ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ 75ਵਾਂ ਗਣਤੰਤਰ ਦਿਵਸ ਮਨਾਇਆ

Date:

spot_img

ਬਠਿੰਡਾ, 26 ਜਨਵਰੀ : ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਭਾਰਤ ਦਾ 75ਵਾਂ ਗਣਤੰਤਰ ਦਿਵਸ ਬੜੇ ਹੀ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਯੂਨੀਵਰਸਿਟੀ ਕੈਂਪਸ ਵਿਖੇ ਭਾਰਤ ਦਾ ਰਾਸ਼ਟਰੀ ਝੰਡਾ ਅਤੇ ਯੂਨੀਵਰਸਿਟੀ ਦਾ ਝੰਡਾ ਲਹਿਰਾਇਆ। ਝੰਡਾ ਲਹਿਰਾਉਣ ਦੀ ਰਸਮ ਅਤੇ ਪਰੇਡ ਦਾ ਨਿਰੀਖਣ ਕਰਨ ਉਪਰੰਤ ਵਾਈਸ-ਚਾਂਸਲਰ ਪ੍ਰੋ. ਤਿਵਾਰੀ ਨੇ ਸਾਰਿਆਂ ਨੂੰ ਗਣਤੰਤਰ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਸਮਾਗਮ ਵਿੱਚ ਘੁੱਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਰਮਜੀਤ ਸਿੰਘ ਅਤੇ ਪਿੰਡ ਘੁੱਦਾ ਦੇ ਪਤਵੰਤੇ ਸੱਜਣਾਂ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਚੋਣ ਇੰਚਾਰਜਾਂ ਦੀਆਂ ਨਿਯੁਕਤੀਆਂ

ਪ੍ਰੋ. ਤਿਵਾਰੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਾਡੀ ਪ੍ਰਾਚੀਨ ਭਾਰਤੀ ਗਿਆਨ ਪ੍ਰਣਾਲੀ ਨੇ ਹਮੇਸ਼ਾ ਟਿਕਾਊ ਜੀਵਨ ਸ਼ੈਲੀ ਨੂੰ ਅਪਣਾਉਣ, ਸਾਡੇ ਨੌਜਵਾਨਾਂ ਦੀ ਸਮਰੱਥਾ ਨਿਰਮਾਣ ਨੂੰ ਵਧਾਉਣ ਅਤੇ ਸਾਡੇ ਨਾਗਰਿਕਾਂ ਨੂੰ ਦੇਸ਼ ਦੀ ਆਰਥਿਕਤਾ ਵਿੱਚ ਯੋਗਦਾਨ ਪਾਉਣ ਲਈ ਮਾਰਗਦਰਸ਼ਨ ਪ੍ਰਦਾਨ ਕੀਤਾ ਹੈ। ਇਸ ਸਮਾਗਮ ਵਿੱਚ ਕਲਾਤਮਕ ਛਾਪ ਛੱਡਦੇ ਹੋਏ ਯੂਨੀਵਰਸਿਟੀ ਦੇ ਪਰਫਾਰਮਿੰਗ ਅਤੇ ਫਾਈਨ ਆਰਟਸ ਵਿਭਾਗ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤਾਂ ਦੀ ਸ਼ਾਨਦਾਰ ਪੇਸ਼ਕਾਰੀ ਨਾਲ ਭਾਗੀਦਾਰਾਂ ਦਾ ਮਨ ਮੋਹ ਲਿਆ। ਪ੍ਰੋਗਰਾਮ ਦੇ ਅੰਤ ਵਿੱਚ ਸੀ.ਯੂ.ਪੰਜਾਬ ਦੇ ਰਜਿਸਟਰਾਰ ਡਾ. ਵਿਜੇ ਸ਼ਰਮਾ ਨੇ ਸਭ ਦਾ ਧੰਨਵਾਦ ਕੀਤਾ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Vigilance Bureau ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

Punjab News:ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ...

CM Nayab Singh Saini ਸ੍ਰੀ ਰਾਮ ਕਥਾ ਦੇ ਸਮਾਪਨ ਸਮਾਰੋਹ ਵਿੱਚ ਹੋਏ ਸ਼ਾਮਲ, ਕਥਾ ਦਾ ਕੀਤਾ ਸਰਵਣ,ਯੱਗ ਵਿੱਚ ਦਿੱਤੀ ਆਹੂਤੀ

👉ਪ੍ਰਭੂ ਸ੍ਰੀ ਰਾਮ ਦਾ ਜੀਵਨ ਮਰਿਆਦਾ, ਫਰਜ਼ ਨਿਭਾਉਣ, ਤਿਆਗ...

ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਹੋਈ ਮੌ+ਤ, ਦੂਜਾ ਗੰਭੀਰ ਜ਼ਖਮੀ

Sangrur News:ਸੁਨਾਮ ਨੇੜੇ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ...

ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱ+ਗ ,ਜਾਨੀ ਨੁਕਸਾਨ ਤੋਂ ਬਚਾਅ

Jalandhar News:ਅੱਜ ਸਵੇਰੇ ਜਲੰਧਰ ਵਿੱਚ ਇੱਕ ਪੰਜਾਬ ਰੋਡਵੇਜ਼ ਦੀ...