Site icon Punjabi Khabarsaar

Fazilka News: ਅਨੁਸੂਚਿਤ ਜਾਤੀ ਦੇ ਜਾਅਲੀ ਸਰਟੀਫਿਕੇਟ ’ਤੇ ਨੌਕਰੀ ਕਰਦਾ ਪੰਜਾਬੀ ਲੈਕਚਰਾਰ ਕੜਿੱਕੀ ’ਚ ਫ਼ਸਿਆ

25 Views

ਪੰਜਾਬ ਸਰਕਾਰ ਵਲੋਂ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ

Fazilka News: ਪਿਛਲੇ ਕੁੱਝ ਸਮੇਂ ਤੋਂ ਜਾਅਲੀ ਅੰਗਹੀਣ ਅਤੇ ਅਨੁਸੂਚਿਤ ਜਾਤੀ ਵਾਲੇ ਸਰਟੀਫਿਕੇਟਾਂ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਕਰਦੇ ਮੁਲਾਜਮਾਂ ਤੇ ਅਧਿਕਾਰੀਆਂ ਵਿਰੁਧ ਪੰਜਾਬ ਸਰਕਾਰ ਵਲੋਂ ਕਸੇ ਸਿਕੰਜੇ ਤੋਂ ਬਾਅਦ ਹੁਣ ਤੱਕ ਕਈ ਅਧਿਕਾਰੀ ਤੇ ਮੁਲਾਜਮ ਫ਼ਸ ਚੁੱਕੇ ਹਨ। ਤਾਜ਼ਾ ਸਾਹਮਣੇ ਆਏ ਇੱਕ ਹੋਰ ਮਾਮਲੇ ਵਿਚ ਸਰਕਾਰ ਨੇ ਝੂਠੇ ਅਨੁਸੁਚਿਤ ਜਾਤੀ ਸਰਟੀਫਿਕੇਟ ਦੇ ਆਧਾਰ ’ਤੇ ਸਿੱਖਿਆ ਵਿਭਾਗ ’ਚ ਪੰਜਾਬੀ ਲੈਕਚਰਾਰ ਵਜੋਂ ਕੰਮ ਕਰਨ ਵਾਲੇ ਇੱਕ ਅਧਿਆਪਕ ਵਿਰੁਧ ਕਾਰਵਾਈ ਵਿੱਢ ਦਿੱਤੀ ਹੈ। ਇਸ ਸਬੰਧ ਵਿਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਵਜੀਦਾ ਫਾਜਿਲਕਾ ਵਿਖੇ ਬਤੌਰ ਪੰਜਾਬੀ ਲੈਕਚਰਾਰ ਕੰਮ ਕਰਨ ਵਾਲੇ ਸੁਖਤਿਆਰ ਸਿੰਘ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ ’ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ।

ਦਿਵਯਾਂਗ ਐਸੋਸੀਏਸ਼ਨ ਨੇ ਸਮੂਹ ਜਥੇਬੰਦੀਆਂ ਨੂੰ ਇੱਕ ਝੰਡੇ ਥੱਲੇ ਇਕੱਤਰ ਹੋਣ ਦੀ ਕੀਤੀ ਅਪੀਲ

ਵਧੇਰੇ ਜਾਣਕਾਰੀ ਦਿੰਦਿਆਂ ਵਿਭਾਗ ਦੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਸਬੰਧ ਵਿਚ ਬਲਵੀਰ ਸਿੰਘ ਪੁੱਤਰ ਨਿਰਮਲ ਸਿੰਘ ਪਿੰਡ ਆਲਮਪੁਰ ਡਾਕਖਾਨਾ ਕੌਲੀ ਜ਼ਿਲ੍ਹਾ ਪਟਿਆਲਾ ਵੱਲੋਂ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਕਤ ਵਿਅਕਤੀ ਨੇ ਰਾਏ ਸਿੱਖ ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਬਣਾਇਆ ਹੈ। ਜਾਂਚ ਦੌਰਾਨ ਪਤਾ ਚੱਲਿਆ ਕਿ ਮੁਖਤਿਆਰ ਸਿੰਘ ਰਾਏ ਸਿੱਖ ਜਾਤੀ ਨਾਲ ਸਬੰਧ ਰੱਖਦਾ ਹੈ ਜਦੋ ਕਿ ਉਸ ਵੱਲੋਂ ਸਿਰਕੀਬੰਦ ਜਾਤੀ ਦਾ ਸਰਟੀਫਿਕੇਟ ਬਣਾਇਆ ਗਿਆ ਹੈ। ਉਸ ਵੱਲੋਂ ਇਸ ਸਰਟੀਫਿਕੇਟ ਦੇ ਅਧਾਰ ’ਤੇ ਈ.ਟੀ.ਟੀ. ਵਿੱਚ ਦਾਖਲਾ ਲਿਆ ਗਿਆ ਸੀ।

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2: ਮੁੱਖ ਮੰਤਰੀ ਭਗਵੰਤ ਮਾਨ ਬਠਿੰਡਾ ’ਚ ਖੇਡਣਗੇ ਵਾਲੀਬਾਲ ਦਾ ਮੈਚ

ਜ਼ਿਲ੍ਹਾ ਭਲਾਈ ਅਫਸਰ ਫਿਰੋਜ਼ਪੁਰ ਦੀ ਸਾਲ 2001 ਦੀ ਰਿਪੋਰਟ ਅਨੁਸਾਰ ਉਸ ਦੀ ਜਾਤੀ ਗਲਤ ਹੋਣ ਕਾਰਣ ਈ.ਟੀ.ਟੀ ਦੇ ਚੌਥੇ ਸਮੈਸਟਰ ਦਾ ਰਿਜਲਟ ਰੋਕ ਲਿਆ ਗਿਆ ਤੇ ਐਸ.ਸੀ.ਈ.ਆਰ.ਟੀ ਵੱਲੋਂ ਈ.ਟੀ.ਟੀ ਦਾ ਦਾਖਲਾ ਰੱਦ ਕਰ ਦਿੱਤਾ ਸੀ। ਹਾਲਾਂਕਿ ਮੁਖਤਿਆਰ ਸਿੰਘ ਵਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰਿੱਟ ਦਾਇਰ ਕੀਤੀ ਸੀ ਪ੍ਰੰਤੂ ਉਚ ਅਦਾਲਤ ਨੇ 6-4-2004 ਨੂੰ ਸੁਣਾਏ ਅਪਣੇ ਫੈਸਲੇ ਰਾਹੀਂ ਉਸ ਨੂੰ ਰਾਹਤ ਨਾ ਦਿੰਦੇ ਹੋਏ, ਰਿਟ ਡਿਸਮਿਸ ਕਰ ਦਿੱਤੀ ਸੀ। ਇਸਦੇ ਬਾਵਜੂਦ ਉਸਨੇ ਸਰੰਡਰ ਨਹੀ ਕੀਤਾ ਸਗੋਂ ਬੀ.ਐਡ ਕਰਕੇ 2006 ਵਿੱਚ ਇਸ ਸਰਟੀਫਿਕੇਟ ਦੇ ਅਧਾਰ ਤੇ ਪੰਜਾਬੀ ਲੈਕਚਰਾਰ ਦੀ ਨੋਕਰੀ ਹਾਸਲ ਕਰ ਲਈ ਸੀ। ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਫਾਜਿਲਕਾ ਅਤੇ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਸ੍ਰੀ ਸੁਖਤਿਆਰ ਸਿੰਘ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 577 ਮਿਤੀ 09.08.1994 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ।

Exit mobile version