ਤਲਵੰਡੀ ਸਾਬੋ, 16 ਅਗਸਤ: ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਭਾਰਤ ਦਾ 78ਵਾਂ ਆਜ਼ਾਦੀ ਦਿਹਾੜਾ ਪ੍ਰੋ.(ਡਾ.) ਐਸ.ਕੇ.ਬਾਵਾ ਉੱਪ ਕੁਲਪਤੀ ਦੀ ਦੇਖ-ਰੇਖ ਹੇਠ ਬੜੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਪ੍ਰੋ.(ਡਾ.) ਪੀਯੂਸ਼ ਵਰਮਾ ਰਜਿਸਟਰਾਰ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।ਇਸ ਮੌਕੇ ਜੀ.ਕੇ.ਯੂ. ਰੇਡੀਓ 90.4 ਦੇ ਮਾਧਿਅਮ ਰਾਹੀਂ ਆਪਣੇ ਵਧਾਈ ਸੰਦੇਸ਼ ਵਿੱਚ ਡਾ. ਬਾਵਾ ਨੇ ਸ਼ਹੀਦਾਂ ਦੀ ਕੁਰਬਾਨੀ ਨੂੰ ਨਮਨ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਪੰਜਾਬ ’ਚ 4 ਡਿਪਟੀ ਕਮਿਸ਼ਨਰ ਦੇ ਹੋਏ ਤਬਾਦਲੇ
ਉਨ੍ਹਾਂ ਸਾਰਿਆਂ ਨੂੰ ਦੇਸ਼ ਭਗਤਾਂ ਵੱਲੋਂ ਵਿਖਾਏ ਗਏ ਰਸਤੇ ਤੇ ਚਲਣ ਅਤੇ ਰਾਸ਼ਟਰ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਤੇ ਸਾਰਿਆਂ ਨੂੰ ਆਪਣੇ-ਆਪਣੇ ਖੇਤਰ ਵਿੱਚ ਮਹਾਰਤ ਹਾਸਿਲ ਕਰਕੇ ਭਾਰਤ ਨੂੰ ਦੁਨੀਆਂ ਦਾ ਸਿਰਮੌਰ ਦੇਸ਼ ਬਣਾਉਣ ਦੀ ਅਪੀਲ ਕੀਤੀ।ਝੰਡਾ ਲਹਿਰਾਉਣ ਉਪਰੰਤ ਮੁੱਖ ਮਹਿਮਾਨ ਡਾ. ਵਰਮਾ ਨੇ ਦੇਸ਼ ਭਗਤਾਂ ਵੱਲੋਂ ਦੇਸ਼ ਦੀ ਆਜ਼ਾਦੀ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਵਿਦਿਆਰਥੀਆਂ ਨੂੰ ਵਿੱਦਿਆ, ਖੇਡਾਂ, ਕੰਪਿਊਟਰ ਆਦਿ ਖੇਤਰਾਂ ਵਿੱਚ ਹੋਰ ਜ਼ਿਆਦਾ ਕੰਮ ਕਰਨ ਦੀ ਅਪੀਲ ਕੀਤੀ।
ਪੰਜਾਬ ਦੇ ਚਾਰ ਹਲਕਿਆਂ ’ਚ ਜਿਮਨੀ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ !
ਇਸ ਸ਼ਾਨਦਾਰ ਸਮਾਰੋਹ ਮੌਕੇ ਐਨ.ਸੀ.ਸੀ. ਕੈਡਿਟਾਂ ਵੱਲੋਂ ਕਦਮ ਤਾਲ ਵਿੱਚ ਕੀਤਾ ਗਿਆ ਮਾਰਚ ਪਾਸਟ ਅਤੇ ਵੱਖ-ਵੱਖ ਪ੍ਰਦੇਸ਼ਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਗਿਆ ਸੱਭਿਆਚਾਰਕ ਪ੍ਰੋਗਰਾਮ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਰਿਹਾ। ਡਾ. ਬਲਵਿੰਦਰ ਸ਼ਰਮਾ ਡਾਇਰੈਕਟਰ ਸਪੋਰਟਸ ਤੇ ਉਨ੍ਹਾਂ ਦੀ ਟੀਮ ਵੱਲੋਂ ਕੀਤਾ ਗਿਆ ਪ੍ਰਬੰਧ ਕਾਬਿਲ-ਏ-ਤਾਰੀਫ਼ ਰਿਹਾ।ਆਪਣੇ ਧੰਨਵਾਦੀ ਭਾਸ਼ਣ ਵਿੱਚ ਸਰਦੂਲ ਸਿੰਘ ਸਿੱਧੂ ਡਾਇਰੈਕਟਰ ਵਿਦਿਆਰਥੀ ਭਲਾਈ ਨੇ ਸਾਰਿਆਂ ਨੂੰ ਆਜ਼ਾਦੀ ਦਿਹਾੜੇ ਅਤੇ ਨਵੇਂ ਸੈਸ਼ਨ ਦੀ ਵਧਾਈ ਦਿੱਤੀ। ਮਨਪ੍ਰੀਤ ਬਰਾੜ ਅਤੇ ਮਿਸਾਲ ਵੱਲੋਂ ਸ਼ਾਇਰਾਨਾ ਤੇ ਨਿਵੇਕਲੇ ਅੰਦਾਜ਼ ਵਿੱਚ ਕੀਤਾ ਗਿਆ ਮੰਚ ਸੰਚਾਲਨ ਸ਼ਲਾਘਾਯੋਗ ਸੀ।
Share the post "ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਜੋਸ਼ੋ-ਖ਼ਰੋਸ਼ ਨਾਲ ਮਨਾਇਆ ਗਿਆ 78ਵਾਂ ਆਜ਼ਾਦੀ ਦਿਹਾੜਾ"