ਬਠਿੰਡਾ, 26 ਜਨਵਰੀ : ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਭਾਰਤ ਦਾ 75ਵਾਂ ਗਣਤੰਤਰ ਦਿਵਸ ਬੜੇ ਹੀ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਯੂਨੀਵਰਸਿਟੀ ਕੈਂਪਸ ਵਿਖੇ ਭਾਰਤ ਦਾ ਰਾਸ਼ਟਰੀ ਝੰਡਾ ਅਤੇ ਯੂਨੀਵਰਸਿਟੀ ਦਾ ਝੰਡਾ ਲਹਿਰਾਇਆ। ਝੰਡਾ ਲਹਿਰਾਉਣ ਦੀ ਰਸਮ ਅਤੇ ਪਰੇਡ ਦਾ ਨਿਰੀਖਣ ਕਰਨ ਉਪਰੰਤ ਵਾਈਸ-ਚਾਂਸਲਰ ਪ੍ਰੋ. ਤਿਵਾਰੀ ਨੇ ਸਾਰਿਆਂ ਨੂੰ ਗਣਤੰਤਰ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਸਮਾਗਮ ਵਿੱਚ ਘੁੱਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਰਮਜੀਤ ਸਿੰਘ ਅਤੇ ਪਿੰਡ ਘੁੱਦਾ ਦੇ ਪਤਵੰਤੇ ਸੱਜਣਾਂ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਚੋਣ ਇੰਚਾਰਜਾਂ ਦੀਆਂ ਨਿਯੁਕਤੀਆਂ
ਪ੍ਰੋ. ਤਿਵਾਰੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਾਡੀ ਪ੍ਰਾਚੀਨ ਭਾਰਤੀ ਗਿਆਨ ਪ੍ਰਣਾਲੀ ਨੇ ਹਮੇਸ਼ਾ ਟਿਕਾਊ ਜੀਵਨ ਸ਼ੈਲੀ ਨੂੰ ਅਪਣਾਉਣ, ਸਾਡੇ ਨੌਜਵਾਨਾਂ ਦੀ ਸਮਰੱਥਾ ਨਿਰਮਾਣ ਨੂੰ ਵਧਾਉਣ ਅਤੇ ਸਾਡੇ ਨਾਗਰਿਕਾਂ ਨੂੰ ਦੇਸ਼ ਦੀ ਆਰਥਿਕਤਾ ਵਿੱਚ ਯੋਗਦਾਨ ਪਾਉਣ ਲਈ ਮਾਰਗਦਰਸ਼ਨ ਪ੍ਰਦਾਨ ਕੀਤਾ ਹੈ। ਇਸ ਸਮਾਗਮ ਵਿੱਚ ਕਲਾਤਮਕ ਛਾਪ ਛੱਡਦੇ ਹੋਏ ਯੂਨੀਵਰਸਿਟੀ ਦੇ ਪਰਫਾਰਮਿੰਗ ਅਤੇ ਫਾਈਨ ਆਰਟਸ ਵਿਭਾਗ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤਾਂ ਦੀ ਸ਼ਾਨਦਾਰ ਪੇਸ਼ਕਾਰੀ ਨਾਲ ਭਾਗੀਦਾਰਾਂ ਦਾ ਮਨ ਮੋਹ ਲਿਆ। ਪ੍ਰੋਗਰਾਮ ਦੇ ਅੰਤ ਵਿੱਚ ਸੀ.ਯੂ.ਪੰਜਾਬ ਦੇ ਰਜਿਸਟਰਾਰ ਡਾ. ਵਿਜੇ ਸ਼ਰਮਾ ਨੇ ਸਭ ਦਾ ਧੰਨਵਾਦ ਕੀਤਾ।