70ਵੀਆਂ ਗਰਮ ਰੁੱਤ ਜ਼ਿਲ੍ਹਾ ਸਕੂਲ ਖੇਡਾਂ ਦਾ ਸ਼ਾਨਦਾਰ ਆਗਾਜ਼

Date:

spot_img
Mansa News: ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸ੍ਰੀਮਤੀ ਨੀਲਮ ਰਾਣੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਡਾ. ਪਰਮਜੀਤ ਸਿੰਘ ਭੋਗਲ ਦੇ ਦਿਸ਼ਾ-ਨਿਰਦੇਸ਼ਾਂ ਹੇਠ 70 ਵੀਆਂ ਗਰਮ ਰੁੱਤ ਜ਼ਿਲ੍ਹਾ ਸਕੂਲ ਖੇਡਾਂ ਦਾ ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਸ਼ਾਨੋ-ਸ਼ੌਕਤ ਨਾਲ ਆਗਾਜ਼ ਹੋਇਆ। ਖੇਡਾਂ ਦੌਰਾਨ ਵੱਖ-ਵੱਖ ਖੇਡਾਂ ਵਿੱਚ ਵਿਦਿਆਰਥੀ ਖਿਡਾਰੀਆਂ ਨੇ ਪੂਰੇ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਭਾਗ ਲਿਆ।
ਹਾਕੀ ਲੜਕੀਆਂ ਦੇ ਮੁਕਾਬਲੇ ਭਾਈ ਬਹਿਲੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੇ ਫਫੜੇ ਭਾਈਕੇ ਵਿਖੇ ਕਰਵਾਏ ਗਏ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਤੇ ਬਲਾਕ ਨੋਡਲ ਅਫ਼ਸਰ ਸ੍ਰੀ ਕੁਲਦੀਪ ਸਿੰਘ ਚਹਿਲ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬੇਹੱਦ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਸੰਘਰਸ਼ ਕਰਨ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਖਿਡਾਰੀਆਂ ਨੂੰ ਪੂਰੀ ਮਿਹਨਤ, ਲਗਨ ਅਤੇ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਇਸੇ ਤਰ੍ਹਾਂ ਬਾਸਕਟਬਾਲ ਲੜਕੀਆਂ ਦੇ ਮੁਕਾਬਲੇ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਖਿਆਲਾ ਕਲਾਂ ਵਿਖੇ ਕਰਵਾਏ ਗਏ। ਇਸ ਮੌਕੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀ ਅਮ੍ਰਿਤਪਾਲ ਸਿੰਘ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਸਕੂਲ ਪੱਧਰ ਦੀਆਂ ਖੇਡਾਂ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਉੱਚ ਪੱਧਰੀ ਮੁਕਾਬਲਿਆਂ ਲਈ ਤਿਆਰ ਕਰਨ ਦਾ ਮਜ਼ਬੂਤ ਮੰਚ ਹਨ। ਉਨ੍ਹਾਂ ਖਿਡਾਰੀਆਂ ਨੂੰ ਖੇਡਾਂ ਵਿੱਚ ਅਨੁਸ਼ਾਸਨ, ਮਿਹਨਤ ਅਤੇ ਨਿਰੰਤਰ ਅਭਿਆਸ ਨੂੰ ਆਪਣੀ ਸਫ਼ਲਤਾ ਦਾ ਅਧਾਰ ਬਣਾਉਣ ਲਈ ਪ੍ਰੇਰਿਤ ਕੀਤਾ।
ਅੱਜ ਹੋਏ ਮੁਕਾਬਲਿਆਂ ਵਿੱਚ ਫੁੱਟਬਾਲ ਅੰਡਰ 14 ਮੁੰਡੇ ਵਿੱਚ ਜੋਗਾ ਜੋਨ ਨੇ ਬੁਢਲਾਡਾ ਜੋਨ ਨੂੰ , ਮੂਸਾ ਜੋਨ ਨੇ ਬੋਹਾ ਜੋਨ ਨੂੰ , ਸਰਦੂਲਗੜ੍ਹ ਜੋਨ ਨੇ ਬਰੇਟਾ ਜੋਨ ਨੂੰ, ਬਾਸਕਿਟਬਾਲ ਅੰਡਰ 14 ਕੁੜੀਆਂ ਵਿੱਚ ਭੀਖੀ ਜੋਨ ਨੇ ਬਰੇਟਾ ਜੋਨ ਨੂੰ, ਜੋਗਾ ਜੋਨ ਨੇ ਮਾਨਸਾ ਜੋਨ ਨੂੰ, , ਸਰਦੂਲਗੜ੍ਹ ਜੋਨ ਨੇ ਮੂਸਾ ਜੋਨ ਨੂੰ, ਅੰਡਰ 19 ਕੁੜੀਆਂ ਵਿੱਚ ਭੀਖੀ ਜੋਨ ਨੇ ਬੁਢਲਾਡਾ ਜੋਨ ਨੂੰ, ਮਾਨਸਾ ਜੋਨ ਨੇ ਝੁਨੀਰ ਜੋਨ ਨੂੰ, ਸਰਦੂਲਗੜ੍ਹ ਜੋਨ ਨੇ ਮੂਸਾ ਜੋਨ ਨੂੰ ਹਰਾਇਆ।ਅੰਡਰ 14 ਹਾਕੀ ਕੁੜੀਆਂ ਦੇ ਮੁਕਾਬਲੇ ਵਿੱਚ ਜੋਨ ਮੂਸਾ ਨੇ ਬਰੇਟਾ ਜੋਨ ਨੂੰ, ਜੋਨ ਫਫੜੇ ਭਾਈਕੇ ਨੇ ਸਰਦੂਲਗੜ੍ਹ ਨੂੰ ਹਰਾਇਆ। ਅੰਡਰ 17 ਕੁੜੀਆਂ ਵਿੱਚ ਬਰੇਟਾ ਜੋਨ ਨੇ ਪਹਿਲਾ, ਮੂਸਾ ਜੋਨ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਵੱਖ ਵੱਖ ਸਕੂਲਾਂ ਤੋਂ ਸਰੀਰਕ ਸਿੱਖਿਆ ਅਧਿਆਪਕ ਹਾਜਰ ਸਨ।
spot_img
spot_img

Share post:

Popular

More like this
Related

Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ...

नागरिकों से मिली शिकायतों के फीडबैक पर मुख्यमंत्री का गुरुग्राम में बड़ा एक्शन

👉बिल्डर द्वारा एसटीपी का उचित संचालन नहीं किए जाने...

CM Nayab Singh Saini ने “स्टार्टअप हरियाणा सेवा संकल्प – विचार से विस्तार तक” का शुभारंभ किया

Haryana News: हरियाणा सरकार के उद्योग एवं वाणिज्य विभाग...