Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਅਗਲੇ ਸਾਲ ਮਾਰਚ ਤੱਕ 90 ਲੱਖ ਮੀਟਰਕ ਟਨ ਭੰਡਾਰਨ ਦੀ ਥਾਂ ਪੈਦਾ ਹੋਵੇਗੀ: ਲਾਲ ਚੰਦ ਕਟਾਰੂਚੱਕ

191 Views

ਅਕਤੂਬਰ ਦੇ ਅੰਤ ਤੱਕ ਪੰਜਾਬ ਤੋਂ 15 ਲੱਖ ਮੀਟਰਕ ਟਨ ਚੌਲਾਂ ਦੀ ਚੁਕਾਈ ਕੀਤੀ ਜਾਵੇਗੀ
ਚੰਡੀਗੜ੍ਹ, 4 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੀ ਖਰੀਦ ਦੇ ਚੱਲ ਰਹੇ ਸੀਜ਼ਨ ਦੇ ਮੱਦੇਨਜ਼ਰ ਭੰਡਾਰਨ ਲਈ ਲੋੜੀਂਦੀ ਥਾਂ ਬਣਾਉਣ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਸੂਬਾ ਸਰਕਾਰ ਵੱਲੋਂ ਕੀਤੇ ਗਏ ਅਣਥੱਕ ਯਤਨਾਂ ਸਦਕਾ ਭਾਰਤੀ ਖੁਰਾਕ ਨਿਗਮ (ਐਫਸੀਆਈ) ਵੱਲੋਂ ਅਕਤੂਬਰ ਦੇ ਅੰਤ ਤੱਕ ਪੰਜਾਬ ਤੋਂ 15 ਲੱਖ ਮੀਟ੍ਰਿਕ ਟਨ ਚੌਲ ਦੀ ਚੁਕਾਈ ਕੀਤੀ ਜਾਵੇਗੀ ਅਤੇ ਇਹ ਕੰਮ 20 ਰੇਲ ਗੱਡੀਆਂ, 3 ਕੰਟੇਨਰਾਂ ਅਤੇ ਕੁਝ ਛੋਟੇ ਟਰੱਕਾਂ ਨੂੰ ਇਸਤੇਮਾਲ ਕਰਦਿਆਂ ਪੂਰਾ ਕੀਤਾ ਜਾਵੇਗਾ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ 31 ਦਸੰਬਰ, 2024 ਤੱਕ ਸੂਬੇ ਦੇ ਗੋਦਾਮਾਂ ਤੋਂ ਲਗਭਗ 40 ਲੱਖ ਮੀਟਰਕ ਟਨ ਚੌਲਾਂ ਦੀ ਚੁਕਾਈ ਕੀਤੀ ਜਾਵੇਗੀ ਤਾਂ ਜੋ ਨਵੀਂ ਫਸਲ ਦੇ ਭੰਡਾਰਨ ਲਈ ਲੋੜੀਂਦੀ ਥਾਂ ਮੁਹੱਈਆ ਕਰਵਾਈ ਜਾ ਸਕੇ।

ਇਹ ਖ਼ਬਰ ਵੀ ਪੜ੍ਹੋ:ਭਰਤ ਇੰਦਰ ਚਾਹਲ ’ਤੇ ਲਟਕੀ ਗ੍ਰਿਫਤਾਰੀ ਦੀ ਤਲਵਾਰ, ਹਾਈਕੋਰਟ ਨੇ ਰੱਦ ਕੀਤੀ ਅਗਾਊਂ ਜਮਾਨਤ ਰੱਦ

ਮੰਤਰੀ ਨੇ ਦੱਸਿਆ ਕਿ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ (ਪੀਪੀਪੀ) ਮੋਡ ਰਾਹੀਂ ਹੋਰ ਗੋਦਾਮਾਂ ਦਾ ਨਿਰਮਾਣ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅਗਲੇ ਸਾਲ ਮਾਰਚ ਤੱਕ 90 ਲੱਖ ਮੀਟਰਕ ਟਨ ਭੰਡਾਰਨ ਦੀ ਥਾਂ (ਸਟੋਰੇਜ ਸਪੇਸ) ਪੈਦਾ ਹੋਣ ਦੀ ਸੰਭਾਵਨਾ ਹੈ। ਇਸ ਲਈ ਅਨਾਜ ਨੂੰ ਸਟੋਰ ਕਰਨ ਲਈ ਥਾਂ ਦੀ ਕਿੱਲਤ ਨਹੀਂ ਹੋਵੇਗੀ।ਉਨ੍ਹਾਂ ਅੱਗੇ ਦੱਸਿਆ ਕਿ ਆੜ੍ਹਤੀਆਂ ਨੇ ਅੱਜ ਤੋਂ ਹੀ ਬਾਸਮਤੀ ਚੌਲਾਂ ਦੀ ਖਰੀਦ ਸ਼ੁਰੂ ਕਰ ਦਿੱਤੀ ਹੈ ਅਤੇ ਸੂਬਾ ਸਰਕਾਰ ਉਨ੍ਹਾਂ ਦੀਆਂ ਮੰਗਾਂ ਅਤੇ ਉਨ੍ਹਾਂ ਵੱਲੋਂ ਉਠਾਏ ਗਏ ਮੁੱਦਿਆਂ ਪ੍ਰਤੀ ਪੂਰੀ ਤਰ੍ਹਾਂ ਸੁਹਿਰਦ ਹੈ।ਧਰਨੇ ਵਜੋਂ ਰੇਲ ਪਟੜੀਆਂ ਰੋਕੀਂ ਬੈਠੇ ਕਿਸਾਨਾਂ ਨੂੰ ਅਜਿਹਾ ਕਰਨ ਤੋਂ ਗੁਰੇਜ਼ ਕਰਨ ਦਾ ਸੱਦਾ ਦਿੰਦਿਆਂ ਮੰਤਰੀ ਨੇ ਕਿਹਾ ਕਿ ਇਸ ਨਾਲ ਗੁਦਾਮਾਂ ਵਿੱਚ ਨਵੀਂ ਫਸਲ ਲਈ ਖਾਲੀ ਥਾਵਾਂ ਯਕੀਨੀ ਬਣਾਉਣ ਵਿੱਚ ਮੁਸ਼ਕਿਲ ਪੇਸ਼ ਆਵੇਗੀ।

 

 

Related posts

ਦਮਦਮੀ ਟਕਸਾਲ 13 ਦੇ ਮੁਖੀ ਦਾ ਗੁਰੂ ਘਰ ਦੇ ਅੰਦਰ ਕ+ਤਲ

punjabusernewssite

ਗਿੱਦੜਬਾਹਾ ਦੇ ਮੁੱਦੇ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵਫ਼ਦ ਚੋਣ ਕਮਿਸ਼ਨ ਨੂੰ ਮਿਲਿਆ

punjabusernewssite

’ਆਪ’ ਦਾ ਮਲੇਰਕੋਟਲਾ ’ਚ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ

punjabusernewssite