ਸ਼ਿਕਾਇਤਕਰਤਾ ਦੇ ਪਤੀ ਖ਼ਿਲਾਫ਼ ਸ਼ਿਕਾਇਤ ’ਤੇ ਕਾਰਵਾਈ ਕਰਨ ਬਦਲੇ 1 ਲੱਖ ਰੁਪਏ ਹੋਰ ਮੰਗ ਰਹੀ ਸੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 2 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਵਲੋਂ ਭ੍ਰਿਸਟਾਚਾਰ ਵਿਰੁਧ ਵਿੱਢੀ ਮੁਹਿੰਮ ਤਹਿਤ ਅਜ ਵੂਮੈਨ ਸੈੱਲ ਫ਼ਰੀਦਕੋਟ ਵਿਖੇ ਤਾਇਨਾਤ ਇੱਕ ਮਹਿਲਾ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਜਿੰਦਰ ਕੌਰ ਨੂੰ 75,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਮਹਿਲਾ ਏ.ਐਸ.ਆਈ. ਨੂੰ ਮਨਜੀਤ ਕੌਰ ਵਾਸੀ ਪਿੰਡ ਝੱਖੜਵਾਲਾ ਤਹਿਸੀਲ ਜੈਤੋ (ਫ਼ਰੀਦਕੋਟ) ਦੀ ਸ਼ਿਕਾਇਤ ਉਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਮਨਜੀਤ ਕੌਰ ਨੇ 31-07-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਵਿਆਹ 3 ਫਰਵਰੀ, 2016 ਨੂੰ ਗੁਰਸਿਮਰਤ ਸਿੰਘ ਨਾਲ ਹੋਇਆ ਸੀ, ਜੋ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੁਹਾਰਾ ਦਾ ਰਹਿਣ ਵਾਲਾ ਹੈ ਅਤੇ ਕੈਨੇਡਾ ਦਾ ਨਾਗਰਿਕ ਹੈ। ਉਸਨੇ ਆਪਣੇ ਐਨ.ਆਰ.ਆਈ. ਪਤੀ ਖ਼?ਲਾਫ਼ ਐਸ.ਐਸ.ਪੀ. ਦਫ਼ਤਰ ਫ਼ਰੀਦਕੋਟ ਵਿਖੇ ਧੋਖਾਧੜੀ ਅਤੇ 60 ਲੱਖ ਰੁਪਏ ਦੀ ਠੱਗੀ ਮਾਰਨ ਦੀ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਇਸ ਮਾਮਲੇ ਦੀ ਜਾਂਚ ਏ.ਐਸ.ਆਈ. ਹਰਜਿੰਦਰ ਕੌਰ ਨੂੰ ਸੌਂਪੀ ਗਈ ਸੀ।ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਮਹਿਲਾ ਏ.ਐਸ.ਆਈ. ਮੁਲਜ਼ਮ ਧਿਰ ਖ਼?ਲਾਫ਼ ਕਾਰਵਾਈ ਕਰਨ ਲਈ ਉਸ ਕੋਲੋਂ ਰਿਸ਼ਵਤ ਵਜੋਂ 75 ਹਜ਼ਾਰ ਰੁਪਏ ਪਹਿਲਾਂ ਹੀ ਲੈ ਚੁੱਕੀ ਹੈ ਅਤੇ ਹੁਣ ਉਸ ਦੇ ਪਤੀ ਤੇ ਸਹੁਰੇ ਪਰਿਵਾਰ ਖ਼?ਲਾਫ਼ ਐਫ.ਆਈ.ਆਰ. ਦਰਜ ਕਰਨ ਬਦਲੇ 1 ਲੱਖ ਰੁਪਏ ਹੋਰ ਮੰਗ ਰਹੀ ਹੈ। ਉਸ ਨੇ ਸ਼ਿਕਾਇਤ ਨਾਲ ਵਿਜੀਲੈਂਸ ਬਿਊਰੋ ਨੂੰ ਮੁਲਜ਼ਮ ਏ.ਐਸ.ਆਈ. ਦੀਆਂ ਕਾਲ ਰਿਕਾਰਡਿੰਗਾਂ ਵੀ ਸੌਂਪੀਆਂ ਹਨ।ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਥਾਣਾ ਵਿਜੀਲੈਂਸ ਬਿਊਰੋ, ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰਬਰ 19 ਮਿਤੀ 02-08-2023 ਦਰਜ ਕਰਨ ਬਾਅਦ ਅੱਜ ਮਹਿਲਾ ਏ.ਐਸ.ਆਈ. ਹਰਜਿੰਦਰ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Share the post "75 ਹਜ਼ਾਰ ਰੁਪਏ ਰਿਸ਼ਵਤ ਲੈਂਦੀ ‘ਥਾਣੇਦਾਰਨੀ’ ਵਿਜੀਲੈਂਸ ਨੇ ਮੌਕੇ ਤੋਂ ਕੀਤੀ ਕਾਬੂ"