ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼
ਬਠਿੰਡਾ 13 ਨਵੰਬਰ : ਨੇੜਲੇ ਪਿੰਡ ਘੁੰਮਣ ਕਲਾਂ ਵਿਖੇ ਚਿੱਟੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਜਸਵਿੰਦਰ ਸਿੰਘ ਉਮਰ ਲੱਗਭਗ 31 ਸਾਲ ਪੁੱਤਰ ਗੋਰਾ ਸਿੰਘ ਵਾਸੀ ਘੁੰਮਣ ਕਲਾਂ ਦੀਵਾਲੀ ਵਾਲੇ ਦਿਨ ਪਿੰਡ ਅੰਦਰ ਹੀ ਕਿਸੇ ਵਿਅਕਤੀ ਦੇ ਘਰ ’ ਚਿੱਟੇ ਦਾ ਟੀਕਾ ਲਗਾ ਰਿਹਾ ਸੀ, ਚਿੱਟੇ ਦੀ ਓਵਰਡੋਜ਼ ਕਾਰਨ ਉਸ ਦੀ ਮੌਤ ਹੋ ਗਈ।
ਪੰਜਾਬ ਵਿੱਚ ਇਸ ਵਾਰ ਦੀਵਾਲੀ ਦੀ ਰਾਤ ਹਵਾ ਦੀ ਗੁਣਵੱਤਾ ਵਿੱਚ ਹੋਇਆ ਚੋਖਾ ਸੁਧਾਰ
ਮ੍ਰਿਤਕ ਦੇ ਭਰਾ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਸ ਨੂੰ ਫੋਨ ਆਇਆ ਕਿ ਉਸ ਦਾ ਭਰਾ ਜਸਵਿੰਦਰ ਸਿੰਘ ਪੀਰਖਾਨੇ ਕੋਲ ਡਿੱਗਿਆ ਪਿਆ ਹੈ, ਜਦੋਂ ਉਕਤ ਜਗ੍ਹਾ ’ਤੇ ਗਏ ਤਾਂ ਉਥੇ ਕੁੱਝ ਵੀ ਨਹੀਂ ਸੀ, ਜਦੋਂ ਉਹ ਫੋੋਨ ਕਰਨ ਵਾਲੇ ਵਿਅਕਤੀ ਦੇ ਘਰ ਗਏ ਤਾਂ ਜਸਵਿੰਦਰ ਸਿੰਘ ਬੇਹੋਸ਼ ਹਾਲਤ ’ਚ ਬੈੱਡ ਤੇ ਪਿਆ ਸੀ ਅਤੇ ਕੁੱਝ ਵਿਅਕਤੀ ਉਸ ਦੇ ਹੱਥਾਂ ਪੈਰਾਂ ਦੀ ਮਾਲਸ਼ ਕਰ ਰਹੇ ਸਨ, ਜਦੋਂ ਕਿ ਉਸ ਦਾ ਭਰਾ ਸਿਰਫ਼ ਸਾਹਾਂ ’ਤੇ ਹੀ ਸੀ, ਜਿਸ ਤੋਂ ਬਾਅਦ ਉਹਨਾਂ ਡਾਕਟਰ ਤੋਂ ਦਵਾਈ ਦਬਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਸਮੇਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।
ਬਠਿੰਡਾ ਦੇ ਦਾਨ ਸਿੰਘ ਵਾਲਾ ਵਿਖੇ ਡੇਰੇ ’ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਪੁਲਿਸ ਵਲੋਂ ਕੇਸ ਦਰਜ਼
ਉਹਨਾਂ ਕਿਹਾ ਕਿ ਉਕਤ ਵਿਅਕਤੀ ਵੱਡੇ ਪੱਧਰ ’ਤੇ ਚਿੱਟੇ ਦਾ ਧੰਦਾ ਕਰ ਰਹੇ ਹਨ, ਪ੍ਰੰਤੂ ਪੁਲਿਸ ਨੇ ਚਿੱਟੇ ਦੇ ਤਸਕਰਾਂ ਨੂੰ ਫੜਨ ਲਈ ਕੋਈ ਉਪਰਾਲਾ ਨਹੀ ਕੀਤਾ। ਜਿਸ ਕਾਰਨ ਪਿੰਡ ਅੰਦਰ ਲਗਾਤਾਰ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ। ਉਧਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸਿਕੰਦਰ ਸਿੰਘ ਘੁੰਮਣ, ਬੀਕੇਯੂ ਡਕੌਂਦਾ ਦੇ ਨੈਬ ਸਿੰਘ, ਬੀਕੇਯੂ ਸਿੱਧੂਪੁਰ ਦੇ ਰਾਜਾ ਸਿੰਘ ਅਤੇ ਪੰਜਾਬ ਖੇਤ ਮਜਦੂਰ ਯੂਨੀਅਨ ਦੇ ਪ੍ਰਧਾਨ ਸਾਗਰ ਸਿੰਘ ਨੇ ਕਿਹਾ ਕਿ ਪਿੰਡ ਘੁੰਮਣ ਕਲਾਂ ਅੰਦਰ ਚਿੱਟੇ ਦੇ ਦੈਂਤ ਨੇ ਪਹਿਲਾ ਹੀ ਦਰਜ਼ਨ ਦੇ ਕਰੀਬ ਨੌਜਵਾਨਾਂ ਨੂੰ ਆਪਣੇ ਕਲਾਵੇ ਵਿਚ ਲੈ ਲਿਆ ਹੈ।
ਪੰਜਾਬ ਭਾਜਪਾ ਵੱਲੋਂ ਦੀਵਾਲੀ ਮੌਕੇ ਨਵੇਂ ਅਹੁਦੇਦਾਰਾਂ ਦਾ ਐਲਾਨ
ਉਹਨਾਂ ਕਿਹਾ ਕਿ ਹੁਣ ਵੀ ਚਿੱਟੇ ਨਾਲ ਹੋ ਰਹੀਆਂ ਮੌਤਾਂ ਰੁਕਣ ਦਾ ਨਾਮ ਨਹੀ ਲੈ ਰਹੀਆਂ, ਜਿਸ ਕਾਰਨ ਪਿੰਡ ਵਾਸੀ ਨਿਰਾਸ਼ਾ ਦੇ ਆਲਮ ’ਚੋ ਗੁਜ਼ਰ ਰਹੇ ਹਨ। ਉਹਨਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਚਿੱਟੇ ਦੀ ਤਸਕਰੀ ਨੂੰ ਰੋਕਿਆ ਜਾਵੇ ਅਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜਬਤ ਕਰਕੇ ਨਸ਼ੇ ਦੀ ਭੇਟ ਚੜ੍ਹੇ ਨੌਜਵਾਨਾਂ ਦੇ ਪਰਿਵਾਰਾਂ ’ਚ ਵੰਡੀਆਂ ਜਾਣ, ਤਾਂ ਜੋ ਨਸ਼ਾ ਤਸਕਰੀ ਨੂੰ ਠੱਲ ਪੈ ਸਕੇ।ਇਸ ਮਾਮਲੇ ਸਬੰਧੀ ਜਦੋਂ ਥਾਣੇਦਾਰ ਜਸਵਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਹਨਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ’ਤੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।