Thursday, May 21, 2026
spot_img
spot_img
spot_img

CM Nayab Saini ਦੀ ਅਗਵਾਈ ਹੇਠ ਸਰਕਾਰ ਨੇ ਪਿਛਲੇ ਵਿਧਾਨਸਭਾ ਚੋਣਾਂ ਦੇ ਆਪਣੇ ਸੰਕਲਪ-ਪੱਤਰ ਦੇ 217 ਵਿੱਚੋਂ 60 ਵਾਅਦਿਆਂ ਨੂੰ ਕੀਤਾ ਪੂਰਾ : ਸੁਮਨ ਸੈਣੀ

Date:

spot_img

Haryana News: ਹਰਿਆਣਾ ਰਾਜ ਬਾਲ ਭਲਾਈ ਪਰਿਸ਼ਦ ਦੀ ਵਾਇਸ ਚੇਅਰਪਰਸਨ ਸ੍ਰੀਮਤੀ ਸੁਮਨ ਸੈਣੀ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰਿਆਣਾ ਸਰਕਾਰ ਨੇ ਪਿਛਲੇ ਵਿਧਾਨਸਭਾ ਚੋਣਾਂ ਦੇ ਆਪਣੇ ਸੰਕਲਪ-ਪੱਤਰ ਦੇ 217 ਵਿੱਚੋਂ 60 ਵਾਅਦਿਆਂ ਨੂੰ ਪੂਰਾ ਕਰ ਦਿੱਤਾ ਹੈ। ਬਾਕੀ ਵਾਅਦਿਆਂ ‘ਤੇ ਕੰਮ ਪ੍ਰਗਤੀ ‘ਤੇ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸੂਬੇ ਵਿੱਚ ਸਮਾਨ ਰੁਪ ਨਾਲ ਵਿਕਾਸ ਕੰਮ ਕਰਵਾ ਰਹੇ ਹਨ। ਸਾਰੇ ਵਰਗਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਯੋਜਨਾਵਾਂ ਨੂੰ ਜਮੀਨੀ ਪੱਧਰ ‘ਤੇ ਲਾਗੂ ਕੀਤਾ ਜਾ ਰਿਹਾ ਹੈ।ਵਾਇਸ ਚੇਅਰਪਰਸਨ ਸ੍ਰੀਮਤੀ ਸੁਮਨ ਸੈਣੀ ਬੁੱਧਵਾਰ ਨੂੰ (ਕੁਰੂਕਸ਼ੇਤਰ) ਲਾਡਵਾ ਵਿੱਚ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਿਤ ਕਰ ਰਹੀ ਸੀ। ਵਾਇਸ ਚੇਅਰਪਰਸਨ ਨੇ ਲਾਡਵਾ ਵਿਧਾਨਸਭਾ ਦੇ ਨਾਗਰਿਕਾਂ ਦੀ ਸਮਸਿਆਵਾਂ ਨੂੰ ਸੁਣਿਆ ਅਤੇ ਸਬੰਧਿਤ ਅਧਿਕਾਰੀਆਂ ਨੂੰ ਹੱਲ ਲਈ ਨਿਰਦੇਸ਼ ਵੀ ਦਿੱਤੇ।

ਇਹ ਵੀ ਪੜ੍ਹੋ  मुख्यमंत्री नायब सिंह सैनी ने की केंद्र प्रायोजित योजनाओं की प्रगति की समीक्षा

ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਭੈਣਾ-ਕੁੜੀਆਂ ਨੂੰ ਆਰਥਕ ਤੇ ਸਮਾਜਿਕ ਸੁਰੱਖਿਆ ਪ੍ਰਦਾਨ ਕਰਨ ਲਈ ਦੀਨਦਿਆਲ ਲਾਡੋ ਲੱਛਮੀ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਤਹਿਤ 2100 ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ। ਹੁਣ ਤੱਕ 9 ਲੱਖ 22 ਹਜਾਰ ਤੋਂ ਵੱਧ ਭੈਣ-ਬੇਟੀਆਂ ਨੂੰ 634 ਕਰੋੜ ਰੁਪਏ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬੀਤੇ 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ‘ਤੇ ਮਹਿਲਾ ਉਦਮਤਾ ਮੰਚ ਦੀ ਸ਼ੁਰੂਆਤ ਕੀਤੀ। ਇਹ ਮੰਚ ਸਾਡੀ ਊਨ੍ਹਾਂ ਭੈਣਾ ਲਈ ਇੱਕ ਵਰਦਾਨ ਸਾਬਤ ਹੋਵੇਗਾ, ਜੋ ਖੁਦ ਦਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦੀ ਹੈ। ਇਹ ਮੰਚ ਮਹਿਲਾਵਾਂ ਦੀ ਅਗਵਾਈ ਵਾਲੇ ਸਟਾਰਟਅੱਪਸ ਦੀ ਗਿਣਤੀ 61 ਫੀਸਦੀ ਕਰਨ ਵਿੱਚ ਕਾਰਗਰ ਸਾਬਤ ਹੋਵੇਗਾ।ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਦੀ ਨੀਤੀਆਂ ਕਿਸਾਨ ਹਿੱਤ ਦੇ ਕੇਂਦਰ ਵਿੱਚ ਹਨ।

ਇਹ ਵੀ ਪੜ੍ਹੋ  हरियाणा में नशे के खिलाफ अभियान तेज

ਅੱਜ ਕਿਸਾਨਾਂ ਦੀ ਸਾਰੀ ਫਸਲਾਂ ਦੀ ਖਰੀਦ ਘੱਟੋ ਘੱਟ ਸਹਾਇਕ ਮੁੱਲ ‘ਤੇ ਕੀਤੀ ਜਾ ਰਹੀ ਹੈ। ਹੁਣ ਤੱਕ 12 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ ਫਸਲ ਖਰੀਦ ਦੇ 1 ਲੱਖ 64 ਹਜਾਰ ਕਰੋੜ ਰੁਪਏ ਪਾਏ ਜਾ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਸੂਬੇ ਵਿੱਚ ਫਸਲ ਖਰਾਬ ਹੋਣ ‘ਤੇ ਬੀਤੇ ਸਾਢੇ 11 ਸਾਲਾਂ ਵਿੱਚ ਕਿਸਾਨਾਂ ਨੂੰ ਮੁਆਵਜੇ ਅਤੇ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਤਹਿਤ ਹੁਣ ਤੱਕ 16 ਹਜਾਰ 160 ਕਰੋੜ ਰੁਪਏ ਦੀ ਰਕਮ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਲਗਭਗ 20 ਲੱਖ 18 ਹਜਾਰ ਕਿਸਾਨਾਂ ਨੂੰ 22 ਕਿਸਤਾਂ ਵਿੱਚ 7 ਹਜਾਰ 562 ਕਰੋੜ ਰੁਪਏ ਦੀ ਰਕਮ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਪਾਈ ਜਾ ਚੁੱਕੀ ਹੈ। ਸਮਾਜਿਕ ਸੁਰੱਖਿਆ ਪੈਨਸ਼ਨ ਵਿੱਚ 200 ਰੁਪਏ ਵਾਧਾ ਕਰ ਕੇ ਇਸ ਨੂੰ 3 ਹਜਾਰ 200 ਰੁਪਏ ਮਹੀਨਾ ਕੀਤਾ ਗਿਆ ਹੈ। ਇਸੀ ਤਰ੍ਹਾ ਪਿਛੜਾ ਵਰਗ ਦੀ ਕ੍ਰੀਮੀ ਲੇਅਰ ਆਮਦਨ ਸੀਮਾ ਨੂੰ 6 ਲੱਖ ਤੋਂ ਵਧਾ ਕੇ 8 ਲੱਖ ਰੁਪਏ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

spot_img

Popular

More like this
Related

Punjab News : ਦੁੱਧ ਸੈਂਪਲਿੰਗ ਮੁਹਿੰਮ ; ਪੰਜਾਬ ‘ਚ ਦੋ ਦਿਨਾਂ ਵਿਚ 211 ਸੈਂਪਲ ਲਏ, 68 ਹੋਏ ਫੇਲ

👉ਉਲੰਘਣਾ ਕਰਨ ਵਾਲਿਆਂ ਵਿਰੁੱਧ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ...

ਚੋਣਾਂ ਤੋਂ ਪਹਿਲਾਂ ਸਿਆਸੀ ਟਕਰਾਅ, ਵੱਡਾ ਅਕਾਲੀ ਆਗੂ ਹੋਇਆ ਗ੍ਰਿਫ਼ਤਾਰ

Faridkot News : ਫਰੀਦਕੋਟ ਵਿੱਚ ਉਸ ਵੇਲੇ ਮਾਹੌਲ ਤਣਾਅਪੂਰਨ...