CM Bhagwant Mann ਦਾ ਵੱਡਾ ਐਲਾਨ; ‘ਮੇਰੇ ਲਈ ਸਾਰਾ ਪੰਜਾਬ ਹੀ ਪ੍ਰਵਾਰ’

Date:

spot_img

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਟਵੀਟ ਕਰਕੇ ਆਪਣੇ ਸ਼ਾਸਨ ‘ਤੇ ਉਂਗਲਾਂ ਉਠਾ ਰਹੇ ਵਿਰੋਧੀਆਂ ਨੂੰ ਸ਼ੀਸ਼ਾ ਦਿਖਾਇਆ ਹੈ। ਉਨਾਂ ਲਿਖਿਆ ਹੈ ਕਿ” ਮੇਰੇ ਲਈ ਸਾਰਾ ਪੰਜਾਬ ਹੀ ਇੱਕ ਪਰਿਵਾਰ ਹੈ..ਪੰਜਾਬ ਚ ਕੋਈ ਵੀ ਜੇਕਰ ਕਾਨੂੰਨ ਦੀ ਉਲੰਘਣਾ ਕਰੇਗਾ ਉਸ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ ਭਾਵੇਂ ਉਹ ਕਿਸੇ ਵੀ ਅਹੁਦੇ ਉੱਤੇ ਜਾਂ ਮੇਰਾ ਕੋਈ ਸਕਾ-ਸੰਬੰਧੀ ਜਾਂ ਰਸੂਖਦਾਰ ਹੋਵੇ..ਕਿਸੇ ਦੀ ਪੁਸ਼ਤ ਪਨਾਹੀ ਕਰਨੀ ਸਾਡੀ ਪਾਰਟੀ ਦਾ ਏਜੰਡਾ ਨਹੀਂ ਹੈ..ਕੈਸ਼ ਅਤੇ ਫਰਮਾਇਸ਼ ਦੀ ਸਖ਼ਤ ਮਨਾਹੀ ਹੈ..”। ਜਿਕਰ ਯੋਗ ਹੈ ਕਿ ਵੇਅਰ ਹਾਊਸ ਦੇ ਜ਼ਿਲ੍ਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਵੱਲੋਂ ਕੀਤੀ ਆਤਮ ਹੱਤਿਆ ਤੋਂ ਬਾਅਦ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਨਾਮ ਸਾਹਮਣੇ ਆਉਣ ਤੋਂ ਬਾਅਦ ਵਿਰੋਧੀਆਂ ਵੱਲੋਂ ਲਗਾਤਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਨੂੰ ਘੇਰਿਆ ਜਾ ਰਿਹਾ ਸੀ।

ਇਹ ਵੀ ਪੜ੍ਹੋ  ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦੇ ਦੋ ਕਾਰਕੁੰਨ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

ਹਾਲਾਂਕਿ ਇਸ ਮਾਮਲੇ ਵਿੱਚ ਮੁੱਖ ਮੰਤਰੀ ਨੇ ਤੁਰੰਤ ਕਾਰਵਾਈ ਕਰਦਿਆਂ ਨਾ ਸਿਰਫ ਲਾਲਜੀਤ ਸਿੰਘ ਭੁੱਲਰ ਤੋਂ ਅਸਤੀਫਾ ਲੈ ਲਿਆ ਸੀ, ਬਲਕਿ ਪਰਚਾ ਵੀ ਦਰਜ ਕਰਨ ਦੇ ਆਦੇਸ਼ ਦਿੱਤੇ ਸਨ। ਇਸ ਤੋਂ ਬਾਅਦ ਹੁਣ ਉਹਨਾਂ ਪੰਜਾਬ ਪੁਲਿਸ ਵੱਲੋਂ ਲਾਲਜੀਤ ਸਿੰਘ ਭੁੱਲਰ ਨੂੰ ਗਿਰਫਤਾਰ ਵੀ ਕਰ ਲਿਆ ਗਿਆ ਹੈ। ਮੁੱਖ ਮੰਤਰੀ ਨੇ ਆਪਣੇ ਟਵੀਟ ਰਾਹੀਂ ਸਪਸ਼ਟ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਹੈ ਕਿ ਆਪ ਸਰਕਾਰ ਦੇ ਲਈ ਕਾਨੂੰਨ ਦੇ ਸਾਹਮਣੇ ਸਾਰੇ ਬਰਾਬਰ ਹਨ, ਕੋਈ ਵੱਡਾ ਛੋਟਾ ਨਹੀਂ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

पीएमडीए सीईओ ने पंचकूला में इंफ्रास्ट्रक्चर प्रोजेक्ट का किया ग्राउंड इंस्पेक्शन

👉शहर की सुंदरता और सुविधाओं पर पीएमडीए का विशेष...

BJP Chandigarh ਪ੍ਰਧਾਨ ਦੇ ਬਿਆਨ ਖਿਲਾਫ ਸੜਕਾਂ ‘ਤੇ ਉੱਤਰੀ ਬਠਿੰਡਾ ਕਾਂਗਰਸ

👉ਭਾਜਪਾ ਦੀ ਪੰਜਾਬ ਵਿਰੋਧੀ ਸੋਚ ਹੋਈ ਜਨਤਕ, ਚੰਡੀਗੜ੍ਹ ਦੇ...

Amritsar ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਵਿਅਕਤੀ ਕਾਬੂ

👉ਆਸਟ੍ਰੇਲੀਆ ਅਧਾਰਤ ਸਾਥੀ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ...