Monday, May 18, 2026
spot_img
spot_img
spot_img

ਸਕਾਲਰਸ਼ਿਪ ਵੰਡ ਵਿੱਚ ਪੰਜਾਬ ਦਾ ਦੇਸ਼ ਭਰ ਵਿੱਚ ਦੂਜਾ ਸਥਾਨ: ਡਾ. ਬਲਜੀਤ ਕੌਰ

Date:

spot_img

👉ਮੋਹਾਲੀ ਤੋਂ ਆਈ ਟੀ ਆਈ ਟ੍ਰੇਨੀਜ਼ ਨੂੰ ਸਵੈ-ਰੋਜ਼ਗਾਰ ਲਈ ਟੂਲ ਕਿਟਾਂ ਦੀ ਵੰਡ ਦੀ ਸ਼ੁਰੂਆਤ; ਸੂਬੇ ਦੇ 1506 ਐਸ ਸੀ ਵਿਦਿਆਰਥੀਆਂ ਨੂੰ ਮਿਲੇਗਾ ਲਾਭ
SAS Nagar News:ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਐਸ ਸੀ ਅਤੇ ਹੋਰ ਵਰਗਾਂ ਦੇ ਵਿਦਿਆਰਥੀਆਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਸਕਾਲਰਸ਼ਿਪ ਵੰਡ ਵਿੱਚ ਪੰਜਾਬ ਨੇ ਰਾਸ਼ਟਰੀ ਪੱਧਰ ‘ਤੇ ਦੂਜਾ ਸਥਾਨ ਹਾਸਲ ਕੀਤਾ ਹੈ।ਮੋਹਾਲੀ ਦੇ ਕਲਕਟ ਭਵਨ ਵਿਖੇ ਛੇ ਜ਼ਿਲ੍ਹਿਆਂ ਲਈ ਆਯੋਜਿਤ ਟੂਲ ਕਿਟ ਵੰਡ ਅਤੇ ਐਸ ਸੀ ਵਿਦਿਆਰਥੀਆਂ ਦੀ ਭਲਾਈ ਸੰਬੰਧੀ ਸਕੀਮਾਂ ਬਾਰੇ ਜਾਗਰੂਕਤਾ ਸਮਾਗਮ ਦੀ ਅਗਵਾਈ ਕਰਦਿਆਂ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਲਗਭਗ 10 ਲੱਖ ਵਿਦਿਆਰਥੀਆਂ ਨੇ ਆਪਣੇ ਮਨਪਸੰਦ ਖੇਤਰਾਂ ਵਿੱਚ ਸਿੱਖਿਆ ਹਾਸਲ ਕੀਤੀ ਹੈ।ਉਨ੍ਹਾਂ ਕਿਹਾ ਕਿ ਆਈ ਟੀ ਆਈ ਟ੍ਰੇਨੀਜ਼ ਨੂੰ ਟੂਲ ਕਿਟਾਂ ਦੀ ਵੰਡ “ਮੁਫ਼ਤ ਕਿਤਾਬਾਂ ਅਤੇ ਟੂਲ ਕਿਟ ਸਕੀਮ” ਦਾ ਹਿੱਸਾ ਹੈ, ਜੋ ਕਿ ਪੰਜਾਬ ਸਰਕਾਰ ਵੱਲੋਂ 100 ਫ਼ੀਸਦੀ ਫੰਡ ਕੀਤੀ ਗਈ ਹੈ।

ਇਹ ਵੀ ਪੜ੍ਹੋ  Tarunpreet Singh Saund ਵੱਲੋਂ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਲਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪੂਰਨਿਆਂ ਨੂੰ ਅੱਗੇ ਤੋਰਨ ਦੀ ਅਪੀਲ

ਇਸ ਸਕੀਮ ਹੇਠ ਕੁੱਲ 1506 ਆਈ ਟੀ ਆਈ ਵਿਦਿਆਰਥੀਆਂ ਨੂੰ ਲਾਭ ਦਿੱਤਾ ਜਾਵੇਗਾ, ਜਿਨ੍ਹਾਂ ਵਿੱਚੋਂ ਅੱਜ ਪਹਿਲੇ ਪੜਾਅ ਵਿੱਚ 630 ਵਿਦਿਆਰਥੀ ਐਸ.ਏ.ਐਸ. ਨਗਰ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਦੇ 32 ਸਰਕਾਰੀ ਆਈ ਟੀ ਆਈਜ਼ ਤੋਂ ਸ਼ਾਮਲ ਹਨ।ਉਨ੍ਹਾਂ ਕਿਹਾ ਕਿ ਇਹ ਟੂਲ ਕਿਟਾਂ ਨਵੀਂ ਪੀੜ੍ਹੀ ਵਿੱਚ ਉਦਮੀਅਤਾ ਨੂੰ ਉਤਸ਼ਾਹਿਤ ਕਰਨ ਲਈ ਮਹੱਤਵਪੂਰਨ ਸਾਬਤ ਹੋਣਗੀਆਂ ਅਤੇ ਨੌਜਵਾਨਾਂ ਨੂੰ ਖੁਦਮੁਖਤਿਆਰ ਬਣਾਉਣ ਵਿੱਚ ਮਦਦ ਕਰਨਗੀਆਂ।ਮੰਤਰੀ ਨੇ ਦੱਸਿਆ ਕਿ ਪਹਿਲਾਂ ਕੇਵਲ ਦੋ ਜ਼ਿਲ੍ਹੇ ਹੀ ਕੇਂਦਰ ਸਰਕਾਰ ਦੀ ਘੱਟਗਿਣਤੀ ਸਕਾਲਰਸ਼ਿਪ ਸਕੀਮ ਹੇਠ ਸ਼ਾਮਲ ਸਨ, ਪਰ ਹੁਣ ਰਾਜ ਸਰਕਾਰ ਦੇ ਯਤਨਾਂ ਨਾਲ ਇਹ ਸਕੀਮ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਗੂ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ ਕਮਜ਼ੋਰ ਵਰਗਾਂ ਨੂੰ ਜਾਤ-ਪਾਤ ਦੇ ਆਧਾਰ ‘ਤੇ ਭੇਦਭਾਵ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਸਿੱਖ ਧਰਮ ਤੇ ਡਾ. ਬੀ. ਆਰ. ਅੰਬੇਡਕਰ ਦੀਆਂ ਸਿੱਖਿਆਵਾਂ ਨੇ ਇਸ ਪ੍ਰਥਾ ਨੂੰ ਖਤਮ ਕਰਨ ਵਿੱਚ ਵੱਡੀ ਭੂਮਿਕਾ ਨਿਭਾਈ ਹੈ।

ਇਹ ਵੀ ਪੜ੍ਹੋ  Bhagwant Mann Govt ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਆਰਥਿਕ ਉੱਥਾਨ ਲਈ ਵਚਨਬੱਧ ਹੈ।ਵਿਧਾਇਕ ਕੁਲਵੰਤ ਸਿੰਘ ਅਤੇ ਕੁਲਜੀਤ ਸਿੰਘ ਰੰਧਾਵਾ ਨੇ ਇਸ ਪਹਿਲ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਹ ਟੂਲ ਕਿਟਾਂ ਆਈ ਟੀ ਆਈ ਵਿਦਿਆਰਥੀਆਂ ਨੂੰ ਸਵੈ-ਰੋਜ਼ਗਾਰ ਹਾਸਲ ਕਰਨ ਵਿੱਚ ਮਦਦ ਕਰਨਗੀਆਂ। ਉਨ੍ਹਾਂ ਨੇ ਕਿਹਾ ਕਿ ਸਰਕਾਰ ਹਰ ਇੱਕ ਨੂੰ ਉੱਚ ਮਿਆਰੀ ਮੁਫ਼ਤ ਸਿੱਖਿਆ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।ਵਿਭਾਗ ਦੇ ਪ੍ਰਮੁੱਖ ਸਕੱਤਰ ਵੀ. ਕੇ. ਮੀਣਾ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ, ਜਦਕਿ ਡਾਇਰੈਕਟਰ ਸ਼੍ਰੀਮਤੀ ਵਿਮੀ ਭੁੱਲਰ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਸਕੀਮ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ।ਏ ਡੀ ਸੀ (ਪੇਂਡੂ ਵਿਕਾਸ) ਸੋਨਮ ਚੌਧਰੀ ਨੇ ਧੰਨਵਾਦ ਪ੍ਰਸਤਾਵ ਪੇਸ਼ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਮਜ਼ੋਰ ਵਰਗਾਂ ਲਈ ਸਕੀਮਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਦੀ ਵਚਨਬੱਧਤਾ ਦੁਹਰਾਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

spot_img

Popular

More like this
Related

Bathinda News: ਬਠਿੰਡਾ ਵਿੱਚ ਮੁਫ਼ਤ ਸਿਹਤ ਅਤੇ ਜਾਗਰੂਕਤਾ ਕੈਂਪ 21 ਮਈ ਨੂੰ

Bathinda News: ਸਿਲਵਰ ਓਕਸ ਗਰੁੱਪ ਆਫ ਸਕੂਲਜ਼ ਅਤੇ ਕਰਨੈਲ...