Chandigarh News: ਐਮਐਸਪੀ ਸਹਿਤ ਹੋਰਨਾਂ ਕਿਸਾਨੀ ਮੰਗਾਂ ਨੂੰ ਲੈਕੇ ਪਿਛਲੇ ਸਵਾ ਸਾਲ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਅੱਜ ਮੰਗਲਵਾਰ ਨੂੰ ਕੇਂਦਰ ਅਤੇ ਕਿਸਾਨ ਆਗੂਆਂ ਵਿਚਕਾਰ 7ਵੇਂ ਗੇੜ੍ਹ ਦੀ ਗੱਲਬਾਤ ਕਰੀਬ 11 ਵਜੇਂ ਸ਼ੁਰੂ ਹੋ ਚੁੱਕੀ ਹੈ। ਮੀਟਿੰਗ ਦੇ ਵਿੱਚ ਕੇਂਦਰ ਦੀ ਤਰਫ਼ੋਂ ਕੇਂਦਰੀ ਖੇਤੀਬਾੜੀ ਮੰਤਰੀ ਸਿਵਰਾਜ਼ ਚੌਹਾਨ ਤੋਂ ਇਲਾਵਾ ਪ੍ਰਲਾਦ ਜੋਸ਼ੀ ਅਤੇ ਪਿਊਸ ਗੋਇਲ ਤੋਂ ਇਲਾਵਾ ਪੰਜਾਬ ਸਰਕਾਰ ਦੇ ਵੱਲੋਂ ਵੀ ਵਿਤ ਮੰਤਰੀ ਹਰਪਾਲ ਸਿੰਘ ਚੀਮਾ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਅਤੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਸਹਿਤ ਵੱਡੇ ਅਧਿਕਾਰੀ ਹਾਜ਼ਰ ਸਨ।
ਇਹ ਵੀ ਪੜ੍ਹੋ ਹਿਮਾਚਲ ਰੋਡਵੇਜ਼ ਦੀ ਬੱਸ ਭੰਨਣ ਵਾਲਿਆਂ ਵਿਰੁਧ ਪੰਜਾਬ ਪੁਲਿਸ ਵੱਲੋਂ ਪਰਚਾ ਦਰਜ਼
ਜਦਕਿ ਦੂਜੇ ਪਾਸੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸਹਿਤ ਸੰਯੁਕਤ ਕਿਸਾਨ ਮੋਰਚੇ(ਗੈਰ ਰਾਜਨੀਤਕ) ਅਤੇ ਕਿਸਾਨ ਮਜਦੂਰ ਸੰਘਰਸ਼ ਮੋਰਚਾ ਦੇ ਦੋ ਦਰਜ਼ਨ ਕਰੀਬ ਕਿਸਾਨ ਆਗੂ ਵੀ ਮੀਟਿੰਗ ਵਿਚ ਮੌਜੂਦ ਹਨ। 22 ਫ਼ਰਵਰੀ ਨੂੰ ਇਸਤੋਂ ਪਹਿਲਾਂ ਦੋਨਾਂ ਪੱਖਾਂ ਵਿਚਕਾਰ ਹੋਈ ਮੀਟਿੰਗ ਦੌਰਾਨ ਐਮ.ਐਸ.ਪੀ ਨੂੰ ਲੈ ਕੇ ਪੂਰੇ ਵਿਸਥਾਰ ਨਾਲ ਚਰਚਾ ਹੋਈ ਸੀ। ਮੀਟਿੰਗ ਵਿਚ ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਵੱਲੋਂ ਆਪੋ-ਆਪਣੇ ਪੱਖ ਰੱਖੇ ਗਏ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


