ਧਰਨੇ ਨੂੰ ਰਾਜਾ ਵੜਿੰਗ, ਪ੍ਰਤਾਪ ਬਾਜਵਾ, ਚਰਨਜੀ ਚੰਨੀ, ਸੁਖਜਿੰਦਰ ਰੰਧਾਵਾ ਸਮੇਤ ਲੀਡਰਸ਼ਿਪ ਨੇ ਕੀਤਾ ਸੰਬੋਧਨ
ਸੁਖਜਿੰਦਰ ਮਾਨ
ਬਠਿੰਡਾ, 29 ਸਤੰਬਰ: ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵਲੋਂ ਦਿੱਤੇ ਜਾ ਰਹੇ ਜ਼ਿਲ੍ਹਾ ਪੱਧਰੀ ਧਰਨਿਆਂ ਦੀ ਲੜੀ ਤਹਿਤ ਅੱਜ ਬਠਿੰਡਾ ਵਿਚ ਵੀ ਪੰਜਾਬ ਸਰਕਾਰ ਤੇ ਨਸ਼ਿਆਂ ਖਿਲਾਫ਼ ਵਿਸਾਲ ਧਰਨਾ ਦਿੱਤਾ ਗਿਆ। ਜ਼ਿਲਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਖ਼ੁਸਬਾਜ ਸਿੰਘ ਜਟਾਣਾ ਤੇ ਸ਼ਹਿਰੀ ਦੇ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਹੇਠ ਸਥਾਨਕ ਪਾਵਰ ਹਾਊਸ ਰੋਡ ’ਤੇ ਦਿੱਤੇ ਇਸ ਧਰਨੇ ਸੰਬੋਧਨ ਕਰਨ ਲਈ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ ਸਮੁੱਚੀ ਲੀਡਰਸ਼ਿਪ ਪੁੱਜੀ ਸੀ।ਇਸ ਮੌਕੇ ਕੈਪਟਨ ਸੰਦੀਪ ਸੰਧੂ ਨੇ ਸਟੇਜ ਦਾ ਸੰਚਾਲਨ ਕੀਤਾ।ਇਸ ਮੌਕੇ ਬੁਲਾਰਿਆਂ ਵੱਲੋਂ ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਕਰੜੇ ਹੱਥੀ ਲਿਆ ਗਿਆ।
ਵਿਧਵਾ ਕਰਮਚਾਰਨ ਤੋੋਂ 7000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਬਠਿੰਡਾ ਦਾ ਜਿਲ੍ਹਾ ਮੈਨੇਜਰ ਕਾਬੂ
ਇਸ ਮੌਕੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਗ੍ਰਿਫਤਾਰ ਕਰਨ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਬਦਲਾਖੋਰੀ ਦੀ ਰਾਜਨੀਤੀ ਹੋ ਰਹੀ ਹੈ ਜਦੋਂ ਕਿ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਨਸ਼ਿਆਂ ਖਿਲਾਫ ਆਪਣੀ ਬਣਦੀ ਡਿਊਟੀ ਨਿਭਾਵੇ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਪੰਜਾਬ ਵਿੱਚ ਚਿੱਟੇ ਨੇ ਪੈਰ ਪਸਾਰੇ ਅਤੇ ਅੱਜ ਘਰ ਘਰ ਵਿੱਚ ਚਿੱਟਾ ਵਿਕ ਰਿਹਾ ਹੈ ਜਿਸ ਕਰਕੇ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ ਪਰ ਮੁੱਖ ਮੰਤਰੀ ਸੱਤਾ ਤੇ ਸ਼ਰਾਬ ਦੇ ਨਸ਼ੇ ਵਿੱਚ ਹਨ ਅਤੇ ਉਹਨਾਂ ਨੂੰ ਪੰਜਾਬ ਬਾਰੇ ਕੋਈ ਧਿਆਨ ਨਹੀਂ ।ਉਹਨਾਂ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦਾ ਸਾਥ ਦੇਣ ਅਤੇ 13 ਸੀਟਾਂ ’ਤੇ ਝਾੜੂ ਵਾਲਿਆਂ ਨੂੰ ਹਰਾਕੇ ਝਾੜੂ ਖਿਲਾਰ ਦੇਣ ਤਾਂ ਕਿ ਪੰਜਾਬ ਨੂੰ ਬਚਾਇਆ ਜਾ ਸਕੇ।
ਮਨਪ੍ਰੀਤ ਬਾਦਲ ਨੇ ਮੁੜ ਮੰਗੀ ਅਗਾਊਂ ਜਮਾਨਤ, 4 ਅਕਤੂਬਰ ਨੂੰ ਹੋਵੇਗੀ ਸੁਣਵਾਈ
ਇਸਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਗਵੰਤ ਮਾਨ ਨੂੰ ਨਾਦਰਸ਼ਾਹੀ ਫਰਮਾਨ ਜਾਰੀ ਕਰਨ ਵਾਲਾ ਮੁੱਖ ਮੰਤਰੀ ਕਰਾਰ ਦਿੰਦਿਆਂ ਕਿਹਾ ਕਿ ਬਦਲਾ ਖੋਰੀ ਦੀ ਰਾਜਨੀਤੀ ਨਾਲ ਸਰਕਾਰ ਚਲਾਈ ਜਾ ਰਹੀ ਹੈ ਜੋ ਪੰਜਾਬ ਦੇ ਭਲੇ ਵਿੱਚ ਸ਼ੁਭ ਸੰਕੇਤ ਨਹੀਂ।ਇਸ ਮੌਕੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਮਾਝਾ ਤੇ ਦੁਆਬਾ ਵਾਲੇ ਪਹਿਲਾਂ ਹੀ ਝਾੜੂ ਵਾਲਿਆਂ ਦੀ ਨੀਤੀ ਸਮਝ ਗਏ ਸਨ ਪਰ ਮਾਲਵਾ ਵਿਚ ਕਿਤੇ ਢਿੱਲ ਰਹਿ ਗਈ, ਜਿਸਦੇ ਚੱਲਦੇ ਹੁਣ ਆਗਾਮੀ ਲੋਕ ਸਭਾ ਚੋਣਾਂ ਵਿਚ ਮੁੜ ਕਾਂਗਰਸ ਦਾ ਸਾਥ ਦੇ ਕੇ ਪੰਜਾਬ ਨੂੰ ਬਚਾਇਆ ਜਾਵੇ। ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਵੀ ਪੰਜਾਬ ਸਰਕਾਰ ਨੂੰ ਕਰੜੇ ਹੱਥੀ ਲੈਂਦਿਆਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਦਾ ਬੁਰਾ ਹਾਲ ਹੈ ਪਰ ਸਰਕਾਰ ਦਾ ਕੋਈ ਧਿਆਨ ਨਹੀਂ।
..’ਤੇ ਜਦ ਮਨਪ੍ਰੀਤ ਬਾਦਲ ਨੂੰ ਫ਼ੜਣ ਗਈ ਵਿਜੀਲੈਂਸ ਟੀਮ ਨਾਲ ‘ਕਲੋਲ’ ਹੋ ਗਈ!
ਇਸ ਮੌਕੇ ਇਸ ਮੌਕੇ ਸਮੁੱਚੀ ਲੀਡਰਸ਼ਿਪ ਵੱਲੋਂ ਇੱਕ ਸੁਰ ਹੁੰਦੇ ਹੋਏ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਕਿਸੇ ਵੀ ਹਾਲਾਤ ਵਿੱਚ ਆਪ ਨਾਲ ਸਮਝੌਤਾ ਨਾ ਕਰਨ ਦੀ ਗੱਲ ਕਹੀ ਅਤੇ ਕਿਹਾ ਕਿ ਇਸ ਮੁੱਦੇ ਸਬੰਧੀ ਪੰਜਾਬ ਦੀ ਲੀਡਰਸ਼ਿਪ ਦੀਆਂ ਭਾਵਨਾਵਾਂ ਸਬੰਧੀ ਪਾਰਟੀ ਹਾਈ ਕਮਾਂਡ ਨੂੰ ਸੂਚਿਤ ਕਰਵਾ ਦਿੱਤਾ ਗਿਆ ਹੈ।ਉਹਨਾਂ ਮੰਗ ਕੀਤੀ ਵਿਜੀਲੈਂਸ ਵਿਭਾਗ ਨੂੰ ਕੱਠਪੁਥਲੀ ਬਣਾ ਕੇ ਵਿਰੋਧੀ ਧਿਰ ਦੇ ਵਿਧਾਇਕਾਂ ਅਤੇ ਲੀਡਰਾਂ ਖਿਲਾਫ ਕੀਤੀ ਜਾ ਰਹੀ ਕਾਰਵਾਈ ਨੂੰ ਬੰਦ ਕੀਤਾ ਜਾਵੇ, ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਤੁਰੰਤ ਰਿਹਾ ਕੀਤਾ ਜਾਵੇ, ਨਸ਼ਿਆਂ ਦੇ ਮੁੱਦੇ ਤੇ ਸਖਤੀ ਵਰਤੀ ਜਾਵੇ ,ਨਹੀਂ ਤਾਂ ਕਾਂਗਰਸ ਪਾਰਟੀ ਆਉਂਦੀਆਂ ਲੋਕ ਸਭਾ ਚੋਣਾਂ ਤੱਕ ਸਰਕਾਰ ਨੂੰ ਹੋਰ ਵੀ ਘੇਰਨ ਲਈ ਤਿਆਰ ਹੈ।
ਇਸ ਮੌਕੇ ਜ਼ਿਲਾ ਪ੍ਰਧਾਨ ਰਾਜਨ ਗਰਗ ਅਤੇ ਜ਼ਿਲਾ ਪ੍ਰਧਾਨ ਖੁਸ਼ਬਾਜ ਸਿੰਘ ਜਟਾਣਾ ਨੇ ਸਮੁੱਚੇ ਜ਼ਿਲੇ ਵਿੱਚੋਂ ਧਰਨੇ ਵਿੱਚ ਪਹੁੰਚੇ ਸਮੁੱਚੇ ਵਰਕਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹਰਦਿਆਲ ਸਿੰਘ ਕੰਬੋਜ, ਕੁਸ਼ਲਦੀਪ ਸਿੰਘ ਕਿੱਕੀ ਢਿੱਲੋ, ਅਜੀਤਇੰਦਰ ਸਿੰਘ ਮੋਫ਼ਰ, ਮਹਿਲਾ ਵਿੰਗ ਗੁਰਸਰਨ ਕੌਰ ਰੰਧਾਵਾ, ਨਰਿੰਦਰ ਸਿੰਘ ਭਲੇਰੀਆ, ਬਿਕਰਮ ਮੋਫਰ, ਗੁਰਾ ਸਿੰਘ ਤੂੰਗਵਾਲੀ,ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ, ਰਣਜੀਤ ਸਿੰਘ ਸੰਧੂ, ਲਖਵਿੰਦਰ ਸਿੰਘ ਲੱਖੀ, ਕੇਕੇ ਅੰਦਰਵਾਲ, ਅਸ਼ੋਕ ਕੁਮਾਰ, ਟਹਿਲ ਸਿੰਘ ਸੰਧੂ, ਬਲਰਾਜ ਸਿੰਘ ਪੱਕਾ, ਰੁਪਿੰਦਰ ਬਿੰਦਰਾ ਮਾਈਕਲ ਗਾਗੋਵਾਲ, ਹਰਵਿੰਦਰ ਸਿੰਘ ਲੱਡੂ, ਬਲਵੰਤ ਰਾਏ ਨਾਥ, ਕਿਰਨਜੀਤ ਸਿੰਘ ਗਹਿਰੀ, ਅਰੁਣ ਵਧਾਵਣ, ਗੁਰਜੰਟ ਸਿੰਘ ,ਜਗਮੀਤ ਸਿੰਘ, ਬਲਜੀਤ ਸਿੰਘ, ਅਵਤਾਰ ਸਿੰਘ ਗੋਨਿਆਣਾ, ਕ੍ਰਿਸ਼ਨ ਸਿੰਘ ਭਾਗੀਬੰਦਰ, ਲਖਵਿੰਦਰ ਸਿੰਘ ਲੱਖਾ ਚੇਅਰਮੈਨ, ਕਿਰਨਦੀਪ ਕੌਰ ਵਿਰਕ, ਅੰਮ੍ਰਿਤ ਕੌਰ ਗਿੱਲ, ਰਣਜੀਤ ਸਿੰਘ ਗਰੇਵਾਲ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ, ਬਠਿੰਡਾ ਸ਼ਹਿਰ ਨਾਲ ਸਬੰਧਤ ਕੋਂਸਲਰ ਅਤੇ ਪੰਚ ਸਰਪੰਚ ਅਤੇ ਵਰਕਰ ਹਾਜ਼ਰ ਸਨ।