Chandigarh News: ਖਾੜੀ ਦੇਸ਼ਾਂ ਵਿੱਚ ਚੱਲ ਰਹੀ ਜੰਗ ਦੇ ਦਰਮਿਆਨ ਭਾਰਤ ਵਿੱਚ ਲੋਕਡਾਊਨ ਲੱਗਣ ਦੀਆਂ ਚੱਲ ਰਹੀਆਂ ਅਫਵਾਹਾਂ ਨੂੰ ਕੇਂਦਰ ਸਰਕਾਰ ਨੇ ਪੂਰੀ ਤਰ੍ਹਾਂ ਖਾਰਜ ਕਰ ਦਿੱਤਾ ਹੈ। ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਦੇਸ਼ ਵਿੱਚ ਲੋਕਡਾਊਨ ਨਹੀਂ ਲੱਗੇਗਾ। ਉਹਨਾਂ ਕਿਹਾ ਹੈ ਕਿ ਲੋਕਡਾਊਨ ਲਾਉਣ ਦਾ ਸਰਕਾਰ ਦਾ ਕੋਈ ਵਿਚਾਰ ਨਹੀਂ ਹੈ। ਤੁਹਾਨੂੰ ਦੱਸ ਦਈਏ ਕਿ ਅੱਜ ਸ਼ਾਮ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਦੇ ਨਾਲ ਮੀਟਿੰਗ ਕੀਤੀ ਜਾਣੀ ਹੈ। ਇਸ ਤੋਂ ਪਹਿਲਾਂ ਬੀਤੇ ਕੱਲ ਸੰਸਦ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੌਜੂਦਾ ਸਥਿਤੀ ‘ਤੇ ਦੇਸ਼ ਨੂੰ ਇੱਕਜੁੱਟ ਹੋਣ ਦੀ ਅਪੀਲ ਕਰਦਿਆਂ ਕਿਹਾ ਸੀ ਕਿ ਜਿਸ ਤਰ੍ਹਾਂ ਕਰੋਨਾ ਕਾਲ ਦੇ ਦੌਰਾਨ ਡੱਟ ਕੇ ਮੁਕਾਬਲਾ ਕੀਤਾ ਗਿਆ ਸੀ, ਹੁਣ ਵੀ ਅਜਿਹਾ ਕਰਨ ਦੀ ਜਰੂਰਤ ਹੈ।
ਇਹ ਵੀ ਪੜ੍ਹੋ ਪੰਜਾਬ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਮੁੱਖ ਸ਼ੂਟਰ ਗੋਲੀਬਾਰੀ ਉਪਰੰਤ ਕਾਬੂ; ਪਿਸਤੌਲ ਬਰਾਮਦ
ਜਿਸ ਤੋਂ ਬਾਅਦ ਇਨ੍ਹਾਂ ਚਰਚਾਵਾਂ ਨੂੰ ਬਲ ਮਿਲਿਆ ਸੀ ਕਿ ਕੇਂਦਰ ਮੁੜ ਦੇਸ਼ ਵਿੱਚ ਲੋਕਡਾਊਨ ਲਗਾ ਸਕਦੀ ਹੈ। ਹਾਲਾਂਕਿ ਕੇਂਦਰੀ ਮੰਤਰੀ ਕਿਰਨ ਰਿਜਿਜ ਨੇ ਵੀ ਸਪਸ਼ਟ ਕੀਤਾ ਹੈ ਕਿ ਸਥਿਤੀ ਬਿਲਕੁਲ ਕੰਟਰੋਲ ਦੇ ਵਿੱਚ ਹੈ ਤੇ ਕਿਸੇ ਵੀ ਤਰ੍ਹਾਂ ਘਬਰਾਉਣ ਦੀ ਕੋਈ ਜਰੂਰਤ ਨਹੀਂ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀ ਲਾਕਡਾਊਨ ਦੀਆਂ ਖਬਰਾਂ ਨੂੰ ਪੂਰੀ ਤਰ੍ਹਾਂ ਗੁਮਰਾਹਕੰਨ ਕਰਾਰ ਦਿੰਦਿਆਂ ਕਿਹਾ ਹੈ ਕਿ ਦੇਸ਼ ਵਿੱਚ ਨਾ ਹੀ ਤੇਲ ਅਤੇ ਨਾ ਹੀ ਗੈਸ ਦੀ ਕੋਈ ਸਮੱਸਿਆ ਹੈ ਜਿਸ ਦੇ ਚਲਦੇ ਅਜਿਹੀਆਂ ਅਫਵਾਹਾਂ ਤੇ ਧਿਆਨ ਦੇਣ ਦੀ ਜਰੂਰਤ ਨਹੀਂ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





