
ਬਠਿੰਡਾ, 26 ਜਨਵਰੀ : ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ 76ਵਾਂ ਗਣਤੰਤਰ ਦਿਵਸ ਦੇਸ਼ ਭਗਤੀ ਦੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਯੂਨੀਵਰਸਿਟੀ ਕੈਂਪਸ ਵਿਖੇ ਭਾਰਤ ਦਾ ਰਾਸ਼ਟਰੀ ਝੰਡਾ ਅਤੇ ਯੂਨੀਵਰਸਿਟੀ ਦਾ ਝੰਡਾ ਲਹਿਰਾਇਆ। ਝੰਡਾ ਲਹਿਰਾਉਣ ਦੀ ਰਸਮ ਅਤੇ ਪਰੇਡ ਦਾ ਨਿਰੀਖਣ ਕਰਨ ਉਪਰੰਤ ਵਾਈਸ-ਚਾਂਸਲਰ ਪ੍ਰੋ. ਤਿਵਾਰੀ ਨੇ ਸਾਰਿਆਂ ਨੂੰ ਗਣਤੰਤਰ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਪ੍ਰੋਗਰਾਮ ਵਿੱਚ ਯੂਨੀਵਰਸਿਟੀ ਦੀ ਪਹਿਲੀ ਮਹਿਲਾ ਸ੍ਰੀਮਤੀ ਕਰੁਣਾ ਤਿਵਾਰੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਵਿੱਚ ਯੂਨੀਵਰਸਿਟੀ ਦੇ ਅਧਿਆਪਕਾਂ, ਵਿਦਿਆਰਥੀਆਂ ਅਤੇ ਪਿੰਡ ਘੁੱਦਾ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।ਆਪਣੇ ਸੰਬੋਧਨ ਵਿਚ ਪ੍ਰੋ. ਤਿਵਾਰੀ ਨੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੀ ਅਗਵਾਈ ਹੇਠ ਬਣੇ ਭਾਰਤੀ ਸੰਵਿਧਾਨ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਅਤੇ ਇਸ ਨੂੰ ਪਿਛਲੇ 75 ਸਾਲਾਂ ਵਿੱਚ ਦੇਸ਼ ਦੀ ਵਿਕਾਸ ਯਾਤਰਾ ਦਾ ਮਾਰਗ ਦਰਸ਼ਕ ਦੱਸਿਆ। ਇਸ ਸਾਲ ਦੇ ਗਣਤੰਤਰ ਦਿਵਸ ਦੇ ਥੀਮ ਨੂੰ “ਸਵਰਨਿਮ ਭਾਰਤ – ਵਿਰਾਸਤ ਅਤੇ ਵਿਕਾਸ’ ਨੂੰ ਰੇਖਾਂਕਿਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਭਾਰਤ ਦੀ ਅਮੀਰ ਸੱਭਿਆਚਾਰਕ ਵਿਰਾਸਤ ਦੀ ਕਦਰਾਂ ਕੀਮਤਾਂ ਤੇ ਅਧਾਰਿਤ ਵਿਕਾਸ ਹੀ ਦੇਸ਼ ਦੇ ਉੱਜਵਲ ਭਵਿੱਖ ਦਾ ਆਧਾਰ ਬਣ ਸਕਦਾ ਹੈ।
ਇਹ ਵੀ ਪੜ੍ਹੋ ਪੰਜਾਬ ਪੁਲਿਸ ਵੱਲੋਂ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਥਿਤ ਕਾਤਲ ਸ਼ਾਰਪ ਸੂਟਰ ਗ੍ਰਿਫਤਾਰ
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਗੁਰੂ ਸਾਹਿਬਾਨ ਅਤੇ ਸੰਤਾਂ ਦੀਆਂ ਸਿੱਖਿਆਵਾਂ, ਸਾਡਾ ਸਮਾਵੇਸ਼ੀ ਸਮਾਜ ਅਤੇ ਸਦਭਾਵਨਾ ਦਾ ਸੱਭਿਆਚਾਰ, ਸਾਡੀਆਂ ਅਮੀਰ ਪਰੰਪਰਾਵਾਂ ਅਤੇ ਤਿਉਹਾਰ ਸਾਡੀ ਅਨਮੋਲ ਵਿਰਾਸਤ ਹਨ। ਇਨ੍ਹਾਂ ਦੀ ਸਾਂਭ ਸੰਭਾਲ ਕਰਨ ਦੀ ਲੋੜ ਹੈ ਤਾਂ ਜੋ ਅਸੀਂ ਆਤਮਨਿਰਭਰ ਭਾਰਤ ਦੇ ਨਿਰਮਾਣ ਵੱਲ ਵਧ ਸਕੀਏ।ਪ੍ਰੋ. ਤਿਵਾਰੀ ਨੇ ਇਹ ਵੀ ਕਿਹਾ ਕਿ ਰਾਸ਼ਟਰੀ ਸਿੱਖਿਆ ਨੀਤੀ-2020 ਭਾਰਤ ਦੀਆਂ ਸੱਭਿਆਚਾਰਕ ਕਦਰਾਂ-ਕੀਮਤਾਂ ‘ਤੇ ਆਧਾਰਿਤ ਹੈ। ਇਸ ਦੇ ਪਰਿਵਰਤਨਸ਼ੀਲ ਸੁਧਾਰ, ਜਿਵੇਂ ਕਿ ਨਤੀਜੇ-ਅਧਾਰਿਤ ਪਾਠਕ੍ਰਮ ਫਰੇਮਵਰਕ, ਮੂਕਸ, ਵੋਕੇਸ਼ਨਲ ਸਿੱਖਿਆ, ਚੋਣ-ਅਧਾਰਤ ਕ੍ਰੈਡਿਟ ਪ੍ਰਣਾਲੀ, ਅੰਤਰ-ਅਨੁਸ਼ਾਸਨੀ ਅਤੇ ਬਹੁ-ਅਨੁਸ਼ਾਸਨੀ ਸਿਖਲਾਈ ਅਤੇ ਟ੍ਰਾੰਸਲੇਸ਼ਨਲ ਰਿਸਰਚ ਆਦਿ ਨੂੰ 21ਵੀਂ ਸਦੀ ਦੇ ਗਲੋਬਲ ਸਿਖਿਆਰਥੀਆਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਤਿਆਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਰਾਸ਼ਟਰੀ ਸਿੱਖਿਆ ਨੀਤੀ-2020 ਵਿੱਚ ਸਮਾਈ ਸਿਖਿਆਰਥੀ-ਕੇਂਦ੍ਰਿਤ, ਮੁੱਲ-ਆਧਾਰਿਤ ਸਿੱਖਿਆ, ਅਧਿਆਪਕ-ਵਿਦਿਆਰਥੀ ਸਬੰਧ, ਅਨੁਭਵ ਅਧਾਰਿਤ ਸਿੱਖਿਆ ਅਤੇ ਸੰਪੂਰਨ ਵਿਕਾਸ ਦੀ ਭਾਵਨਾ ਗੁਰੂਕੁਲ ਸਿੱਖਿਆ ਪ੍ਰਣਾਲੀ ਤੋਂ ਪ੍ਰੇਰਿਤ ਹੈ।
ਇਹ ਵੀ ਪੜ੍ਹੋ ਰਾਸ਼ਨ ਡਿੱਪੂ ਖੋਲਣ ਬਦਲੇ ਰਿਸ਼ਵਤ ਲੈਂਦਾ ਫ਼ੂਡ ਸਪਲਾਈ ਵਿਭਾਗ ਦਾ ਇੰਸਪੈਕਟਰ ਮੁਅੱਤਲ, ਜਾਂਚ ਸ਼ੁਰੂ
ਉਨ੍ਹਾਂ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਰਾਸ਼ਟਰੀ ਸਿੱਖਿਆ ਨੀਤੀ-2020 ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ।ਵਾਈਸ ਚਾਂਸਲਰ ਪ੍ਰੋ. ਤਿਵਾਰੀ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੀਆਂ ਪੰਜ ਉੱਘੀਆਂ ਸ਼ਖ਼ਸੀਅਤਾਂ ਨੂੰ ਪਦਮ ਪੁਰਸਕਾਰ 2025 ਲਈ ਚੁਣਿਆ ਗਿਆ ਹੈ, ਜਿਸ ਵਿਚ ਭਾਈ ਹਰਜਿੰਦਰ ਸਿੰਘ ਸ੍ਰੀ ਨਗਰ ਵਾਲੇ (ਹਜ਼ੂਰੀ ਰਾਗੀ, ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ), ਸ੍ਰੀਮਤੀ ਜਸਪਿੰਦਰ ਨਰੂਲਾ (ਪ੍ਰਸਿੱਧ ਲੋਕ ਗਾਇਕਾ), ਓਮਕਾਰ ਸਿੰਘ ਪਾਹਵਾ (ਸੀ.ਐਮ.ਡੀ., ਏਵਨ ਸਾਈਕਲਜ਼, ਲੁਧਿਆਣਾ), ਜਸਟਿਸ (ਸੇਵਾਮੁਕਤ) ਜਗਦੀਸ਼ ਸਿੰਘ ਖੇਹਰ, ਚੰਡੀਗੜ੍ਹ, ਅਤੇ ਹਰਵਿੰਦਰ ਸਿੰਘ (ਪੈਰਾ-ਓਲੰਪਿਕ ਚੈਂਪੀਅਨ – ਤੀਰਅੰਦਾਜ਼ੀ) ਦੇ ਨਾਮ ਸ਼ਾਮਲ ਹਨ। ਉਨ੍ਹਾਂ ਖੁਸ਼ੀ ਪ੍ਰਗਟਾਈ ਕਿ ਸੀਯੂ ਪੰਜਾਬ ਦੇ ਵਿਦਿਆਰਥੀ ਦੀਪਕ ਨੂੰ ਕਰਤਵਯ ਪਥ ਤੇ ਆਯੋਜਿਤ ਗਣਤੰਤਰ ਦਿਵਸ ਪਰੇਡ ਦੌਰਾਨ ਐਨਐਸਐਸ ਵਲੰਟੀਅਰਾਂ ਦੀ ਯੂਨਿਟ ਦੀ ਅਗਵਾਈ ਕਰਨ ਲਈ ਚੁਣਿਆ ਗਿਆ ਹੈ।ਇਸ ਸਮਾਗਮ ਵਿੱਚ ਕਲਾਤਮਕ ਛਾਪ ਛੱਡਦੇ ਹੋਏ ਯੂਨੀਵਰਸਿਟੀ ਦੇ ਪਰਫਾਰਮਿੰਗ ਅਤੇ ਫਾਈਨ ਆਰਟਸ ਵਿਭਾਗ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤਾਂ ਦੀ ਸ਼ਾਨਦਾਰ ਪੇਸ਼ਕਾਰੀ ਨਾਲ ਭਾਗੀਦਾਰਾਂ ਦਾ ਮਨ ਮੋਹ ਲਿਆ। ਪ੍ਰੋਗਰਾਮ ਦੇ ਅੰਤ ਵਿੱਚ ਸੀ.ਯੂ.ਪੰਜਾਬ ਦੇ ਰਜਿਸਟਰਾਰ ਡਾ. ਵਿਜੇ ਸ਼ਰਮਾ ਨੇ ਸਭ ਦਾ ਧੰਨਵਾਦ ਕੀਤਾ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
Share the post "ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ 76ਵਾਂ ਗਣਤੰਤਰ ਦਿਵਸ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ"




