Friday, April 17, 2026
spot_img
spot_img

ਕੌਮੀ ਲੋਕ ਅਦਾਲਤ ਵਿੱਚ 9436 ਕੇਸਾਂ ਦਾ ਕੀਤਾ ਗਿਆ ਨਿਪਟਾਰਾ—ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪਰ

Date:

spot_img

Ferozepur News:ਅੱਜ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦਿੱਲੀ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਹਿੰਦੁਸਤਾਨ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਯੋਗ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਜੀਆਂ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸ਼੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਫਿਰੋਜ਼ਪੁਰ ਜੀਆਂ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ਜਿਸ ਤਹਿਤ ਜ਼ਿਲ੍ਹਾ ਫਿਰੋਜਪੁਰ ਵਿੱਚ ਕੁੱਲ 16 ਬੈਂਚ ਬਣਾਏ ਗਏ, ਜਿਹਨਾਂ ਵਿੱਚ ਸੈਸ਼ਨ ਡਵੀਜਨ, ਫਿਰੋਜਪੁਰ ਦੀਆਂ ਅਦਾਲਤਾਂ ਵਿੱਚ 10 ਬੈਂਚ, ਸਥਾਈ ਲੋਕ ਅਦਾਲਤ ਵਿਖੇ 1 ਬੈਂਚ, ਜੀਰਾ ਵਿਖੇ 3 ਬੈਂਚ ਅਤੇ ਗੁਰੂਹਰਸਹਾਏ ਵਿਖੇ 2 ਬੈਂਚ ਬਣਾਏ ਗਏ ਹਨ।

ਇਹ ਵੀ ਪੜ੍ਹੋ  ਲੋਕ ਅਦਾਲਤ ਵਿਚ 30059 ਕੇਸਾਂ ਦਾ ਅਪਸੀ ਰਜ੍ਹਾਮੰਦੀ ਨਾਲ ਨਿਪਟਾਰਾ,ਦੋ ਭਰਾਵਾਂ ਦਾ 25 ਸਾਲ ਪੁਰਾਣਾ ਝਗੜਾ ਕੀਤਾ ਖਤਮ

ਜਾਣਕਾਰੀ ਮੁਤਾਬਕ ਇਸ ਲੋਕ ਅਦਾਲਤ ਵਿੱਚ ਕੁੱਲ 19280 ਕੇਸ ਲਗਾਏ ਗਏ ਜਿਹਨਾਂ ਵਿੱਚੋਂ 9436 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 34,92,61,533/- ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਇਸ ਲੋਕ ਅਦਾਲਤ ਵਿੱਚ ਵੱਖ-ਵੱਖ ਤਰ੍ਹਾਂ ਦੇ ਕੇਸਾਂ ਦਾ ਜਿਵੇਂ ਕਿ ਦੀਵਾਨੀ ਕੇਸ, ਰਾਜੀਨਾਮਾ ਹੋਣ ਯੋਗ ਫੌਜਦਾਰੀ ਕੇਸ, ਚੈੱਕ ਬਾਊਂਸ, ਰਿਕਵਰੀ ਦੇ ਕੇਸ, ਟ੍ਰੈਫਿਕ ਚਲਾਨ ਅਤੇ ਘਰੇਲੂ ਝਗੜਿਆਂ ਦੇ ਕੇਸ, ਇਖਰਾਜ ਰਿਪੋਰਟਾਂ, ਅਦਮਪਤਾ ਰਿਪੋਰਟਾਂ, ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ ਕੇਸ ਅਤੇ ਪ੍ਰੀ ਲਿਟੀਗੇਟਿਵ ਕੇਸ ਜਿਨ੍ਹਾਂ ਵਿੱਚ ਬੈਂਕ ਰਿਕਵਰੀ ਪ੍ਰਾਈਵੇਟ ਫਾਇਨਾਂਸ ਕੰਪਨੀ, ਮੋਬਾਇਲ ਅਤੇ ਟੈਲੀਫੋਨ ਕੰਪਨੀਆਂ ਦੇ ਕੇਸਾਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਦੇ ਨਾਲ ਕੀਤਾ ਗਿਆ।

ਇਹ ਵੀ ਪੜ੍ਹੋ  ਜਥੇਦਾਰ ਨੂੰ ਹਟਾਉਣ ਦੇ ਫੈਸਲੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਹਿਮ ਬਿਆਨ, ਕਿਹਾ ਬਦਲਾਖੋਰੀ ਦੀ ਭਾਵਨਾ

ਲੋਕ ਅਦਾਲਤ ਵਿੱਚ ਆਉਣ ਵਾਲੇ ਲੋਕਾਂ ਦੀ ਮਦਦ ਅਤੇ ਪੁੱਛ—ਗਿੱਛ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਜ਼ਿਲ੍ਹਾ ਕੋਰਟ ਕੰਪਲੈਕਸ, ਫਿਰੋਜਪੁਰ ਦੇ ਪਬਲਿਕ ਐਂਟਰੀ ਗੇਟ ਉੱਪਰ ਇੱਕ ਹੈਲਪ ਡੈਸਕ ਵੀ ਲਗਾਇਆ ਗਿਆ ਤਾਂ ਜ਼ੋ ਲੋਕਾਂ ਨੂੰ ਸੁਖਾਲਾ ਕੀਤਾ ਜਾ ਸਕੇ। ਇਸੇ ਤਰ੍ਹਾਂ ਹੀ ਦੋਨਾਂ ਸਬ—ਡਵੀਜਨਾਂ ਜ਼ੀਰਾ ਅਤੇ ਗੁਰੂਹਰਸਹਾਏ ਵਿਖੇ ਵੀ ਹੈਲਪ ਡੈਸਕ ਲਗਾਏ ਗਏ।ਸ੍ਰੀ ਨਵਲ ਕੁਮਾਰ, ਵਧੀਕ ਜ਼ਿਲਾ ਅਤੇ ਸੈਸ਼ਨ ਜੱਜ, ਫਿਰੋਜਪੁਰ ਜੀ ਨੇ ਸੰਬੋਧਨ ਕਰਦਿਆਂ ਹੋਇਆ ਦੱਸਿਆ ਕਿ ਲੋਕ ਅਦਾਲਤ ਵਿੱਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੈ। ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਇਹ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁੱਕਦਮੇ ਬਾਜੀ ਤੋਂ ਮੁਕਤੀ ਮਿਲਦੀ ਹੈ ਅਤੇ ਹੋਰ ਕਈ ਮਾਨਸਿਕ ਪਰੇਸ਼ਾਨੀਆਂ ਤੋਂ ਧਿਰਾਂ ਨੂੰ ਮੁਕਤੀ ਮਿਲਦੀ ਹੈ। ਦੋਵੇਂ ਧਿਰਾਂ ਆਪਣੇ—ਆਪ ਨੂੰ ਜੇਤੂ ਮਹਿਸੂਸ ਕਰਦੀਆਂ ਹਨ ਅਤੇ ਕਿਸੇ ਵੀ ਧਿਰ ਦੀ ਹਾਰ ਨਹੀਂ ਹੁੰਦੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

AAP MP ਤੋਂ ਬਾਅਦ ਹੁਣ AAP Minister ਦੇ ਘਰ ED ਦੀ Raid

Ludhiana News: Raid on Sanjiv Arora House; ਦੋ ਦਿਨ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...