਪੁਰ ਨੂੰ 41-27 ਅੰਕਾਂ ਨਾਲ, ਤਰਨਤਾਰਨ ਨੇ ਸ੍ਰੀ ਮੁਕਤਸਰ ਸਾਹਿਬ ਨੂੰ 56-33 ਅੰਕਾਂ ਨਾਲ ਅਤੇ ਪਠਾਨਕੋਟ ਨੇ ਪਟਿਆਲਾ ਨੂੰ ਸਖ਼ਤ ਮੁਕਾਬਲੇ ਵਿੱਚ 32-31 ਅੰਕਾਂ ਨਾਲ ਹਰਾ ਕੇ ਜਿੱਤ ਦਰਜ ਕੀਤੀ। ਇਸੇ ਤਰ੍ਹਾਂ ਨੈੱਟਬਾਲ ਅੰਡਰ-14 ਲੜਕੀਆਂ ਦੇ ਮੁਕਾਬਲਿਆਂ ਵਿੱਚ ਹੁਸ਼ਿਆਰਪੁਰ ਦੀ ਟੀਮ ਨੇ ਮਾਨਸਾ ਨੂੰ 13-07 ਅੰਕਾਂ ਨਾਲ, ਲੁਧਿਆਣਾ ਨੇ ਫਿਰੋਜ਼ਪੁਰ ਨੂੰ 08-01 ਅੰਕਾਂ ਨਾਲ, ਸ੍ਰੀ ਅੰਮ੍ਰਿਤਸਰ ਸਾਹਿਬ ਨੇ ਗੁਰਦਾਸਪੁਰ ਨੂੰ 05-04 ਅੰਕਾਂ ਨਾਲ ਅਤੇ ਬਰਨਾਲਾ ਨੇ ਪਟਿਆਲਾ ਨੂੰ 26-00 ਅੰਕਾਂ ਨਾਲ ਹਰਾ ਕੇ ਜਿੱਤ ਹਾਸਲ ਕੀਤੀ। ਇਸ ਮੌਕੇ ਹਰਜਿੰਦਰ ਸਿੰਘ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ, ਹਰਮੰਦਰ ਸਿੰਘ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ, ਦਵਿੰਦਰਪਾਲ ਸਿੰਘ ਡੀ.ਪੀ.ਈ., ਨਵਤੇਜ ਸਿੰਘ ਡੀ.ਪੀ.ਈ., ਮਨਦੀਪ ਸਿੰਘ ਡੀ.ਪੀ.ਈ., ਰਾਜਪ੍ਰੀਤ ਕੌਰ, ਸਰਬਜੀਤ ਕੌਰ, ਕਰਮਜੀਤ ਕੌਰ ਡੀ.ਪੀ.ਈ., ਇਸਟਪਾਲ ਸਿੰਘ ਡੀ.ਪੀ.ਈ. ਅਤੇ ਹਰਭਗਵਾਨ ਦਾਸ ਪੀ.ਟੀ.ਆਈ. ਆਦਿ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




