ਅਧਿਕਾਰੀਆਂ ਨੂੰ 26 ਅਗਸਤ ਤੱਕ ਸਾਰੇ ਪ੍ਰਬੰਧ ਮੁਕੰਮਲ ਕਰਨ ਦੇ ਦਿੱਤੇ ਆਦੇਸ਼
ਬਠਿੰਡਾ, 23 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੂਬੇ ਅੰਦਰ ਨੌਜਵਾਨਾਂ ਚ ਖੇਡ ਸੱਭਿਆਚਾਰ ਪੈਦਾ ਕਰਕੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲਏ ਗਏ ਸੁਪਨੇ ਨੂੰ ਹਕੀਕੀ ਰੂਪ ਦੇਣ ਲਈ ਕਰਵਾਈਆਂ ਜਾ ਰਹੀਆਂ “ਖੇਡਾਂ ਵਤਨ ਪੰਜਾਬ” ਦੀਆਂ ਸੀਜ਼ਨ-2 ਦੀ ਸ਼ੁਰੂਆਤ 29 ਅਗਸਤ 2023 ਨੂੰ ਸਥਾਨਕ ਸ਼ਹੀਦ ਭਗਤ ਸਿੰਘ ਬਹੁ-ਮੰਤਵੀ ਖੇਡ ਸਟੇਡੀਅਮ ਤੋਂ ਹੋਵੇਗੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।
ਲਾਰੇਂਸ ਬਿਸਨੋਈ ਗੁਜਰਾਤ ਪੁਲਿਸ ਦੀ ਹਿਰਾਸਤ ’ਚ: ਬਠਿੰਡਾ ਤੋਂ ਭਾਰੀ ਸੁਰੱਖਿਆ ਹੇਠ ਰਵਾਨਾ
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਾਰੇ ਪ੍ਰਬੰਧ 26 ਅਗਸਤ ਤੱਕ ਕਰਨੇ ਯਕੀਨੀ ਬਣਾਉਣ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸਮਾਗਮ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਆਪੋਂ-ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਟੇਡੀਅਮ ਦੀ ਸਾਫ਼-ਸਫ਼ਾਈ, ਖਿਡਾਰੀਆਂ ਤੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਉਣ ਵਾਲੇ ਵਿਦਿਆਰਥੀਆਂ ਦੇ ਰਹਿਣ-ਸਹਿਣ, ਖਾਣ-ਪੀਣ, ਟਰਾਂਸਪੋਰਟ, ਟ੍ਰੈਫ਼ਿਕ ਤੇ ਬਿਜਲੀ ਦੀ ਨਿਰਵਿਘਨ ਸਪਲਾਈ, ਮੈਡੀਕਲ ਟੀਮਾਂ ਅਤੇ ਐਂਬੂਲੈਂਸਾਂ, ਫਾਇਰ ਬ੍ਰਿਗੇਡ, ਸਾਫ਼ ਪੀਣ ਵਾਲਾ ਪਾਣੀ, ਆਰਜ਼ੀ ਪਖਾਨਿਆਂ, ਬੈਰੀਕੇਡਿੰਗ ਅਤੇ ਪਾਰਕਿੰਗ ਆਦਿ ਲਈ ਲੋੜੀਂਦੇ ਪ੍ਰਬੰਧ ਜਲਦ ਮੁਕੰਮਲ ਕਰਨ ਦੀ ਵੀ ਹਦਾਇਤ ਕੀਤੀ।
ਖੇਤੀਬਾੜੀ ਯੂਨੀਵਰਸਿਟੀ ਦੇ ਮਾਹਰਾਂ ਨੇ ਬਠਿੰਡਾ ਪੱਟੀ ’ਚ ਨਰਮੇ ਦੀ ਫ਼ਸਲ ਦਾ ਲਿਆ ਜਾਇਜ਼ਾ
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਲਵਜੀਤ ਕਲਸੀ, ਕਾਰਜਕਾਰੀ ਵਧੀਕ ਡਿਪਟੀ ਕਮਿਸ਼ਨਰ ਜਨਰਲ ਤੇ ਐਸਡੀਐਮ ਮੌੜ ਵਰਿੰਦਰ ਕੁਮਾਰ, ਐਸਡੀਐਮ ਬਠਿੰਡਾ ਸ਼੍ਰੀਮਤੀ ਇਨਾਯਤ, ਐਸਡੀਐਮ ਤਲਵੰਡੀ ਸਾਬੋ ਗਗਨਦੀਪ ਸਿੰਘ, ਐਸਡੀਐਮ ਰਾਮਪੁਰਾ ਓਮ ਪ੍ਰਕਾਸ਼, ਸਹਾਇਕ ਕਮਿਸ਼ਨਰ ਜਨਰਲ ਪੰਕਜ ਕੁਮਾਰ, ਐਸਪੀ ਜੀਐਸ ਸੰਘਾ, ਜ਼ਿਲ੍ਹਾ ਖੇਡ ਅਫ਼ਸਰ ਪਰਮਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।