Site icon Punjabi Khabarsaar

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

48 Views

 

ਤਾਵਰਣ ਪੱਖੀ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਦਾ ਸੱਦਾ

ਚੰਡੀਗੜ੍ਹ, 12 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ। ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਤਿਉਹਾਰਾਂ ਨੂੰ ਹਰਿਆ-ਭਰਿਆ ਅਤੇ ਵਾਤਾਵਰਣ ਪੱਖੀ ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਦੀਆਂ ਤੋਂ ਪਿਆਰ ਅਤੇ ਖੁਸ਼ਹਾਲੀ ਦਾ ਤਿਉਹਾਰ ਦੀਵਾਲੀ ਪੂਰੀ ਸ਼ਰਧਾ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਉਂਦੇ ਆ ਰਹੇ ਹਾਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੀਵਾਲੀ ਦੀਆਂ ਜਗਮਗਾਉਂਦੀਆਂ ਰੌਸ਼ਨੀਆਂ ਨਾ ਸਿਰਫ਼ ਹਰ ਘਰ ਨੂੰ ਰੌਸ਼ਨ ਕਰਦੀਆਂ ਹਨ, ਸਗੋਂ ਇਹ ਹਨੇਰੇ ‘ਤੇ ਚਾਨਣ ਦੀ ਜਿੱਤ, ਬੁਰਾਈ ‘ਤੇ ਚੰਗਿਆਈ ਅਤੇ ਨਿਰਾਸ਼ਾ ‘ਤੇ ਆਸ ਦੀ ਪ੍ਰਤੀਕ ਵੀ ਹੈ।

ਪੰਜਾਬ ਭਾਜਪਾ ਵੱਲੋਂ ਦੀਵਾਲੀ ਮੌਕੇ ਨਵੇਂ ਅਹੁਦੇਦਾਰਾਂ ਦਾ ਐਲਾਨ

ਮੁੱਖ ਮੰਤਰੀ ਨੇ ਕਾਮਨਾ ਕੀਤੀ ਕਿ ਦੀਵਾਲੀ ਦਾ ਤਿਉਹਾਰ ਇੱਕ ਵਾਰ ਫਿਰ ਲੋਕਾਂ ਲਈ ਸ਼ਾਂਤੀ, ਖੁਸ਼ਹਾਲੀ ਅਤੇ ਖੁਸ਼ੀਆਂ ਲੈ ਕੇ ਆਵੇ ਅਤੇ ਇਸ ਦੇ ਨਾਲ-ਨਾਲ ਆਪਸੀ ਮੇਲ-ਜੋਲ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰੇ। ਉਨ੍ਹਾਂ ਕਿਹਾ ਕਿ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਜੀ ਵੱਲੋਂ ਗਵਾਲੀਅਰ ਦੇ ਕਿਲੇ ਵਿੱਚੋਂ 52 ਹਿੰਦੂ ਰਾਜਿਆਂ ਦੀ ਰਿਹਾਈ ਦਾ ਇਤਿਹਾਸਕ ‘ਬੰਦੀ ਛੋੜ ਦਿਵਸ’ ਵੀ ਇਸ ਪਵਿੱਤਰ ਦਿਹਾੜੇ ’ਤੇ ਮਨਾਇਆ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਸੂਬੇ ਦੇ ਲੋਕ ਰਲ-ਮਿਲ ਕੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਠੋਸ ਉਪਰਾਲੇ ਕਰਨਗੇ।

ਮੀਂਹ ਨੇ ਅੰਬਰੀਂ ਚੜੇ ਗੁਬਾਰ ਨੂੰ ਧੋਤਾ, ਹਵਾ ਵਿੱਚ ਆਈ ਸ਼ੁੱਧਤਾ

ਮੁੱਖ ਮੰਤਰੀ ਨੇ ਲੋਕਾਂ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉਠ ਕੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਉਣ ਦੀ ਅਪੀਲ ਵੀ ਕੀਤੀ ਜਿਸ ਨਾਲ ਆਪਸੀ ਸਾਂਝ ਅਤੇ ਸਦਭਾਵਨਾ ਦੇ ਰਿਸ਼ਤੇ ਹੋਰ ਮਜ਼ਬੂਤ ਹੁੰਦੇ ਹਨ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਘੱਟ ਤੋਂ ਘੱਟ ਪਟਾਕੇ ਚਲਾ ਕੇ ਹਰੀ-ਭਰੀ, ਵਾਤਾਵਰਨ ਪੱਖੀ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਅਰਦਾਸ ਕੀਤੀ ਕਿ ਇਹ ਮੌਕਾ ਸਾਰਿਆਂ ਲਈ ਖੁਸ਼ੀਆਂ-ਖੇੜੇ, ਤੰਦਰੁਸਤੀ ਅਤੇ ਖੁਸ਼ਹਾਲੀ ਲੈ ਕੇ ਆਵੇ।

 

Exit mobile version