Amritsar News: ਪੰਜਾਬ ਦੇ ਪ੍ਰਸਿੱਧ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੀ ਪਿਛਲੇ ਸਾਲ ਹੋਈ ਮੌਤ ਦੇ ਮਾਮਲੇ ਵਿੱਚ Amritsar police (ਅੰਮ੍ਰਿਤਸਰ ਪੁਲਿਸ) ਨੇ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ (Fortis Hospital Amritsar) ਦੇ 4 ਡਾਕਟਰਾਂ ਵਿਰੁਧ ਪਰਚਾ ਦਰਜ ਕਰ ਲਿਆ। ਇਹ ਕਾਰਵਾਈ ਬੀਐਨਐਸ ਦੀ ਧਾਰਾ 106(1) ਦੇ ਤਹਿਤ ਕੀਤੀ ਗਈ ਹੈ, ਜਿਸਦਾ ਭਾਵ ਇਲਾਜ਼ ਦੌਰਾਨ ਅਣਗਹਿਲੀ ਵਰਤੀ ਗਈ ਸੀ। ਜਿਸਦੇ ਕਾਰਨ ਇਸ ਨਾਮਵਰ ਬਾਡੀ ਬਿਲਡਰ ਨੂੰ ਆਪਣੀ ਜਾਨ ਗਵਾਉਣੀ ਪਈ।
ਇਹ ਵੀ ਪੜ੍ਹੋ ਵੱਡੀ ਖ਼ਬਰ; ਵਿਵਾਦਤ ਵੀਡਿਓ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਲਾਲਜੀਤ ਤੋਂ ਲਿਆ ਅਸਤੀਫਾ
ਇਸ ਮੁਕੱਦਮੇ ਵਿਚ ਜਿਹੜੇ ਡਾਕਟਰਾਂ ਨੂੰ ਮੁਲਜ਼ਮ ਬਣਾਇਆ ਗਿਆ ਹੈ, ਉਨ੍ਹਾਂ ਦੇ ਵਿਚ ਆਰਥੋਪੈਡਿਕ ਸਰਜਨ ਡਾ. ਤਾਪਿਸ਼ ਸ਼ੁਕਲਾ, ਕੰਸਲਟੈਂਟ ਅਨੱਸਥੀਸੀਆ ਡਾ. ਅਲਕਾ ਤਿਵਾੜੀ, ਅਨੱਸਥੀਸੀਆ ਵਿਭਾਗ ਦੇ ਮੁਖੀ ਡਾ. ਰਾਜੇਂਦਰ ਕੌਰ ਅਤੇ ਕੰਸਲਟੈਂਟ ਕਾਰਡੀਓਲੋਜੀ ਵਿਭਾਗ ਡਾ. ਅਰੁਣ ਕੁਮਾਰ ਚੋਪੜਾ ਦੇ ਨਾਮ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਵਰਿੰਦਰ ਘੁੰਮਣ ਦੀ 9 ਅਕਤੂਬਰ 2025 ਨੂੰ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਤੋਂ ਬਾਅਦ ਪ੍ਰਵਾਰ ਨੇ ਹਸਪਤਾਲ ਦੇ ਡਾਕਟਰਾਂ ਉੱਪਰ ਗੰਭੀਰ ਦੋਸ਼ ਲਗਾਏ ਸਨ। ਮੌਤ ਤੋਂ ਐਨ ਕੁੱਝ ਸਮਾਂ ਪਹਿਲਾਂ ਆਪਣੇ ਮੋਢੇ ਦਾ ਆਪਰੇਸ਼ਨ ਕਰਵਾਉਣ ਲਈ ਅਪਰੇਸ਼ਨ ਥੀਏਟਰ ਵਿਚ ਜਾਂਦਿਆਂ ਘੁੰਮਣ ਦੀਆਂ ਕੁੱਝ ਵੀਡੀਓ ਵੀ ਹਸਦੇ ਹੋਏ ਜਾਦਿਆਂ ਵੀਡੀਓ ਵਾਈਰਲ ਹੋਈਆਂ ਸਨ।
ਇਹ ਵੀ ਪੜ੍ਹੋ ਧੋਖਾਧੜੀ ਨਾਲ ਚੀਨ ਦੇ ਕੁਝ ਨਾਗਰਿਕਾਂ ਦੇ ਖਾਤਿਆਂ ਵਿੱਚ ਪੈਸਾ ਭੇਜਣ ਵਾਲੇ ਮਿਊਲ ਖਾਤਾ ਗਿਰੋਹ ਦੇ ਤਿੰਨ ਵਿਅਕਤੀ ਗ੍ਰਿਫ਼ਤਾਰ
ਜਿਸ ਕਾਰਨ ਹਰ ਕੋਈ ਇਸ ਤਰ੍ਹਾਂ ਇੱਕ ਤੰਦਰੁਸਤ ਨੌਜਵਾਨ ਦੀ ਮੌਤ ‘ਤੇ ਹੈਰਾਨ ਹੋ ਰਿਹਾ ਸੀ। ਪ੍ਰਵਾਰ ਦੀ ਮੰਗ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੇ ਇਕ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਸੀ, ਜਿਸ ਵਿੱਚ ਮਾਹਰ ਡਾਕਟਰ ਵੀ ਸ਼ਾਮਲ ਕੀਤੇ ਗਏ ਸਨ। ਸੂਚਨਾ ਮੁਤਾਬਕ ਜਾਂਚ ਟੀਮ ਨੇ ਆਪਣੀ ਰੀਪੋਰਟ ਵਿੱਚ ਸਪੱਸ਼ਟ ਤੌਰ ‘ਤੇ ਦਸਿਆ ਸੀ ਕਿ ਵਰਿੰਦਰ ਘੁੰਮਣ ਦੀ ਮੌਤ ਹਸਪਤਾਲ ਵਿੱਚ ਆਪ੍ਰੇਸ਼ਨ ਦੌਰਾਨ ਡਾਕਟਰਾਂ ਦੀ ਲਾਪਰਵਾਹੀ ਕਾਰਨ ਹੋਈ ਸੀ। ਆਪ੍ਰੇਸ਼ਨ ਦੌਰਾਨ ਕਿਸੇ ਵੀ ਪ੍ਰੋਟੋਕੋਲ ਦੀ ਪਾਲਣਾ ਨਹੀਂ ਕੀਤੀ ਗਈ।ਜਿਸਤੋਂ ਬਾਅਦ ਪੁਲਿਸ ਨੇ ਇਹ ਕਾਰਵਾਈ ਕੀਤੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





