ਅੰਮ੍ਰਿਤਸਰ ਵਿੱਚ ਦੋ ਉੂਜ਼ੀ ਬੰਦੂਕਾਂ ਸਮੇਤ 8 ਹਥਿਆਰ, 34 ਕਿੱਲੋ ਹੈਰੋਇਨ, ਦੋ ਹੈਂਡ ਗ੍ਰਨੇਡ ਬਰਾਮਦ; 16 ਵਿਅਕਤੀ ਕਾਬੂ

Date:

spot_img

👉ਵਿਦੇਸ਼ੀ ਹੈਂਡਲਰਾਂ ਦੀ ਮਦਦ ਨਾਲ ਹਥਿਆਰ ਪ੍ਰਾਪਤ ਕਰਕੇ ਅੱਗੇ ਸਪਲਾਈ ਕਰਦੇ ਸਨ ਗ੍ਰਿਫਤਾਰ ਕੀਤੇ ਮੁਲਜ਼ਮ:ਡੀਜੀਪੀ ਗੌਰਵ ਯਾਦਵ
👉ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ: ਆਈਜੀਪੀ ਬਾਰਡਰ ਰੇਂਜ ਗੁਰਪ੍ਰੀਤ ਭੁੱਲਰ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਾਜਾਇਜ਼ ਹਥਿਆਰ, ਵਿਸਫੋਟਕ ਅਤੇ ਨਸ਼ੀਲੇ ਪਦਾਰਥ ਸਪਲਾਈ ਕਰਨ ਵਾਲੇ ਕਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਗੋਲੀਬਾਰੀ ਦੀਆਂ ਤਿੰਨ ਘਟਨਾਵਾਂ ਨੂੰ ਵੀ ਸੁਲਝਾਉਂਦਿਆਂ ਪੁਲਿਸ ਨੇ 16 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕਾਰਵਾਈਆਂ ਦੌਰਾਨ ਮੁਲਜ਼ਮਾਂ ਕੋਲੋਂ 34 ਕਿਲੋ ਹੈਰੋਇਨ, ਦੋ ਹੈਂਡ ਗ੍ਰਨੇਡ ਅਤੇ ਅੱਠ ਹਥਿਆਰ ਜਿਨ੍ਹਾਂ ਵਿੱਚ ਦੋ ਅਤਿ-ਆਧੁਨਿਕ 9 ਐਮਐਮ ‘ਉਜ਼ੀ’ ਸਬ-ਮਸ਼ੀਨ ਗੰਨਾਂ ਸ਼ਾਮਲ ਹਨ, ਬਰਾਮਦ ਕੀਤੇ ਹਨ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ । ’ਊਜ਼ੀ’ ਗੰਨਾਂ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਕੋਲੋਂ ਇੱਕ 12-ਬੋਰ ਬੰਦੂਕ, ਪੰਜ ਨਾਜਾਇਜ਼ ਪਿਸਤੌਲਾਂ ਸਮੇਤ 26 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਮਾਮਲਿਆਂ ਵਿੱਚ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਵਸੁਮਿਤ ਸਿੰਘ ਉਰਫ਼ ਮਨਪ੍ਰੀਤ ਸਿੰਘ ਅਤੇ ਬਲਵਿੰਦਰ ਸਿੰਘ ਉਰਫ਼ ਦੋਹਾਨੀ; ਕਰਨਦੀਪ ਸਿੰਘ ਉਰਫ਼ ਕਰਨ ਅਤੇ ਰਾਜ ਕੁਮਾਰ ਉਰਫ਼ ਸੰਜੂ; ਗੁਰਬਖਸ਼ ਸਿੰਘ ਅਤੇ ਬਿਕਰਮਜੀਤ ਸਿੰਘ; ਸੂਰਜ ਸਿੰਘ, ਰਾਜਨ ਅਤੇ ਗੁਰਭੇਜ ਸਿੰਘ ਉਰਫ਼ ਵੀਰੂ ਅਤੇ ਸੁਖਮਨਪ੍ਰੀਤ ਸਿੰਘ ਵਜੋਂ ਹੋਈ ਹੈ। ਦੂਜੇ ਪਾਸੇ, ਗੋਲੀਬਾਰੀ ਦੀਆਂ ਤਿੰਨ ਘਟਨਾਵਾਂ ਦੇ ਸਬੰਧ ਵਿੱਚ ਫੜੇ ਗਏ ਵਿਅਕਤੀਆਂ ਵਿੱਚ ਹਰਕੀਰਤ ਸਿੰਘ ਉਰਫ਼ ਹੈਕੀ ਅਤੇ ਗੁਰਦਿੱਤਾ ਸਿੰਘ (ਝੀਤਾ ਕਲਾਂ ਕਤਲ ਕੇਸ); ਜੋਧਬੀਰ ਸਿੰਘ ਉਰਫ਼ ਜੋਧਾ, ਉਸਦੀ ਪਤਨੀ ਜਸਕਿਰਨ ਕੌਰ ਅਤੇ ਉਨ੍ਹਾਂ ਦਾ ਨਾਬਾਲਗ ਪੁੱਤਰ (ਬਿਆਸ ਗੋਲੀਬਾਰੀ ਕੇਸ) ਅਤੇ ਸਾਹਿਬਪ੍ਰੀਤ ਸਿੰਘ ਉਰਫ਼ ਸਾਹਬ (ਮਹਿਤਾ ਰੈਸਟੋਰੈਂਟ ’ਚ ਫਿਰੌਤੀ ਲਈ ਗੋਲੀਬਾਰੀ ਮਾਮਲਾ) ਸ਼ਾਮਲ ਹਨ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ੀ ਹੈਂਡਲਰਾਂ ਦੀ ਮਦਦ ਨਾਲ ਹਥਿਆਰਾਂ ਦੀ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਅਗਲੇਰੇ-ਪਿਛਲੇਰੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਬਾਰਡਰ ਰੇਂਜ, ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਦੇ ਵੱਖ-ਵੱਖ ਥਾਣਿਆਂ ਅਧੀਨ ਖੁਫੀਆ ਇਤਲਾਹ ’ਤੇ ਲਗਾਤਾਰ ਚਲਾਈਆਂ ਗਈਆਂ ਮੁਹਿੰਮਾਂ ਰਾਹੀਂ ਇਹਨਾਂ ਕਾਰਵਾਈਆਂ ਨੂੰ ਸਫ਼ਲਤਾਪੂਰਵਕ ਅੰਜਾਮ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ 👉ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ 2026; ਭਾਰਤ ਵੱਡੀ ਜਿੱਤ ਨਾਲ ਫਾਈਨਲ ‘ਚ ਪੁੱਜਾ, ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 8-1 ਨਾਲ ਹਰਾਇਆ

ਆਈ.ਜੀ.ਪੀ. ਨੇ ਦੱਸਿਆ ਕਿ ਨਸ਼ਾ ਤਸਕਰੀ ਵਿਰੁੱਧ ਚਾਰ ਵੱਡੀਆਂ ਕਾਰਵਾਈਆਂ ਦੌਰਾਨ, ਥਾਣਾ ਘਰਿੰਡਾ ਦੀਆਂ ਟੀਮਾਂ ਨੇ ਨਵਸੁਮਿਤ ਅਤੇ ਬਲਵਿੰਦਰ ਕੋਲੋਂ 10 ਕਿਲੋ ਹੈਰੋਇਨ; ਕਰਨਦੀਪ ਅਤੇ ਰਾਜ ਕੁਮਾਰ ਕੋਲੋਂ 1 ਕਿਲੋ ਹੈਰੋਇਨ ਅਤੇ ਗੁਰਬਖਸ਼ ਤੇ ਬਿਕਰਮਜੀਤ ਕੋਲੋਂ 10.018 ਕਿਲੋ ਹੈਰੋਇਨ ਬਰਾਮਦ ਕੀਤੀ। ਇਸੇ ਤਰ੍ਹਾਂ ਬਾਰਡਰ ਸਕਿਓਰਿਟੀ ਫੋਰਸ (ਬੀਐਸਐਫ) ਨਾਲ ਸਾਂਝੀ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਲੋਪੋਕੇ ਇਲਾਕੇ ’ ਪੈਂਦੇ ਪੁਲ ਸੱਕੀ ਨਾਲਾ ਵਿਖੇ ਸੁਖਮਨਪ੍ਰੀਤ ਸਿੰਘ ਨੂੰ ਕਾਬੂ ਕੀਤਾ, ਜੋ ਇੱਕ ਬੋਰੀ ਵਿੱਚ 13 ਕਿਲੋ ਹੈਰੋਇਨ, ਇੱਕ ਪਿਸਤੌਲ ਅਤੇ ਦੋ ਮੈਗਜ਼ੀਨ ਲੈ ਕੇ ਜਾ ਰਿਹਾ ਸੀ। ਹਥਿਆਰਾਂ ਅਤੇ ਵਿਸਫੋਟਕਾਂ ਦੀ ਬਰਾਮਦਗੀ ਬਾਰੇ ਉਨ੍ਹਾਂ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਥਾਣਾ ਘਰਿੰਡਾ ਦੀਆਂ ਟੀਮਾਂ ਨੇ ਸੂਰਜ ਸਿੰਘ, ਰਾਜਨ ਅਤੇ ਗੁਰਭੇਜ ਸਿੰਘ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਕੋਲੋਂ ਦੋ ’ਯੂਜ਼ੀ’ ਗੰਨਜ਼ ਅਤੇ ਦੋ ਜ਼ਿੰਦਾ ਹੈਂਡ ਗ੍ਰਨੇਡ ਬਰਾਮਦ ਕੀਤੇ।ਗੋਲੀਬਾਰੀ ਦੀਆਂ ਘਟਨਾਵਾਂ ਨੂੰ ਸੁਲਝਾਉਣ ਬਾਰੇ ਜਾਣਕਾਰੀ ਦਿੰਦਿਆਂ, ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਅੰਮ੍ਰਿਤਸਰ ਦਿਹਾਤੀ, ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਥਾਣਾ ਚਾਟੀਵਿੰਡ ਦੀਆਂ ਟੀਮਾਂ ਨੇ ਹਰਕੀਰਤ ਸਿੰਘ ਅਤੇ ਗੁਰਦਿਤਾ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਨੇ 26 ਅਕਤੂਬਰ ਨੂੰ ਪਿੰਡ ਝੀਤਾ ਕਲਾਂ ਵਿਖੇ ਜ਼ਮੀਨੀ ਵਿਵਾਦ ਦੇ ਚੱਲਦਿਆਂ ਤੀਰਥ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ ਅਤੇ ਰਣਜੀਤ ਸਿੰਘ ਨੂੰ ਜ਼ਖਮੀ ਕਰ ਦਿੱਤਾ ਸੀ। ਪੁਲਿਸ ਨੇ ਉਕਤ ਮੁਲਜ਼ਮਾਂ ਕੋਲੋਂ .30 ਬੋਰ ਦਾ ਇੱਕ ਪਿਸਤੌਲ ਵੀ ਬਰਾਮਦ ਕੀਤਾ ਹੈ। ਬਿਆਸ ਵਿਖੇ ਵਾਪਰੀ ਦੂਜੀ ਘਟਨਾ ਵਿੱਚ, ਪੁਲਿਸ ਨੇ ਜੋਧਬੀਰ ਸਿੰਘ ਉਰਫ਼ ਜੋਧਾ, ਉਸਦੀ ਪਤਨੀ ਅਤੇ ਨਾਬਾਲਗ ਪੁੱਤਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੇ ਜਾਇਦਾਦ ਦੇ ਵਿਵਾਦ ਨੂੰ ਲੈ ਕੇ ਦੋ ਵਿਅਕਤੀਆਂ ’ਤੇ ਗੋਲੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ ਸੀ। ਜੋਧਬੀਰ, ਜਿਸਨੇ ਪੁਲਿਸ ਟੀਮ ਨਾਲ ਹੱਥੋਪਾਈ ਕੀਤੀ ਅਤੇ ਇੱਕ ਏ.ਐਸ.ਆਈ. ਦਾ ਸਰਕਾਰੀ ਹਥਿਆਰ ਖੋਹਣ ਦੀ ਕੋਸ਼ਿਸ਼ ਕੀਤੀ ਸੀ, ਦੀ ਲੱਤ ਵਿੱਚ ਗੋਲੀ ਲੱਗੀ ਸੀ। ਪੁਲਿਸ ਨੇ ਉਸ ਕੋਲੋਂ ਤਿੰਨ ਗੈਰ-ਕਾਨੂੰਨੀ ’ਗਲੋਕ’ ਪਿਸਤੌਲ, ਇੱਕ 12-ਬੋਰ ਦੀ ਬੰਦੂਕ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।ਤੀਜੀ ਘਟਨਾ ਬਾਰੇ ਐਸ.ਐਸ.ਪੀ. ਨੇ ਦੱਸਿਆ ਕਿ ਪੁਲਿਸ ਨੇ ਮਹਿਤਾ ਸਥਿਤ ਇੱਕ ਰੈਸਟੋਰੈਂਟ ਵਿੱਚ ਫਿਰੌਤੀ ਲਈ ਗੋਲੀਬਾਰੀ ਕਰਨ ਦੇ ਮਾਮਲੇ ਨੂੰ ਵੀ ਸੁਲਝਾ ਲਿਆ ਹੈ। ਇਹ ਘਟਨਾ ਇੱਕ ਵਿਦੇਸ਼ੀ ਗੈਂਗਸਟਰ ਦੇ ਇਸ਼ਾਰੇ ’ਤੇ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਨੂੰ ਲੈ ਕੇ ਅੰਜਾਮ ਦਿੱਤੀ ਗਈ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਸਾਹਿਬਪ੍ਰੀਤ ਸਿੰਘ ਉਰਫ਼ ਸਾਹਬ ਨੂੰ ਗ੍ਰਿਫ਼ਤਾਰ ਕੀਤਾ ਅਤੇ ਇੱਕ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ।

ਇਹ ਵੀ ਪੜ੍ਹੋ 👉Bhagwant Mann Govt ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ 1,000 ਵਿਦਿਆਰਥੀਆਂ ਨੂੰ UPSC ਅਤੇ PCS ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ

ਇਸ ਸਬੰਧ ਵਿੱਚ ਅੱਠ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ: ਥਾਣਾ ਘਰਿੰਡਾ ਵਿਖੇ ਐਫ.ਆਈ.ਆਰ. ਨੰਬਰ 465 ਮਿਤੀ 29.10.2026 ਨੂੰ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਸੀ, 25 ਅਤੇ 29 ; ਐਫ.ਆਈ.ਆਰ. ਨੰਬਰ 467 (ਮਿਤੀ 30.10.2026) ਐਨਡੀਪੀਅਸ ਐਕਟ ਦੀਆਂ ਧਾਰਾਵਾਂ 21-ਸੀ, 25 ਅਤੇ 29 ; ਐਫ.ਆਈ.ਆਰ. ਨੰਬਰ 478 (ਮਿਤੀ 03.11.2026) – ਐਨਡੀਪੀਅਸ ਐਕਟ ਦੀਆਂ ਧਾਰਾਵਾਂ 21-ਸੀ ਅਤੇ 29 ਤਹਿਤ ਅਤੇ ਐਫ.ਆਈ.ਆਰ. ਨੰਬਰ 481 (ਮਿਤੀ 04.11.2026) – ਅਸਲਾ ਐਕਟ ਦੀਆਂ ਧਾਰਾਵਾਂ 25(1)(ਏ), 25(6), 25(7) ਅਤੇ 25(8) ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 3, 4 ਅਤੇ 5 ਤਹਿਤ ਕੇਸ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ, ਥਾਣਾ ਲੋਪੋਕੇ ਵਿਖੇ ਐਫ.ਆਈ.ਆਰ. ਨੰਬਰ 356 (ਮਿਤੀ 15.10.2026) ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਸੀ ਅਤੇ 23 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਦਕਿ ਥਾਣਾ ਛਾਤੀਵਿੰਡ ਵਿਖੇ ਐਫਆਈਆਰ ਨੰਬਰ 213/26 ਨੂੰ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 103, 190 ਅਤੇ 191 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ । ਥਾਣਾ ਬਿਆਸ ਵਿਖੇ ਐਫਆਈਆਰ ਨੰਬਰ 338 31-10-26 ਨੂੰ ਵਿਖੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 103 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਥਾਣਾ ਮਹਿਤਾ ਵਿਖੇ ਐਫਆਈਆਰ ਨੰਬਰ 184 21/10/26 ਨੂੰ ਭਾਰਤੀ ਨਿਆਂ ਸੰਹਿਤਾ ਦੀ ਧਾਰਾ 125 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਤੇ 27 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

केंद्रीय गृह मंत्री ने अंबाला में किया आजादी की पहली लड़ाई के शहीद स्मारक का उद्घाटन

👉1260 करोड़ रुपये की लागत के नेशनल हाईवे-152G जलबेहड़ा—शाहबाद...

Ex CM Channi ਦੇ ਨਜ਼ਦੀਕੀ Ex MLA ਵਿਰੁਧ ਪੁਲਿਸ ਵੱਲੋਂ ਪਰਚਾ ਦਰਜ਼, ਜਾਣੋਂ ਮਾਮਲਾ…

Chandigarh News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ...

ਵਿਸ਼ੇਸ਼ ਸੰਖੇਪ ਸੁਧਾਈ ਤਹਿਤ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ

Chandigarh News:ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ, 01.01.2027...