Sports News: ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਬਠਿੰਡਾ ਸ੍ਰੀ ਰਾਜੀਵ ਕੁਮਾਰ ਛਾਵੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਬਠਿੰਡਾ ਸ੍ਰੀ ਚਮਕੌਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀ ਜਸਵੀਰ ਸਿੰਘ ਗਿੱਲ ਦੀ ਅਗਵਾਈ ਹੇਠ 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੇ ਯੋਗਾ ਅੰਡਰ-17 ਲੜਕਿਆਂ ਦੇ ਮੁਕਾਬਲੇ ਗੁਰੂ ਕਾਸ਼ੀ ਪਬਲਿਕ ਸਕੂਲ, ਬਠਿੰਡਾ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ, ਜਦਕਿ ਪਟਿਆਲਾ ਨੇ ਦੂਜਾ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜੇਤੂ ਖਿਡਾਰੀਆਂ ਨੂੰ ਇਨਾਮ ਵੰਡਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜੀਵ ਕੁਮਾਰ ਛਾਵੜਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਇਹ ਵੀ ਪੜ੍ਹੋ 👉BIG NEWS: PRTC ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਇਸ ਮੌਕੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀ ਜਸਵੀਰ ਸਿੰਘ ਗਿੱਲ ਅਤੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਜਗਦੀਸ਼ ਕੁਮਾਰ ਨੇ ਮੁੱਖ ਮਹਿਮਾਨ ਨੂੰ ਬੁੱਕੇ ਦੇ ਕੇ ਜੀ ਆਇਆਂ ਆਖਿਆ। ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਨੇ ਕਿਹਾ ਕਿ ਯੋਗਾ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਬੇਹੱਦ ਮਹੱਤਵਪੂਰਨ ਹੈ। ਇਹ ਬੱਚਿਆਂ ਵਿੱਚ ਅਨੁਸ਼ਾਸਨ, ਇਕਾਗਰਤਾ, ਆਤਮ-ਵਿਸ਼ਵਾਸ ਅਤੇ ਸੰਤੁਲਨ ਦੀ ਭਾਵਨਾ ਪੈਦਾ ਕਰਦਾ ਹੈ। ਉਨ੍ਹਾਂ ਨੇ ਖਿਡਾਰੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਖੇਡ ਭਾਵਨਾ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।ਅੱਜ ਹੋਏ ਮੁਕਾਬਲਿਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀ ਜਸਵੀਰ ਸਿੰਘ ਗਿੱਲ ਨੇ ਦੱਸਿਆ ਕਿ ਟ੍ਰੈਡੀਸ਼ਨਲ ਯੋਗਾ ਮੁਕਾਬਲੇ ਵਿੱਚ ਸ੍ਰੀ ਮੁਕਤਸਰ ਸਾਹਿਬ ਦੇ ਨਿਸ਼ਾਂਤ ਨੇ 217.5 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਫਾਜ਼ਿਲਕਾ ਦੇ ਵਿਨੀਤ ਨੇ 205.5 ਅੰਕਾਂ ਨਾਲ ਦੂਜਾ ਅਤੇ ਪਟਿਆਲਾ ਦੇ ਜਸਵਿੰਦਰ ਸਿੰਘ ਨੇ 199 ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ।
ਇਸੇ ਤਰ੍ਹਾਂ ਆਰਟਿਸਟਿਕ ਸਿੰਗਲ ਮੁਕਾਬਲੇ ਵਿੱਚ ਸ੍ਰੀ ਮੁਕਤਸਰ ਸਾਹਿਬ ਦੇ ਨਿਸ਼ਾਨ ਸਿੰਘ ਨੇ 32 ਅੰਕਾਂ ਨਾਲ ਪਹਿਲਾ, ਸੰਗਰੂਰ ਦੇ ਚਰਨਜੀਤ ਸਿੰਘ ਨੇ 30 ਅੰਕਾਂ ਨਾਲ ਦੂਜਾ ਅਤੇ ਫਾਜ਼ਿਲਕਾ ਦੇ ਵਿਨੀਤ ਨੇ 28.5 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਸ੍ਰੀ ਗਿੱਲ ਨੇ ਕਿਹਾ ਕਿ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ।ਇਸ ਮੌਕੇ ਕਨਵੀਨਰ ਸ੍ਰੀ ਹਰਮੰਦਰ ਸਿੰਘ ਗੁਲਾਬਗੜ੍ਹ, ਕੋ-ਕਨਵੀਨਰ ਸ੍ਰੀ ਹਰਮੰਦਰ ਸਿੰਘ ਲਾਲੇਆਣਾ, ਰੇਸ਼ਮ ਸਿੰਘ ਡੀ.ਪੀ.ਈ., ਮਹਿੰਦਰਪਾਲ ਸਿੰਘ ਪੀ.ਟੀ.ਆਈ., ਜਸਦੀਪ ਕੌਰ ਡੀ.ਪੀ.ਈ., ਬਲਜਿੰਦਰ ਕੌਰ ਡੀ.ਪੀ.ਈ. ਅਤੇ ਇਕਬਾਲ ਸਿੰਘ ਡੀ.ਪੀ.ਈ. ਸਮੇਤ ਹੋਰ ਪਤਵੰਤੇ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



