Thursday, May 21, 2026
spot_img
spot_img
spot_img

Aman Arora ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ “ਕਾਰਵਾਂ 2026” ਦੀ ਸ਼ੁਰੂਆਤ

Date:

spot_img

👉ਅਮਨ ਅਰੋੜਾ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ, ਨੌਜਵਾਨਾਂ ਨੂੰ ਇਨਕਲਾਬੀ ਯੋਧੇ ਦੀ ਵਿਚਾਰਧਾਰਾ ਅਪਣਾਉਣ ਲਈ ਕੀਤਾ ਪ੍ਰੇਰਿਤ
Chandigarh News:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਇਥੇ ਡੀ.ਏ.ਵੀ. ਕਾਲਜ, ਸੈਕਟਰ-10 ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਸਮਾਗਮ “ਕਾਰਵਾਂ 2026” ਦੀ ਸ਼ੁਰੂਆਤ ਕੀਤੀ। ਇਸ ਪ੍ਰੋਗਰਾਮ ਦੀ ਉਦਘਾਟਨੀ ਦਿਨ ਸੰਸਥਾ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ, ਜਿਸ ਨਾਲ ਸਮੁੱਚਾ ਮਾਹੌਲ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਗਿਆ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਸੱਭਿਆਚਾਰਕ ਮਹੱਤਤਾ ਅਤੇ ਰਾਸ਼ਟਰਵਾਦੀ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧਤਾ ਲਈ ਸੰਸਥਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਅੱਜ ਦੇ ਸੰਦਰਭ ਵਿੱਚ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਦੀ ਸਾਰਥਕਤਾ ‘ਤੇ ਜ਼ੋਰ ਦਿੰਦਿਆਂ ਵਿਦਿਆਰਥੀਆਂ ਨੂੰ ਜ਼ਬਰ ਵਿਰੁੱਧ ਇਸ ਇਨਕਲਾਬੀ ਯੋਧੇ ਦੀ ਵਿਚਾਰਧਾਰਾ ਅਪਣਾਉਣ ਲਈ ਪ੍ਰੇਰਿਆ ਅਤੇ ਪਾਠ ਪੁਸਤਕਾਂ ਦੇ ਨਾਲ ਨਾਲ ਹੋਰ ਗਿਆਨ ਹਾਸਲ ਕਰਨ ਲਈ ਵੀ ਉਤਸ਼ਾਹਿਤ ਕੀਤਾ।

ਇਹ ਵੀ ਪੜ੍ਹੋ  ਭਗਵੰਤ ਮਾਨ ਸਰਕਾਰ ਦੀ ‘ਖੇਡ ਕ੍ਰਾਂਤੀ’ ਨੇ ਪੰਜਾਬ ਨੂੰ ਕੌਮਾਂਤਰੀ ਖੇਡ ਨਕਸ਼ੇ ’ਤੇ ਉਭਾਰਿਆ, ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਨਾਲ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ ਪੰਜਾਬ

ਉਨ੍ਹਾਂ ਕਿਹਾ ਕਿ ਇਸ ਪਵਿੱਤਰ ਦਿਹਾੜੇ ਅਸੀਂ ਸਿਰਫ਼ ਸ਼ਹੀਦਾਂ ਨੂੰ ਨਹੀਂ, ਸਗੋਂ ਉਨ੍ਹਾਂ ਦੇ ਸੰਕਲਪਾਂ ਨੂੰ ਯਾਦ ਕਰਦੇ ਹਾਂ। ਸ਼ਹੀਦ ਭਗਤ ਸਿੰਘ ਨੇ ਬਸਤੀਵਾਦੀ ਸ਼ਾਸਨ ਤੋਂ ਆਜ਼ਾਦੀ ਲਈ ਲੜਾਈ ਲੜੀ ਅਤੇ ਸੋਸ਼ਣ, ਭੁੱਖਮਰੀ ਅਤੇ ਅਸਮਾਨਤਾ ਤੋਂ ਮੁਕਤ ਸਮਾਜ ਦਾ ਸੁਪਨਾ ਸਿਰਜਿਆ। ‘ਕਾਰਵਾਂ 2026’ ਦਰਸਾਉਂਦਾ ਹੈ ਕਿ ਡੀਏਵੀ ਕਾਲਜ ਅਜਿਹੇ ਨਾਗਰਿਕਾਂ ਦਾ ਨਿਰਮਾਣ ਕਰ ਰਿਹਾ ਹੈ, ਜਿਨ੍ਹਾਂ ਵਿੱਚ ਸਹੀ-ਗਲਤ ਦੀ ਪਛਾਣ ਕਰਨ ਦੇ ਗੁਣ ਹੋਣ। ਉਨ੍ਹਾਂ ਨੌਜਵਾਨਾਂ ਨੂੰ ਇਸ ‘ਕਾਰਵਾਂ’ ਨੂੰ ਅੱਗੇ ਵਧਾਉਣ ਲਈ ਕਿਹਾ, ਤਾਂ ਜੋ ‘ਰੰਗਲਾ ਪੰਜਾਬ’ ਅਤੇ ਇੱਕ ਮਜ਼ਬੂਤ ਭਾਰਤ ਦਾ ਨਿਰਮਾਣ ਕੀਤਾ ਜਾ ਸਕੇ, ਜਿਸ ਦਾ ਸਾਡੇ ਸ਼ਹੀਦਾਂ ਨੇ ਸੁਪਨਾ ਦੇਖਿਆ ਸੀ।ਸ਼ਹੀਦ ਭਗਤ ਸਿੰਘ ਦੀ ਭਾਣਜੀ ਸ੍ਰੀਮਤੀ ਗੁਰਜੀਤ ਕੌਰ ਢੱਟ ਦੀ ਮੌਜੂਦਗੀ ਨੇ ਇਸ ਸਮਾਰੋਹ ਦੇ ਮਾਣ ਨੂੰ ਹੋਰ ਵਧਾ ਦਿੱਤਾ ਅਤੇ ਉਨ੍ਹਾਂ ਆਪਣੇ ਮਾਮੇ ਵੱਲੋਂ ਦਿੱਤੀਆਂ ਕੁਰਬਾਨੀਆਂ ਅਤੇ ਸਥਾਈ ਆਦਰਸ਼ਾਂ ਨੂੰ ਦਰਸਾਉਂਦਿਆਂ ਇੱਕ ਭਾਵਨਾਤਮਕ ਸ਼ਰਧਾਂਜਲੀ ਦਿੱਤੀ, ਜਿਸ ਨੇ ਦਰਸ਼ਕਾਂ ਨੂੰ ਬਹੁਤ ਪ੍ਰਭਾਵਿਤ ਕੀਤਾ।ਪ੍ਰਿੰਸੀਪਲ ਡਾ. ਮੋਨਾ ਨਾਰੰਗ ਨੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਇੱਕ ਅਜਿਹੀ ਸ਼ਾਮ ਦੀ ਸ਼ੁਰੂਆਤ ਕੀਤੀ, ਜਿਸ ਵਿੱਚ ਇਤਿਹਾਸ ਦੀ ਸੰਜੀਦਗੀ ਦਾ ਨੌਜਵਾਨਾਂ ਦੀ ਊਰਜਾ ਨਾਲ ਬਿਹਤਰ ਸੰਤੁਲਿਤ ਦੇਖਣ ਨੂੰ ਮਿਲਿਆ।

ਇਹ ਵੀ ਪੜ੍ਹੋ  ਹਰਦੀਪ ਸਿੰਘ ਮੁੰਡੀਆਂ ਨੇ 14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

ਸੱਭਿਆਚਾਰਕ ਪ੍ਰਦਰਸ਼ਨਾਂ ਦੌਰਾਨ ਸਪਤਕ ਦੇ ਦੇਸ਼ ਭਗਤੀ ਗੀਤਾਂ ਦੇ ਸੁਮੇਲ ਨਾਲ ਦੇਸ਼ ਦੀਆਂ ਮੂਲ ਕਦਰਾਂ-ਕੀਮਤਾਂ ਦੀ ਝਲਕ ਦੇਖਣ ਨੂੰ ਮਿਲੀ। ਗੁਰਵਿੰਦਰ ਅਤੇ ਕਰਸ਼ੁਭਜੀਤ ਸਿੰਘ ਦੀ “ਭਗਤ ਸਿੰਘ ਦੀ ਵਾਰ” ਦੀ ਵਿਸ਼ੇਸ਼ ਪੇਸ਼ਕਾਰੀ ਨੇ ਇਨਕਲਾਬੀ ਦੀ ਭਾਵਨਾ ਨੂੰ ਜੀਵਤ ਕਰ ਦਿੱਤਾ। ਦਿਲ ਖਿੱਚਵਾਂ ਦੇਸ਼ ਭਗਤੀ ਨਾਚ-ਨਾਟਕ, ਗੁਰਪ੍ਰੀਤ ਕੌਰ ਅਤੇ ਗੁਰਕਮਲ ਸਿੰਘ ਦੁਆਰਾ ਦਿਲ ਖਿੱਚਵੀਂ ਕਵਿਤਾ ਅਤੇ ਗਾਇਕ ਮੰਨਾ ਮੰਡ ਦੇ ਜੋਸ਼ੀਲੇ ਪ੍ਰਦਰਸ਼ਨ ਨੇ ਦਰਸ਼ਕਾਂ ਨੂੰ ਕੀਲ ਕੇ ਰੱਖ ਦਿੱਤਾ।ਇਸ ਮੌਕੇ ਗਵਰਨਿੰਗ ਬਾਡੀ ਦੇ ਮੈਂਬਰ ਪ੍ਰਿੰਸੀਪਲ ਆਰ. ਸੀ. ਜੀਵਨ ਵੀ ਮੌਜੂਦ ਸਨ। ਇਸ ਪ੍ਰੋਗਰਾਮ ਦਾ ਸੰਚਾਲਨ ਡਾ. ਸੁਮਿਤਾ ਬਖਸ਼ੀ (ਡੀ.ਐਸ.ਡਬਲਯੂ), ਡਾ. ਪੂਰਨਿਮਾ ਸਹਿਗਲ (ਵਧੀਕ ਡੀ.ਐਸ.ਡਬਲਯੂ) ਅਤੇ ਡਾ. ਮਨਮਿੰਦਰ ਸਿੰਘ ਆਨੰਦ (ਡਿਪਟੀ ਡੀ.ਐਸ.ਡਬਲਯੂ) ਦੀ ਅਗਵਾਈ ਹੇਠ ਕੀਤਾ ਗਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

spot_img

Popular

More like this
Related

Bathinda Police ਵੱਲੋਂ ਹਿੰਦੂ ਆਗੂ ਸੰਦੀਪ ਪਾਠਕ ਗ੍ਰਿਫਤਾਰ, ਜਾਣੋਂ ਮਾਮਲਾ

Bathinda News: Bathinda Police ਨੇ ਬੁੱਧਵਾਰ ਨੂੰ ਇੱਕ ਵੱਡੀ...