Chandigarh News: ਪਿਛਲੇ ਕਰੀਬ ਇੱਕ ਮਹੀਨੇ ਤੋਂ ਚੱਲ ਰਹੀ ਖਾੜੀ ਜੰਗ ਦੌਰਾਨ ਐਲਪੀਜੀ ਗੈਸ ਦੀ ਕਿੱਲਤ ਅਤੇ ਤੇਲ ਨੂੰ ਲੈ ਕੇ ਮੱਚੀ ਹਹਾਕਾਰ ਦੌਰਾਨ ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਰੀਪੋਰਟਾਂ ਮੁਤਾਬਕ ਕੇਂਦਰ ਵੱਲੋਂ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਪੈਟਰੋਲ ਤੇ ਡੀਜਲ ਉੱਪਰ ਲਗਾਈ ਐਕਸਾਈਜ਼ ਟੈਕਸ ਘਟਾ ਦਿੱਤਾ ਗਿਆ ਹੈ, ਜਿਸਦੇ ਨਾਲ ਤੇਲ ਸਸਤਾ ਹੋ ਜਾਵੇਗਾ। ਜਿਕਰਯੋਗ ਹੈ ਕਿ ਗੈਸ ਦੀ ਤਰ੍ਹਾਂ ਪੈਟਰੋਲ ਦੀ ਕਿੱਲਤ ਦੀਆਂ ਚਰਚਾਵਾਂ ਦੌਰਾਨ ਪੈਟਰੋਲ ਪੰਪਾਂ ਉੱਪਰ ਵੱਡੀਆਂ ਲਾਈਨਾਂ ਲੱਗੀਆਂ ਹੋਈਆਂ ਹਨ।
ਇਹ ਵੀ ਪੜ੍ਹੋ ਪੰਜਾਬ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਮੁੱਖ ਸ਼ੂਟਰ ਗੋਲੀਬਾਰੀ ਉਪਰੰਤ ਕਾਬੂ; ਪਿਸਤੌਲ ਬਰਾਮਦ
ਸੂਚਨਾ ਮੁਤਾਬਕ ਪੈਟਰੋਲ ਉੱਪਰ ਲਗਾਈ ਹੋਈ ਐਕਸਾਈਜ਼ ਡਿਊਟੀ 13 ਰੁਪਏ ਤੋਂ ਘਟਾ ਕੇ 3 ਰੁਪਏ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਡੀਜ਼ਲ ‘ਤੇ ਲੱਗੀ 10 ਰੁਪਏ ਐਕਸਾਈਜ਼ ਡਿਊਟੀ ਨੂੰ ਘਟਾ ਕੇ 0 ਕਰ ਦਿੱਤਾ ਗਿਆ। ਜਿਸਦੇ ਨਾਲ ਲਗਭਗ ਦੋਨੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ 10 ਰੁਪਏ ਦੀ ਕਮੀ ਆਉਣ ਦੀ ਸੰਭਾਵਨਾ ਹੈ। ਇਸ ਸਬੰਧ ਵਿਚ ਕੇਂਦਰੀ ਵਿਤ ਮੰਤਰੀ ਨਿਰਮਲਾ ਸੀਤਾਰਮਨ ਵੱਲੋ ਇੱਕ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ। ਇਸ ਫੈਸਲੇ ਦਾ ਆਮ ਲੋਕਾਂ ਵੱਲੋਂ ਸਵਾਗਤ ਕੀਤਾ ਜਾ ਰਿਹਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





