ਫਿਰੋਜ਼ਪੁਰ, 14 ਸਤੰਬਰ: ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਵੀਰਇੰਦਰ ਅਗਰਵਾਲ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਜਿਸ ਦੇ ਤਹਿਤ ਜ਼ਿਲ੍ਹਾ ਫਿਰੋਜਪੁਰ ਵਿੱਚ ਕੁੱਲ 22 ਬੈਂਚ ਬਣਾਏ ਗਏ ਜਿਹਨਾਂ ਵਿੱਚ ਸੈਸ਼ਨ ਡਵੀਜਨ, ਫਿਰੋਜਪੁਰ ਦੀਆਂ ਅਦਾਲਤਾਂ ਵਿੱਚ 12 ਬੈਂਚ, ਸਥਾਈ ਲੋਕ ਅਦਾਲਤ ਵਿਖੇ 1 ਬੈਂਚ, ਜੀਰਾ ਵਿਖੇ 3 ਬੈਂਚ ਅਤੇ ਗੁਰੂਹਰਸਹਾਏ ਵਿਖੇ 1 ਬੈਂਚ ਸ਼ਾਮਲ ਹੈ। ਇਸ ਤੋਂ ਇਲਾਵਾ 01 ਕੰਜ਼ੂਮਰ ਕੋਰਟ, ਫਿਰੋਜਪੁਰ ਦਾ ਬੈਂਚ ਅਤੇ 03 ਰੈਵੇਨਿਊ ਅਦਾਲਤਾਂ ਦੇ ਬੈਂਚ ਵੀ ਬਣਾਏ ਗਏ।
ਸ. ਸੋਭਾ ਸਿੰਘ ਮੈਮੋਰੀਅਲ ਚਿੱਤਰਕਾਰ ਸੋਸਾਇਟੀ ਵੱਲੋਂ 55ਵੀਂ ਸਾਲਾਨਾ ਦੋ ਰੋਜਾ ਪੇਂਟਿੰਗ ਵਰਕਸ਼ਾਪ ਆਗਾਜ਼
ਜਾਣਕਾਰੀ ਮੁਤਾਬਕ ਇਸ ਲੋਕ ਅਦਾਲਤ ਵਿੱਚ ਕੁੱਲ 19902 ਕੇਸ ਲਗਾਏ ਗਏ ਜਿਹਨਾਂ ਵਿੱਚੋਂ 7555 ਕੇਸਾਂ ਦਾ ਨਿਪਟਾਰਾ ਕੀਤਾ ਗਿਆ । ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 40,44,36,263/— ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਇਸ ਲੋਕ ਅਦਾਲਤ ਵਿੱਚ ਵੱਖ ਵੱਖ ਤਰ੍ਹਾਂ ਦੇ ਕੇਸਾਂ ਦਾ ਜਿਵੇਂ ਕਿ ਦੀਵਾਨੀ ਕੇਸ, ਰਾਜੀਨਾਮਾ ਹੋਣ ਯੋਗ ਫੌਜਦਾਰੀ ਕੇਸ, ਚੈੱਕ ਬਾਊਂਸ, ਰਿਕਵਰੀ ਦੇ ਕੇਸ, ਟਰੈਫਿਕ ਚਲਾਨ ਅਤੇ ਘਰੇਲੂ ਝਗੜਿਆਂ ਦੇ ਕੇਸ, ਇਖਰਾਜ ਰਿਪੋਰਟਾਂ, ਅਦਮਪਤਾ ਰਿਪੋਰਟਾਂ, ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ ਕੇਸ ਅਤੇ ਪ੍ਰੀ ਲਿਟੀਗੇਟਿਵ ਕੇਸ ਜਿਨ੍ਹਾਂ ਵਿੱਚ ਬੈਂਕ ਰਿਕਵਰੀ ਪ੍ਰਾਈਵੇਟ ਫਾਇਨਾਂਸ ਕੰਪਨੀ, ਮੋਬਾਇਲ ਅਤੇ ਟੈਲੀਫੋਨ ਕੰਪਨੀਆਂ ਦੇ ਕੇਸਾਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਦੇ ਨਾਲ ਕੀਤਾ ਗਿਆ।
ਸੁਪਰੀਮ ਕੋਰਟ ਦੇ ਫੈਸਲੇ ਨੇ ਸਾਬਤ ਕਰ ਦਿੱਤਾ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਭਾਜਪਾ ਦੀ ਸਾਜ਼ਿਸ਼ ਸੀ: ਦਿਨੇਸ਼ ਚੱਢਾ
ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਅਨੁਰਾਧਾ ਨੇ ਇਸ ਮੌਕੇ ਦੱਸਿਆ ਕਿ ਲੋਕ ਅਦਾਲਤ ਵਿੱਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੈ। ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਇਹ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁੱਕਦਮੇ ਬਾਜੀ ਤੋਂ ਮੁਕਤੀ ਮਿਲਦੀ ਹੈ ਅਤੇ ਹੋਰ ਕਈ ਮਾਨਸਿਕ ਪਰੇਸ਼ਾਨੀਆਂ ਤੋਂ ਧਿਰਾਂ ਨੂੰ ਮੁਕਤੀ ਮਿਲਦੀ ਹੈ। ਦੋਵੇਂ ਧਿਰਾਂ ਆਪਣੇ—ਆਪ ਨੂੰ ਜੇਤੂ ਮਹਿਸੂਸ ਕਰਦੀਆਂ ਹਨ ਅਤੇ ਕਿਸੇ ਵੀ ਧਿਰ ਦੀ ਹਾਰ ਨਹੀਂ ਹੁੰਦੀ।