Bathinda News: ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਮਤਾ ਖੁਰਾਣਾ ਸੇਠੀ ਦੀ ਅਗਵਾਈ ਵਿੱਚ 70ਵੀਆਂ ਜੋਨ ਪੱਧਰੀ ਸਕੂਲੀ ਗਰਮ ਰੁੱਤ ਖੇਡਾਂ ਮੋੜ ਜੋਨ ਦਾ ਆਗਾਜ਼ ਅੱਜ ਬੜੀ ਧੂਮਧਾਮ ਅਤੇ ਉਤਸ਼ਾਹ ਭਰੇ ਮਾਹੌਲ ਵਿੱਚ ਕੀਤਾ ਗਿਆ। ਇਹਨਾਂ ਖੇਡਾ ਦਾ ਉਦਘਾਟਨ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਚਮਕੌਰ ਸਿੰਘ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਵੱਲੋਂ ਸਾਂਝੇ ਤੌਰ ‘ਤੇ ਕੀਤਾ ਗਿਆ।ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਚਮਕੌਰ ਸਿੰਘ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਅਹਿਮ ਆਧਾਰ ਹਨ। ਖੇਡਾਂ ਨਾਲ ਸਰੀਰਕ ਤੰਦਰੁਸਤੀ, ਮਾਨਸਿਕ ਮਜ਼ਬੂਤੀ, ਅਨੁਸ਼ਾਸਨ, ਟੀਮ ਭਾਵਨਾ ਅਤੇ ਲੀਡਰਸ਼ਿਪ ਵਰਗੇ ਗੁਣ ਵਿਕਸਿਤ ਹੁੰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਹਿੱਸਾ ਲੈਣ ਅਤੇ ਜਿੱਤ-ਹਾਰ ਨੂੰ ਇੱਕੋ ਜਿਹੇ ਮਨ ਨਾਲ ਸਵੀਕਾਰ ਕਰਨ ਦਾ ਸੰਦੇਸ਼ ਦਿੱਤਾ।
ਇਹ ਵੀ ਪੜ੍ਹੋ 👉CM Bhagwant Singh Mann ਦਾ ਵੱਡਾ ਐਲਾਨ; ਪੰਜਾਬ ‘ਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ
ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਨੇ ਆਪਣੇ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਖੇਡਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਪਿੰਡਾਂ ਅਤੇ ਸਕੂਲਾਂ ਵਿੱਚੋਂ ਨਵੀਂ ਖੇਡ ਪ੍ਰਤਿਭਾ ਨੂੰ ਉਭਾਰਨ ਲਈ ਮਹੱਤਵਪੂਰਨ ਮੰਚ ਸਾਬਤ ਹੁੰਦੇ ਹਨ। ਉਨ੍ਹਾਂ ਖਿਡਾਰੀਆਂ ਨੂੰ ਇਮਾਨਦਾਰੀ, ਅਨੁਸ਼ਾਸਨ ਅਤੇ ਖੇਡ ਭਾਵਨਾ ਨਾਲ ਆਪਣਾ ਸਰਵੋਤਮ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।ਅੱਜ ਹੋਏ ਬਾਕਸਿੰਗ ਦੇ ਮੁਕਾਬਲਿਆਂ ਵਿੱਚ-42 ਕਿਲੋ ਭਾਰ ਵਿੱਚ ਲੱਛਮੀ ਸਰਕਾਰੀ ਹਾਈ ਸਕੂਲ ਭਾਈ ਬਖਤੌਰ ਨੇ ਪਹਿਲਾ ਸਥਾਨ, ਨਿਸ਼ਾ ਰਾਣੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਈਸਰਖਾਨਾ ਨੇ ਦੂਸਰਾ ਸਥਾਨ,42-44 ਕਿਲੋ ਭਾਰ ਵਿੱਚੋ ਰਾਜਵੀਰ ਕੌਰ ਐਫਐਸਡੀ ਸਕੂਲ ਨੇ ਪਹਿਲਾ ਸਥਾਨ, ਗੁਰ ਸਿਮਰਨ ਕੌਰ ਜੋਰਾਵਰ ਸਕੂਲ ਜੋਧਪੁਰ ਪਾਖਰ ਦੂਸਰਾ ਸਥਾਨ,
ਇਹ ਵੀ ਪੜ੍ਹੋ 👉Moga Police ਥਾਣੇ ‘ਤੇ ਹੋਏ ਗ੍ਰਨੇਡ ਹਮਲੇ ਦਾ ਪਰਦਾਫ਼ਾਸ; ਨਿਕਲਿਆ ਵਿਦੇਸ਼ੀ ਲਿੰਕ, ਪਿਸਤੌਲ ਤੇ IED ਸਮੇਤ 17 ਕਾਬੂ
46 ਤੋ 48 ਕਿਲੋ ਭਾਰ ਜਸ਼ਨਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਈਸਰਖਾਨਾ ਪਹਿਲਾ ਸਥਾਨ, ਚਾਹਤ ਪ੍ਰੀਤ ਕੌਰ ਸਾਹਿਬਜਾਦਾ ਅਜੀਤ ਸਿੰਘ ਸਕੂਲ ਨੇ ਦੂਸਰਾ ਸਥਾਨ, 48 ਤੋਂ 50 ਕਿਲੋ ਭਾਰ ਪ੍ਰਭਜੋਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਈਸਰਖਾਨਾ ਨੇ ਪਹਿਲਾ ਸਥਾਨ, ਰਾਸ਼ੀ ਸਰਕਾਰੀ ਹਾਈ ਸਕੂਲ ਭਾਈ ਬਖਤੌਰ ਦੂਸਰਾ ਸਥਾਨ, 50- 52 ਕਿਲੋ ਭਾਰ ਸੈਕਿੰਡ ਕਾਲ ਸਹਜਦੀਪ ਕੌਰ ਸਾਹਿਬਜਾਦਾ ਅਜੀਤ ਸਿੰਘ ਸਕੂਲ ਪਹਿਲਾ ਸਥਾਨ, ਰਵਨੀਤ ਕੌਰ ਸਾਹਿਬਜਾਦਾ ਅਜੀਤ ਸਿੰਘ ਸਕੂਲ ਦੂਸਰਾ ਸਥਾਨ ,52-54 ਕਿਲੋ ਭਾਰ ਨਿੰਦਰ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਈਸਰਖਾਨਾ ਪਹਿਲਾ ਸਥਾਨ,ਹਰਗੁਨ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਈਸਰਖਾਨਾ ਦੂਸਰਾ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ਜ਼ੋਨਲ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਮੁੱਖ ਅਧਿਆਪਕ ਹਰਸ਼ ਦੇਵ ਸ਼ਰਮਾ, ਅਵਤਾਰ ਸਿੰਘ ਮਾਨ, ਕੁਲਦੀਪ ਸ਼ਰਮਾ,ਹਰਭਗਵਾਨ ਦਾਸਅਤੇ ਵੱਖ ਵੱਖ ਸਕੂਲਾਂ ਤੋਂ ਸਰੀਰਕ ਸਿੱਖਿਆ ਅਧਿਆਪਕ ਹਾਜਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





