Monday, May 18, 2026
spot_img
spot_img
spot_img

ਐਨ.ਐਸ.ਐਸ. ਕੈਂਪ ਅਤੇ ਈਕੋ ਕਲੱਬ ਦੇ ਪੋਸਟਰ ਮੇਕਿੰਗ ਮੁਕਾਬਲੇ

Date:

spot_img

Bathinda News:ਡਾ.ਜਗਦੀਪ ਸਿੰਘ, ਵਾਈਸ ਚਾਂਸਲਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਯੋਗ ਅਗਵਾਈ ਹੇਠ, ਪੰਜਾਬੀ ਯੂਨੀਵਰਸਿਟੀ ਰਿਜ਼ਨਲ ਸੈਂਟਰ, ਬਠਿੰਡਾ ਦੇ ਪੋਸਟ ਗ੍ਰੈਜੂਏਟ ਸਟੱਡੀਜ਼ ਵਿਭਾਗ ਦੇ ਐਨ.ਐਸ.ਐਸ ਯੂਨਿਟ ਨੇ ਅੱਜ ਇੱਕ ਰੋਜ਼ਾ ਐਨ.ਐਸ.ਐਸ. ਕੈਂਪ ਲਗਾਇਆ। ਵਿਭਾਗ ਦੇ ਮੁਖੀ ਡਾ. ਨਵਦੀਪ ਕੌਰ ਨੇ ਵਿਦਿਆਰਥੀਆਂ ਨੂੰ ਅਜਿਹੇ ਸਮਾਗਮਾਂ ਵਿੱਚ ਅੱਗੇ ਆਉਣ ਲਈ ਪ੍ਰੇਰਿਤ ਕਰਕੇ ਕੈਂਪ ਦੀ ਸ਼ੁਰੂਆਤ ਕੀਤੀ। ਐਮ. ਏ ਆਨਰਜ਼ ਅਰਥ ਸ਼ਾਸਤਰ ਦੀ ਵਿਦਿਆਰਥਣ ਬਲਜਿੰਦਰ ਕੌਰ ਨੇ ਐਨ.ਐਸ.ਐਸ. ਦੀ ਮਹੱਤਤਾ ਬਾਰੇ ਦੱਸਿਆ। ਈਕੋ ਕਲੱਬ ਨੇ ਵਾਤਾਵਰਣ ਦੀ ਰੱਖਿਆ ‘ਤੇ ਪੋਸਟਰ ਮੇਕਿੰਗ ਮੁਕਾਬਲਾ ਵੀ ਕਰਵਾਇਆ।

ਇਹ ਵੀ ਪੜ੍ਹੋ  ਅਮਰੀਕਾ ‘ਚ ਪੰਜਾਬੀ ਨੌਜਵਾਨ ਨੂੰ ਅਦਾਲਤ ਨੇ ਕੀਤਾ 9 ਕਰੋੜ ਦਾ ਜੁਰਮਾਨਾ

ਐਮ.ਏ. ਅਰਥ ਸ਼ਾਸਤਰ ਦੇ ਵਿਦਿਆਰਕੀ ਨਵਰਾਜ ਸਿੰਘ ਨੇ ਈਕੋ ਕਲੱਬ ਦੀ ਸਥਾਪਨਾ ਦੇ ਮਿਸ਼ਨ ‘ਤੇ ਵਿਸਥਾਰਪੂਰਵਕ ਭਾਸ਼ਣ ਦਿੱਤਾ।ਐਨ.ਐਸ.ਐਸ. ਦੇ ਵਿਦਿਆਰਥੀਆਂ ਨੇ ਕੈਂਪਸ ਵਿੱਚ ਸਫਾਈ ਮੁਹਿੰਮ ਚਲਾਈ। ਈਕੋ ਕਲੱਬ ਦੇ ਮੈਂਬਰਾਂ ਨੇ ਪੌਦੇ ਲਗਾਉਣ ਵਿੱਚ ਹਿੱਸਾ ਲਿਆ। ਡਸਟਬਿਨ ਅਤੇ ਇਨਡੋਰ ਪੌਦੇ ਲਗਾਏ ਗਏ। ਐਮ.ਏ. ਆਨਰਜ਼ ਅਰਥਸ਼ਾਸਤਰ ਦੀ ਵਿਦਿਆਰਥਣ ਆਕਾਸ਼ਦੀਪ ਕੌਰ ਨੇ ਸਟੇਜ ਸੰਭਾਲੀ। ਨਗਰ ਨਿਗਮ ਦੇ ਅਧਿਕਾਰੀਆਂ ਸ੍ਰ. ਜਗਜੀਤ ਸਿੰਘ ਸੰਧੂ ਅਤੇ ਸ੍ਰੀਮਤੀ ਇੰਦਰਜੀਤ ਕੌਰ ਨੇ Waste management ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ  ਮਾਸੂਮ ਪੁੱਤ ਦਾ ਕ.ਤ.ਲ ਕਰਨ ਵਾਲੀ ਕਲਯੁਗੀ ਮਾਂ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ

ਨਗਰ ਨਿਗਮ ਬਠਿੰਡਾ ਦੇ ਈਕੋ ਕਲੱਬ ਦੇ ਅਧਿਕਾਰੀਆਂ ਨੇ ਵੀ ਵਿਦਿਆਰਥੀਆਂ ਨੂੰ ਸਫਾਈ ਮੁਹਿੰਮ ਵਿੱਚ ਸਹਿਯੋਗ ਦਿੱਤਾ। ਵਿਭਾਗ ਦੇ ਮੁਖੀ ਡਾ. ਨਵਦੀਪ ਕੌਰ ਨੇ ਡਾ. ਕੁਲਦੀਪ ਸਿੰਘ (ਐਨ.ਐਸ.ਐਸ. ਕੋਆਰਡੀਨੇਟਰ), ਸ਼੍ਰੀਮਤੀ ਦੀਪਕ ਰਾਣੀ (ਕੋਆਰਡੀਨੇਟਰ) ਅਤੇ ਡਾ. ਕੰਵਲ ਸਿੱਧੂ (ਈਕੋ ਕਲੱਬ ਨੋਡਲ ਅਫਸਰ) ਨੂੰ ਇਨ੍ਹਾਂ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਲਈ ਵਧਾਈ ਦਿੱਤੀ। ਡਾ. ਕੌਰ ਨੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਮੈਂਬਰਾਂ ਦਾ ਉਨ੍ਹਾਂ ਦੇ ਸਮਰਥਨ ਲਈ ਧੰਨਵਾਦ ਵੀ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

spot_img

Popular

More like this
Related

Chandigarh News: ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ

ਵੱਖ-ਵੱਖ ਲੋਕਤੰਤਰਿਕ ਦੇਸ਼ਾਂ ਦੀ ਚੋਣ ਪ੍ਰਣਾਲੀ ਨਾਲ ਕੀਤੇ ਗਏ...

CM Bhagwant Mann Visit Patna Sahib: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ

 👉*ਪੰਜਾਬ ਨੇ ਬੇਅਦਬੀ ਖ਼ਿਲਾਫ਼ ਸਭ ਤੋਂ ਸਖ਼ਤ ਕਾਨੂੰਨ ਬਣਾ...