Bathinda ਦੀਆਂ ਮੰਡੀਆਂ ’ਚ 9.94 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ, ਖ਼ਰੀਦ ਏਜੰਸੀਆਂ ਵੱਲੋਂ 8.20 ਲੱਖ ਮੀਟ੍ਰਿਕ ਟਨ ਦੀ ਖ਼ਰੀਦ

Date:

spot_img

ਝੋਨੇ ਦੀ ਖ਼ਰੀਦ, ਲਿਫਟਿੰਗ ਤੇ ਅਦਾਇਗੀ ਲਈ ਪ੍ਰਸ਼ਾਸਨ ਵੱਲੋਂ ਲਗਾਤਾਰ ਨਿਗਰਾਨੀ
Bathinda News:ਜ਼ਿਲ੍ਹਾ ਬਠਿੰਡਾ ਵਿੱਚ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਅਦਾਇਗੀ ਦੀ ਪ੍ਰਕਿਰਿਆ ਲਗਾਤਾਰ ਜਾਰੀ ਹੈ। ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਖ਼ਰੀਦ ਪ੍ਰਬੰਧਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਖ਼ਰੀਦ ਕਾਰਜ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਦਾਇਤਾਂ ਦਿੱਤੀਆਂ ਗਈਆਂ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਰਿਪੋਰਟ ਅਨੁਸਾਰ 05 ਨਵੰਬਰ ਨੂੰ 69,008 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਤਹਿਤ ਕੁੱਲ ਆਮਦ 9,94,429 ਮੀਟ੍ਰਿਕ ਟਨ ਹੋ ਗਈ ਹੈ।ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਵਿੱਚ ਆਪਣੀ ਭੂਮਿਕਾ ਨਿਭਾਈ ਜਾ ਰਹੀ ਹੈ।

ਇਹ ਵੀ ਪੜ੍ਹੋ 👉ਰਾਜਪੁਰਾ ਨੇੜੇ ਅੰਮ੍ਰਿਤਸਰ ਜਾ ਰਹੀ ਰੇਲਗੱਡੀ ਨੂੰ ਲੱਗੀ ਭਿਆਨਕ ਅੱਗ, ਯਾਤਰੀਆਂ ਦੀ ਜਾਨ ਵਾਲ-ਵਾਲ ਬਚੀ

ਰਿਪੋਰਟ ਅਨੁਸਾਰ ਪਨਗ੍ਰੇਨ ਵੱਲੋਂ 3,53,110 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,85,412 ਮੀਟ੍ਰਿਕ ਟਨ, ਪਨਸਪ ਵੱਲੋਂ 1,80,940 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 1,01,468 ਮੀਟ੍ਰਿਕ ਟਨ ਝੋਨੇ ਦੀ ਕੁੱਲ ਖਰੀਦ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ, ਸਮੇਂ-ਸਿਰ ਲਿਫਟਿੰਗ ਅਤੇ ਨਿਰਧਾਰਤ ਸਮੇਂ ਅੰਦਰ ਅਦਾਇਗੀ ਨੂੰ ਯਕੀਨੀ ਬਣਾਉਣਾ ਪ੍ਰਸ਼ਾਸਨ ਦੀ ਤਰਜੀਹ ਹੈ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਖ਼ਰੀਦ ਪ੍ਰਕਿਰਿਆ ਦੌਰਾਨ ਆਪਸੀ ਤਾਲਮੇਲ ਬਣਾਈ ਰੱਖਣ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਨਾ ਆਉਣ ਦੇਣ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਅੰਮ੍ਰਿਤਸਰ ‘ਚ 36 ਕਿਲੋ ਹੈਰੋਇਨ ਬਰਾਮਦ; ਨਾਬਾਲਗ ਸਮੇਤ ਚਾਰ ਕਾਬੂ

👉ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਬੈਠੇ ਹੈਂਡਲਰ ਦੇ ਇਸ਼ਾਰੇ 'ਤੇ ਲੋਪੋਕੇ...

DAV College Bathinda ਵਿਖੇ ਦੀਵਾਲੀ ਦੇ ਤਿਉਹਾਰ ਦਾ ਸ਼ਾਨਦਾਰ ਆਯੋਜਨ

Bathinda News; DAV College Bathinda ਦੇ ਵਿਦਿਆਰਥੀ ਭਲਾਈ ਵਿਭਾਗ...

ਰਾਜਪੁਰਾ ਨੇੜੇ ਅੰਮ੍ਰਿਤਸਰ ਜਾ ਰਹੀ ਰੇਲਗੱਡੀ ਨੂੰ ਲੱਗੀ ਭਿਆਨਕ ਅੱਗ, ਯਾਤਰੀਆਂ ਦੀ ਜਾਨ ਵਾਲ-ਵਾਲ ਬਚੀ

Patiala News:ਸ਼ੁੱਕਰਵਾਰ ਦੁਪਹਿਰ ਨੂੰ ਪੰਜਾਬ ਦੇ ਰਾਜਪੁਰਾ ਵਿੱਚ ਚੱਲਦੀ...