100 ਦਿਨਾਂ ‘ਚ 873 ਨਸ਼ਾ ਤਸਕਰ ਕੀਤੇ ਗ੍ਰਿਫਤਾਰ:SSP ਅਮਨੀਤ ਕੌਂਡਲ

0
212

👉9 ਕਰੋੜ 71 ਲੱਖ ਰੁਪਏ ਦੀ ਪ੍ਰਾਪਟਰੀ ਕੀਤੀ ਫਰੀਜ਼
Bathinda News:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵਲੋਂ ਲਗਾਤਾਰ ਸਾਂਝੇ ਉਪਰਾਲੇ ਕਰਕੇ ਜਿਥੇ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ ਉਥੇ ਹੀ ਨਸ਼ਾ ਦਾ ਕਾਲਾ ਕਾਰੋਬਾਰ ਕਰਨ ਵਾਲਿਆਂ ਨੂੰ ਸਲਾਖਾ ਪਿੱਛੇ ਡੱਕਿਆਂ ਜਾ ਰਿਹਾ ਹੈ। ਇਸ ਲੜੀ ਦੇ ਤਹਿਤ 1 ਮਾਰਚ 2025 ਤੋਂ 8 ਜੂਨ 2025 (100 ਦਿਨਾਂ) ‘ਚ 873 ਨਸ਼ਾ ਤਸਕਰ ਗ੍ਰਿਫਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਵੱਖ-ਵੱਖ ਤਰ੍ਹਾਂ ਦੀਆਂ ਨਸ਼ੀਲੀਆਂ ਵਸਤਾਂ ਬਰਾਮਦ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ  ਪੰਜਾਬੀ ਗਾਇਕ ਗੁਰਦਾਸ ਮਾਨ ਦੇ ਭਰਾ ਗੁਰਪੰਥ ਮਾਨ ਦਾ ਹੋਇਆ ਅੰਤਿਮ ਸੰਸਕਾਰ

ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਨਸ਼ੇ ਦਾ ਕਾਲਾ ਕਾਰੋਬਾਰ ਕਰਨ ਵਾਲਿਆਂ ਕੋਲੋਂ 6.931 ਹੈਰੋਇਨ ਕਿਲੋਗ੍ਰਾਮ, ਸਮੈਕ 0.006, ਅਫੀਮ 13.670 ਕਿਲੋਗ੍ਰਾਮ, ਡੋਡੇ 873.050, ਨਸ਼ੀਲੀਆਂ ਗੋਲੀਆਂ/ਕੈਪਸੂਲ 72,545, ਸੀਰਪ 80, ਗਾਜਾਂ 12.021, ਨਾਰਕੋਟਿਕ ਪਾਊਡਰ 0.008 ਤੇ 12,59,500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ ਸਾਲ 2023 ਤੋਂ ਲੈ ਕੇ ਹੁਣ ਤੱਕ ਨਸ਼ਾ ਤਸਕਰਾਂ ਵਲੋਂ ਨਸ਼ੇ ਦਾ ਧੰਦਾ ਕਰਕੇ ਬਣਾਈ ਗਈ 9,71,08,899 ਰੁਪਏ ਦੀ ਪ੍ਰਾਪਟਰੀ ਵੀ ਫਰੀਜ਼ ਕੀਤੀ ਗਈ ਹੈ।ਐਸਐਸਪੀ ਨੇ ਦੱਸਿਆ ਕਿ ਜਿਥੇ ਇੱਕ ਪਾਸੇ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ, ਉਥੇ ਹੀ ਨੌਜਵਾਨਾਂ ਨੂੰ ਇਸ ਬੁਰਾਈ ਤੋਂ ਮੋੜਨ ਲਈ ਬਠਿੰਡਾ ਪੁਲਿਸ ਵਲੋਂ ਲਗਾਤਾਰਾ ਉਪਰਾਲੇ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ  Big News; SSP ਸਹਿਤ ਦੋ IPS ਅਧਿਕਾਰੀਆਂ ਦੀ ਹੋਈ ਬਦਲੀ

ਇਸ ਤੋਂ ਇਲਾਵਾ ਪੁਲਿਸ ਵਲੋਂ ਪਿੰਡਾਂ/ਸ਼ਹਿਰਾਂ/ਕਸਬਿਆਂ ਵਿੱਚ ਜਾ ਕੇ ਜਾਗਰੂਕਤਾ ਕੈਂਪ ਲਗਾ ਕੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ।ਇਸ ਮੌਕੇ ਐਸਐਸਪੀ ਅਮਨੀਤ ਕੌਂਡਲ ਨੇ ਸਖਤ ਸ਼ਬਦਾਂ ਵਿੱਚ ਕਿਹਾ ਕਿ ਨਸ਼ੇ ਵੇਚਣ ਵਾਲਿਆਂ ਲਈ ਇੱਕੋ ਥਾਂ ਜੇਲ੍ਹ ਹੈ। ਉਨ੍ਹਾਂ ਕਿਹਾ ਕਿ ਜੋ ਕੋਈ ਵੀ ਇਸ ਕਾਲੇ ਕਾਰੋਬਾਰ ਵਿੱਚ ਲੱਗਿਆ ਹੈ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੇ ਇਲਾਕੇ ਵਿੱਚ ਕੋਈ ਨਸ਼ਾ ਤਸਕਰੀ ਵਿੱਚ ਸ਼ਾਮਿਲ ਹੈ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖਦੇ ਹੋਏ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here