👉ਕਿਹਾ, ਕਮਰਸ਼ੀਅਲ ਤੇ ਘਰੇਲੂ ਗੈਸ ਦੀ ਸਪਲਾਈ ਸੁਚਾਰੂ, ਖਪਤਕਾਰਾਂ ਨੂੰ ਘਬਰਾਉਣ ਦੀ ਲੋੜ ਨਹੀਂ
Bathinda News: ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਜ਼ਿਲ੍ਹੇ ਅੰਦਰ ਘਰੇਲੂ ਗੈਸ ਅਤੇ ਪੈਟਰੋਲ/ਡੀਜ਼ਲ ਸਪਲਾਈ ਦੀ ਸਥਿਤੀ ਦੀ ਸਮੀਖਿਆ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦੇ ਦਿਸ਼ਾ-ਨਿਰਦੇਸ਼ ਦਿੱਤੇ।ਇਸ ਮੌਕੇ ਡਿਪਟੀ ਕਮਿਸ਼ਨਰ ਨੂੰ ਤੇਲ ਕੰਪਨੀਆਂ ਦੇ ਅਧਿਕਾਰੀਆਂ ਵੱਲੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਘਰੇਲੂ ਗੈਸ, ਪੈਟਰੋਲ ਅਤੇ ਡੀਜ਼ਲ ਦਾ ਸਟਾਕ ਉਪਲਬਧ ਹੈ। ਗੈਸ ਸਿਲੰਡਰਾਂ ਦੀ ਡਿਲਿਵਰੀ ਬੁਕਿੰਗ ਤੋਂ 3 ਤੋਂ 4 ਦਿਨਾਂ ਅੰਦਰ ਯਕੀਨੀ ਕੀਤੀ ਜਾ ਰਹੀ ਹੈ ਅਤੇ ਪੈਟਰੋਲ ਪੰਪਾਂ ਅਤੇ ਗੈਸ ਏਜੰਸੀਆਂ ਨੂੰ ਪਹਿਲਾਂ ਵਾਂਗ ਸਪਲਾਈ ਜਾਰੀ ਹੈ।ਉਹਨਾਂ ਦੱਸਿਆ ਕਿ ਕਮਰਸ਼ੀਅਲ ਗੈਸ ਸਿਲੰਡਰ ਹਸਪਤਾਲਾਂ, ਵਿਦਿਆਕ ਸੰਸਥਾਵਾਂ, ਫਾਰਮਾ ਇੰਡਸਟਰੀ, ਸੀਡ ਪ੍ਰੋਸੈਸਿੰਗ ਯੂਨਿਟਾਂ, ਫਿਸ਼ਰੀਜ਼ ਅਤੇ ਏਅਰਲਾਈਨ/ਰੇਲਵੇ ਕੰਟੀਨ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਾਰੀ ਕੀਤੇ ਜਾ ਰਹੇ ਹਨ।ਪੇਂਡੂ ਖੇਤਰ ਵਿੱਚ ਗੈਸ ਬੁਕਿੰਗ ਸਮਾਂ ਘਟਾਇਆ ਗਿਆ।
ਇਹ ਵੀ ਪੜ੍ਹੋ Punjab ਦੇ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ, ਹਰਪਾਲ ਚੀਮਾ ਬਣੇ ਟ੍ਰਾਂਸਪੋਰਟ ਮੰਤਰੀ
ਉਹਨਾਂ ਕੰਪਨੀਆਂ ਦੇ ਸੇਲਜ਼ ਅਫ਼ਸਰਾਂ ਵੱਲੋਂ ਦੱਸਿਆ ਗਿਆ ਕਿ ਪਹਿਲਾਂ ਪੇਂਡੂ ਖੇਤਰਾਂ ਵਿੱਚ ਗੈਸ ਦੀ ਬੁਕਿੰਗ 45 ਦਿਨਾਂ ਬਾਅਦ ਹੋ ਰਹੀ ਸੀ, ਜਿਸਨੂੰ ਹੁਣ ਘਟਾ ਕੇ 25 ਦਿਨ ਕਰ ਦਿੱਤਾ ਗਿਆ ਹੈ, ਜਿਸ ਨਾਲ ਖਪਤਕਾਰਾਂ ਨੂੰ ਵੱਡੀ ਰਾਹਤ ਮਿਲੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਘਰੇਲੂ ਗੈਸ ਦੀ ਕਾਲਾਬਾਜ਼ਾਰੀ ਅਤੇ ਜਮਾਖੋਰੀ ਨੂੰ ਰੋਕਣ ਲਈ ਵਿਭਾਗ ਵੱਲੋਂ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਹ ਟੀਮਾਂ ਰੋਜ਼ਾਨਾ ਵੱਖ-ਵੱਖ ਸਥਾਨਾਂ ’ਤੇ ਚੈਕਿੰਗ ਕਰ ਰਹੀਆਂ ਹਨ ਤਾਂ ਜੋ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਨੂੰ ਰੋਕਿਆ ਜਾ ਸਕੇ।ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਸਮੂਹ ਖਪਤਕਾਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜ਼ਿਲ੍ਹੇ ਵਿੱਚ ਗੈਸ ਅਤੇ ਇੰਧਨ ਦਾ ਪ੍ਰਚੁਰ ਸਟਾਕ ਮੌਜੂਦ ਹੈ, ਇਸ ਲਈ ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀਂ। ਉਨ੍ਹਾਂ ਨੇ ਕਿਹਾ ਕਿ ਗੈਸ ਦੀ ਬੁਕਿੰਗ 25 ਦਿਨਾਂ ਬਾਅਦ ਕਰਵਾਈ ਜਾਵੇ ਅਤੇ ਡਿਲਿਵਰੀ ਕੋਡ ਰਾਹੀਂ ਹੀ ਸਿਲੰਡਰ ਪ੍ਰਾਪਤ ਕੀਤਾ ਜਾਵੇ।ਉਹਨਾਂ ਕਿਹਾ ਕਿ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਗੈਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਦਰਜ ਕਰਵਾਉਣ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ।
ਖਪਤਕਾਰ 0164-2921552 ਨੰਬਰ ’ਤੇ ਸੰਪਰਕ ਕਰ ਸਕਦੇ ਹਨ।ਉਨ੍ਹਾਂ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆ ਕਿਹਾ ਕਿ ਜਿਨ੍ਹਾਂ ਖਪਤਕਾਰਾਂ ਦੀ ਈ-ਕੇਵਾਈਸੀ ਨਹੀਂ ਹੋਈ, ਉਹ ਆਪਣੀ ਸੰਬੰਧਿਤ ਗੈਸ ਏਜੰਸੀ ’ਤੇ ਜਾ ਕੇ ਜਾਂ ਆਨਲਾਈਨ ਪ੍ਰਕਿਰਿਆ ਰਾਹੀਂ ਆਪਣੀ ਈ-ਕੇਵਾਈਸੀ ਜਲਦ ਤੋਂ ਜਲਦ ਪੂਰੀ ਕਰਵਾਉਣ।ਇਸ ਮੀਟਿੰਗ ਵਿੱਚ ਸ੍ਰੀ ਹਰਸ਼ਿਤ ਮਹਿਤਾ (ਖੁਰਾਕ ਸਪਲਾਈ ਅਫ਼ਸਰ), ਸ੍ਰੀ ਸੰਚਿਤ ਸ਼ਰਮਾ (ਸੇਲਜ਼ ਅਫ਼ਸਰ, ਆਈ.ਓ.ਸੀ.ਐਲ.), ਸ੍ਰੀ ਆਯੂਸ ਚੌਹਾਨ (ਸੇਲਜ਼ ਅਫ਼ਸਰ, ਐਚ.ਪੀ.ਸੀ.ਐਲ.), ਸ੍ਰੀ ਅਮਰੀਕ ਟਿਵਾਣਾ (ਸਕਿਉਰਿਟੀ ਇੰਚਾਰਜ਼, ਐਸ.ਐਸ.ਪੀ ਦਫ਼ਤਰ), ਡਾ. ਅਨੁਪਮਾ ਸ਼ਰਮਾ (ਅਸਿਸਟੈਂਟ ਸਿਵਲ ਸਰਜਨ) ਅਤੇ ਸ੍ਰੀਮਤੀ ਸ਼ੀਨੂੰ ਗਰਗ (ਨਿਰੀਖਕ) ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



