34 Views
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਪੁੱਜੇ
ਧਰਨੇ ਵਿੱਚ ਨਵਜੋਤ ਸਿੱਧੂ ਤੇ ਸੁਨੀਲ ਜਾਖੜ ਦੇਵੇ ਆਉਣ ਦੀ ਸੰਭਾਵਨਾ
ਸੁਖਜਿੰਦਰ ਮਾਨ
ਬਠਿੰਡਾ, 29 ਅਕਤੂਬਰ: ਬੀਤੀ ਸ਼ਾਮ ਬਠਿੰਡਾ ਦੀ ਮਾਲ ਰੋਡ ‘ਤੇ ਸਥਿਤ ਹਰਮਨ ਅੰਮ੍ਰਿਤਸਰੀ ਕੁਲਚਾ ਦੇ ਮਾਲਕ ਹਰਜਿੰਦਰ ਜੌਹਲ ਉਰਫ ਮੇਲਾ ਦਾ ਦੋ ਨਕਾਬਪੋਸ਼ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰਨ ਤੋਂ ਬਾਅਦ ਸ਼ਹਿਰ ਵਾਸੀਆਂ ਵਿੱਚ ਵੱਡਾ ਰੋਸ਼ ਦੇਖਣ ਨੂੰ ਮਿਲ ਰਿਹਾ ਹੈ। ਐਤਵਾਰ ਸਵੇਰੇ 8 ਵਜੇ ਤੋਂ ਹੀ ਸਥਾਨਕ ਹਨੁਮਾਨ ਚੌਂਕ ਕੋਲ ਸ਼ਹਿਰ ਦੇ ਵਪਾਰੀਆਂ, ਸਮਾਜ ਸੇਵੀਆਂ ਅਤੇ ਵੱਖ-ਵੱਖ ਸਿਆਸੀ ਧਿਰਾਂ ਦੇ ਆਗੂਆਂ ਦੀ ਸ਼ਮੂਲੀਅਤ ਸਹਿਤ ਵੱਡਾ ਰੋਸ ਪ੍ਰਦਰਸ਼ਨ ਰੋਸ ਧਰਨਾ ਦਿੱਤਾ ਜਾ ਰਿਹਾ ਹੈ।
ਇਸ ਦੌਰਾਨ ਮ੍ਰਿਤਕ ਮੇਲਾ ਦੀ ਲਾਸ਼ ਦਾ ਪੋਸਟਮਾਰਟਮ ਸਿਵਿਲ ਹਸਪਤਾਲ ਵਿੱਚੋਂ ਕਰਵਾਉਣ ਤੋਂ ਬਾਅਦ ਵੀ ਇਸ ਨੂੰ ਧਰਨੇ ਵਿੱਚ ਲਿਆਂਦਾ ਜਾ ਰਿਹਾ ਹੈ। ਇਸ ਰੋਸ ਪ੍ਰਦਰਸ਼ਨ ਵਿੱਚ ਮਹਿਰੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਵੀ ਪੁੱਜੇ ਹੋਏ ਹਨ ਅਤੇ ਪੰਜਾਬ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਦੇ ਵੀ ਜਲਦੀ ਪੁੱਜਣ ਦੀ ਸੰਭਾਵਨਾ ਹੈ। ਇਸ ਰੋਸ ਪ੍ਰਦਰਸ਼ਨ ਧਰਨੇ ਵਿੱਚ ਹਾਜ਼ਰ ਵਪਾਰੀਆਂ, ਸਮਾਜ ਸੇਵੀਆਂ ਤੇ ਸਿਆਸੀ ਆਗੂਆਂ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਲੰਮੇ ਹੱਥੀ ਲੈਂਦਿਆਂ ਪੰਜਾਬ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਖਰਾਬ ਹੋਣ ਦੇ ਦੋਸ਼ ਲਗਾਏ।
ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਵਿੱਚ ਹੁਣ ਕੋਈ ਵੀ ਵਿਅਕਤੀ ਸੁਰੱਖਿਤ ਨਹੀਂ ਹੈ ਅਤੇ ਗੈਰ ਸਮਾਜੀ ਅਨਸਰ ਹਰ ਕਿਸੇ ਦਾ ਵੀ ਕਤਲ ਕਰਕੇ ਫਰਾਰ ਹੋ ਜਾਂਦੇ ਹਨ। ਜਿਸ ਤੇ ਚਲਦੇ ਪੰਜਾਬ ਸਰਕਾਰ ਨੂੰ ਇਹ ਮਾਮਲਾ ਗੰਭੀਰਤਾ ਨਾਲ ਲੈ ਕੇ ਤੁਰੰਤ ਇਨਾ ਘਟਨਾਵਾਂ ਉੱਪਰ ਨੱਥ ਪਾਈ ਜਾਵੇ।ਇਸ ਦੌਰਾਨ ਬੁਲਾਰਿਆਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਮ੍ਰਿਤਕ ਵਪਾਰੀ ਦੇ ਪਰਿਵਾਰ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਨਾਲ ਹੀ ਉਸਦੇ ਲੜਕੇ ਨੂੰ ਸਰਕਾਰੀ ਨੂੰ ਵੀ ਦਿੱਤੀ ਜਾਵੇ ਕਿਉਂਕਿ ਪਰਿਵਾਰ ਦੇ ਵਿੱਚ ਹਰਜਿੰਦਰ ਉਰਫ ਮੇਲਾ ਹੀ ਆਪਣਾ ਰੁਜ਼ਗਾਰ ਕਰਕੇ ਪੇਟ ਪਾਲ ਰਿਹਾ ਸੀ।
ਇਸ ਦੇ ਨਾਲ ਹੀ ਉਨਾਂ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਨੂੰ ਅਲਟੀਮੇਟਮ ਦਿੰਦੇ ਆ 24 ਘੰਟਿਆਂ ਦੇ ਵਿੱਚ ਵਿੱਚ ਕਾਤਲਾਂ ਨੂੰ ਗ੍ਰਿਫਤਾਰ ਕਰਨ ਦੀ ਵੀ ਮੰਗ ਕੀਤੀ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਇਸ ਧਰਨੇ ਨੂੰ ਜਾਰੀ ਰੱਖਣ ਅਤੇ ਮਰਨ ਵਰਤ ਵਿੱਚ ਤਬਦੀਲ ਕਰਨ ਦੀ ਵੀ ਦਾ ਵੀ ਐਲਾਨ ਕੀਤਾ। ਉਧਰ ਪੁਲਿਸ ਅਧਿਕਾਰੀਆਂ ਨੇ ਗੈਰ ਰਸਮੀ ਗੱਲਬਾਤ ਕਰਨ ਦੌਰਾਨ ਦੱਸਿਆ ਕਿ ਦੋਸ਼ੀਆਂ ਨੂੰ ਫੜਨ ਲਈ ਵੱਖ-ਵੱਖ ਟੀਮਾਂ ਬਣਾਈਆਂ ਜਾ ਚੁੱਕੀਆਂ ਹਨ ਜਿਨਾਂ ਵੱਲੋਂ ਹਰ ਐਂਗਲ ਤੇ ਕੰਮ ਕੀਤਾ ਜਾ ਰਿਹਾ।
ਹਾਲੇ ਤੱਕ ਪੁਲਿਸ ਅਧਿਕਾਰੀਆਂ ਨੇ ਇਸ ਗੱਲ ਦੀ ਕੋਈ ਪੁਸ਼ਟੀ ਨਹੀਂ ਕੀਤੀ ਕਿ ਇਹ ਕਤਲ ਕਿਸ ਕਾਰਨਾਂ ਨੂੰ ਲੈ ਕੇ ਕੀਤਾ ਗਿਆ ਹੈ। ਇਸ ਮੌਕੇ ਅਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋ, ਅਕਾਲੀ ਆਗੂ ਮੋਹਿਤ ਗੁਪਤਾ, ਬੀਜੇਪੀ ਦੇ ਦਿਆਲ ਸੋਢੀ, ਅਸ਼ੋਕ ਬਾਲਿਆਂਵਾਲੀ, ਜਵੈਲਰਜ਼ ਐਸੋਸੀਏਸ਼ਨ ਤੋਂ ਕਰਤਾਰ ਸਿੰਘ ਜੋੜਾਂ, ਸਰਾਫਾ ਬਾਜ਼ਾਰ ਤੋਂ ਦਰਬਜੀਤ ਮੈਰੀ, ਵਪਾਰ ਮੰਡਲ ਦੇ ਆਗੂ ਸ੍ਰੀ ਕਪੂਰ ਤੋਂ ਇਲਾਵਾ ਪੰਜਾਬ ਸਰਕਾਰ ਦੇ ਵਪਾਰ ਮੰਡਲ ਦੇ ਚੇਅਰਮੈਨ ਅਨਿਲ ਠਾਕੁਰ ਸਹਿਤ ਵੱਖ ਵੱਖ ਬੁਲਾਰਿਆਂ ਨੇ ਸੰਬੋਧਨ ਕੀਤਾ।