Site icon Punjabi Khabarsaar

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਖਿਲਾਫ਼ ਪੁਲਿਸ ਕੋਲ ਦਰਜ ਹੋਈ ਸ਼ਿਕਾਇਤ!

29 Views

ਹੁਸ਼ਿਆਰਪੁਰ: ਮੰਤਰੀਆਂ ਖਿਲਾਫ ਸ਼ਿਕਾਇਤ ਜਾਂ ਐਫਆਈਆਰ ਹੋਈਆਂ ਬਹੁਤ ਸੁਣੀਆਂ ਹੋਣੀਆਂ ਪਰ ਤੁਸੀ ਕਦੇ ਸੁਣੀਆ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਖਿਲਾਫ ਕੋਈ ਥਾਣੇ ‘ਚ ਜਾ ਕੇ ਸ਼ਿਕਾਇਤ ਦਰਜ ਕਰਵਾਏ। ਇਕ ਵਾਰ ਤਾਂ ਸੁਣਨ ‘ਚ ਤਾਂ ਜ਼ਰੂਰ ਅਜੀਬ ਜਿਹਾ ਲੱਗਦਾ ਪਰ ਇਹ ਗੱਲ ਸੱਚ ਹੈ। ਦੇਸ਼ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਖਿਲਾਫ਼ ਹੁਸ਼ਿਆਰਪੁਰ ‘ਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੰਜਾਬ ਦੇ ਜਿਲ੍ਹਾ ਹੁਸ਼ਿਆਰਪੁਰ ਵਿੱਚ ਪੀਐਮ ਮੋਦੀ ਖਿਲਾਫ਼ ਸ਼ਿਕਾਇਤ ਕੀਤੀ ਗਈ ਹੈ।

Chandigarh News: ਸਾਬਕਾ ਉਪ ਮੁੱਖ ਮੰਤਰੀ ਦੀ ਵਧੀਆਂ ਮੁਸ਼ਕਲਾਂ, ਬੇਟੇ ਨੇ ਹਾਟਲ ‘ਚ ਕਰਤਾ ਵੱਡਾ ਕਾਂਡ!

ਬਕਾਇਦਾ ਸੋਸ਼ਲਿਸਟ ਪਾਰਟੀ ਆਫ ਇੰਡੀਆ ਦਾ 7 ਮੈਂਬਰੀ ਵਫ਼ਦ ਓਮ ਸਿੰਘ ਸਟਿਆਣਾ ਤੇ ਸਾਬਕਾ ਕੌਮੀ ਮੀਤ ਪ੍ਰਧਾਨ ਬਲਵੰਤ ਸਿੰਘ ਖੇੜਾ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਕਪਤਾਨ ਸਰਤਾਜ ਸਿੰਘ ਚਾਹਲ ਨੂੰ ਮਿਲਿਆ। ਇਨ੍ਹਾਂ ਆਗੂਆਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਵਿਚਾਰਾਂ ਦੀ ਆਜ਼ਾਦੀ ਦੇ ਪ੍ਰਗਟਾਵੇ ਦੀ ਅਤੇ ਨੈਤਿਕ ਕਦਰਾਂ ਕੀਮਤਾਂ ਦੀ ਉਲੰਘਣਾ ਕੀਤੀ ਗਈ ਹੈ।

16 ਕਿਲੋਂ ਭੁੱਕੀ ਸਹਿਤ ਜੋੜਾ ਗ੍ਰਿਫਤਾਰ, ਬੰਦੇ ਵਿਰੁਧ ਹਨ ਪਹਿਲਾਂ ਵੀ ਅੱਧੀ ਦਰਜ਼ਨ ਪਰਚੇ ਦਰਜ਼

ਇਸ ਵਫ਼ਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਤਿੰਨ ਸਫ਼ਿਆਂ ਦੀ ਸ਼ਿਕਾਇਤ ਦਰਜ ਕਰਵਾਈ ਹੈ। ਇਸ ਵਿੱਚ ਵਫ਼ਦ ਨੇ ਧਾਰਾ 153 (ਏ),153 (ਬੀ), 295 (ਏ), 505 (2) ਅਤੇ ਸੈਕਸ਼ਨ 123 (3ਏ) ਅਤੇ 125 ਭਾਰਤ ਦੇ ਲੋਕ ਪ੍ਰਤੀਨਿਧ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਵੱਲੋਂ ਧਰਮ ਨੂੰ ਸਿਆਸਤ ਨਾਲ ਮਿਲਾ ਕੇ ਕਰਨਾਟਕ ਦੀਆਂ ਚੋਣਾਂ ਵਿਚ ਵੱਡੀਆਂ ਰੈਲੀਆਂ ਵਿਚ ਵੋਟਰਾਂ ਨੂੰ ਈਵੀਐੱਮ ਮਸ਼ੀਨ ਦਾ ਬਟਨ ਦਬਾਉਣ ਸਮੇਂ ਜੈ ਬਜਰੰਗ ਬਲੀ ਦਾ ਨਾਅਰਾ ਲਗਾਉਣ ਦੀ ਅਪੀਲ ਕੀਤੀ ਸੀ। ਇਸ ਸਬੰਧੀ ਪਾਰਟੀ ਵੱਲੋਂ ਪ੍ਰਧਾਨ ਮੰਤਰੀ ਦਾ ਵੀਡੀਓ ਰਿਕਾਰਡਿੰਗ ਕਲਿੱਪ ਵੀ ਨਾਲ ਨੱਥੀ ਕੀਤਾ ਹੈ।

Exit mobile version