👉ਵੜਿੰਗ ਅਤੇ ਚੰਨੀ ਸਮੇਤ ਵੱਡੀ ਗਿਣਤੀ ਵਿੱਚ ਰਾਜਨੀਤਿਕ ਆਗੂ ਤੇ ਸਮਰਥਕ ਆਖ਼ਰੀ ਦਰਸ਼ਨਾਂ ਲਈ ਪੁੱਜੇ
Bathinda News: Khushbaz Singh Jattana death news; ਜਿਲਾ ਕਾਂਗਰਸ ਕਮੇਟੀ ਬਠਿੰਡਾ ਦਿਹਾਤੀ ਦੇ ਲੰਬਾ ਸਮਾਂ ਪ੍ਰਧਾਨ ਰਹੇ ਅਤੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਖੁਸ਼ਬਾਜ ਸਿੰਘ ਜਟਾਣਾ ਨੂੰ ਸ਼ੁੱਕਰਵਾਰ ਬਾਅਦ ਦੁਪਿਹਰ ਹਜ਼ਾਰਾਂ ਸੇਜ਼ਲ ਅੱਖਾਂ ਦੇ ਨਾਲ ਅੰਤਿਮ ਵਿਦਾਈ ਦਿੱਤੀ ਗਈ। ਬਠਿੰਡਾ ਦੀ ਅਨਾਜ਼ ਮੰਡੀ ਕੋਲ ਸਥਿਤ ਰਾਮਬਾਗ ਵਿਚ ਸ: ਜਟਾਣਾ ਦਾ ਅੰਤਿਮ ਸਸਕਾਰ ਧਾਰਮਿਕ ਰੀਤੀ ਰਿਵਾਜਾਂ ਨਾਲ ਕੀਤਾ ਗਿਆ, ਜਿੱਥੇ ਤਿਲ ਸੁੱਟਣ ਜੋਗੀ ਜਗ੍ਹਾਂ ਵੀ ਨਹੀਂ ਬਚੀ ਹੋਈ ਸੀ।ਦਸਣਾ ਬਣਦਾ ਹੈ ਕਿ ਬੀਤੇ ਕੱਲ ਦਿੱਲੀ ਤੋਂ ਪੰਜਾਬ ਵਾਪਸੀ ਸਮੇਂ ਰਾਸਤੇ ਵਿਚ ਉਹ ਇੱਕ ਹਾਦਸੇ ਵਿਚ ਦਮ ਤੋੜ ਗਏ ਸਨ ਤੇ ਉਨ੍ਹਾਂ ਦੇ ਨਾਲ ਡਰਾਈਵਰ ਪਰਮਿੰਦਰ ਸਿੰਘ ਦੀ ਵੀ ਮੌਤ ਹੋ ਗਈ ਸੀ ਜਦਕਿ ਗੰਨਮੈਨ ਕਰਮਦੀਪ ਸਿੰਘ ਤੇ ਇੱਕ ਹੋਰ ਵਿਅਕਤੀ ਜਖ਼ਮੀ ਹੋ ਗਿਆ ਸੀ।
ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਬਠਿੰਡਾ ਦੇ ਦਿੱਗਜ਼ ਕਾਂਗਰਸੀ ਆਗੂ ਖੁਸਬਾਜ਼ ਜਟਾਣਾ ਅਤੇ ਡਰਾਈਵਰ ਦੀ ਸੜਕ ਹਾ.ਦਸੇ ‘ਚ ਮੌ/ਤ
ਬੀਤੀ ਰਾਤ ਹੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਮ੍ਰਿਤਕ ਦੇਹ ਨੂੰ ਅੱਜ ਸਵੇਰੇ ਹੀ ਬਠਿੰਡਾ ਸਥਿਤ ਰਿਹਾਇਸ਼ ਵਿਖੇ ਲਿਆਂਦਾ ਗਿਆ, ਜਿੱਥੇ ਵੱਡੀ ਗਿਣਤੀ ਵਿਚ ਲੋਕਾਂ ਨੇ ਅੰਤਿਮ ਦਰਸ਼ਨ ਕੀਤੇ। ਇਸਤੋਂ ਬਾਅਦ ਦੁਪਿਹਰ ਕਰੀਬ 3 ਵਜੇਂ ਰਾਮ ਬਾਗ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ, ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ, ਭਾਰਤ ਭੂਸ਼ਣ ਆਸ਼ੂ, ਵਿਧਾਇਕ ਪ੍ਰਗਟ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਰਾਜਨੀਤਿਕ ਆਗੂ, ਧਾਰਮਿਕ ਤੇ ਸਮਾਜਿਕ ਜਥੈਬੰਦੀਆਂ ਦੇ ਨੁਮਾਇੰਦੇ, ਵਕੀਲ ਭਾਈਚਾਰੇ ਸਮੇਤ ਹਰ ਵਰਗ ਦੇ ਲੋਕ ਅਤੇ ਸਮਰਥਕ ਪੁੱਜੇ ਹੋਏ ਸਨ।
ਇਹ ਵੀ ਪੜ੍ਹੋ ਕਾਂਗਰਸੀ ਆਗੂ ਖ਼ੁਸਬਾਜ਼ ਸਿੰਘ ਜਟਾਣਾ ਦਾ ਅੰਤਿਮ ਸੰਸਕਾਰ ਅੱਜ, ਬਠਿੰਡਾ ਲਿਆਂਦੀ ਮ੍ਰਿਤਕ ਦੇਹ
ਖ਼ੁਸਦਿਲ ਤੇ ਧਾਕੜ ਆਗੂ ਵਜੋਂ ਜਾਣੇ ਜਾਂਦੇ ਖੁਸ਼ਬਾਜ ਸਿੰਘ ਜਟਾਣਾ ਦੀ ਅੰਤਿਮ ਵਿਦਾਈ ਸਮੇਂ ਉਨ੍ਹਾਂ ਦਾ ਲੋਕਾਂ ਨਾਲ ਪਿਆਰ ਉਮੜੇ ਜਨ ਸੈਲਾਬ ਦੇ ਰੂਪ ਵਿਚ ਦੇਖਣ ਨੂੰ ਮਿਲਿਆ, ਜਿਸ ਤੋਂ ਪਤਾ ਚੱਲਦਾ ਸੀ ਕਿ ਖੁਸ਼ਬਾਜ ਜਟਾਣਾ ਆਮ ਲੋਕਾਂ ਨਾਲ ਜੁੜੇ ਹੋਏ ਲੀਡਰ ਸਨ, ਜਿਨਾਂ ਦੀ ਅਚਨਚੇਤ ਐਕਸੀਡੈਂਟ ਵਿੱਚ ਹੋਈ ਮੌਤ ਨਾਲ ਜਿਲਾ ਬਠਿੰਡਾ ਕਾਂਗਰਸ ਨੂੰ ਵੱਡਾ ਘਾਟਾ ਪਿਆ ਹੈ। ਖੁਸ਼ਬਾਜ ਜਟਾਣਾ ਦੀ ਚਿਤਾ ਨੂੰ ਉਹਨਾਂ ਦੇ ਸਪੁੱਤਰ ਵੱਲੋਂ ਅਗਨੀ ਦਿੱਤੀ ਗਈ ਤੇ ਪੂਰੇ ਪਰਿਵਾਰ ਨੇ ਧਾਰਮਿਕ ਰਾਜਨੀਤੀ ਰਿਵਾਜਾਂ ਅਨੁਸਾਰ ਰਸਮਾਂ ਨਿਭਾਈਆਂ ਗਈਆਂ।
ਇਹ ਵੀ ਪੜ੍ਹੋ Raghav Chadha ਦੇ ਮਾਮਲੇ ‘ਤੇ CM Bhagwant Mann ਦਾ ਵੱਡਾ ਬਿਆਨ!
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕਈ, ਵਿਧਾਇਕ ਜਗਰੂਪ ਸਿੰਘ ਗਿੱਲ,ਸਾਬਕਾ ਵਿਧਾਇਕ ਗੁਰਜੰਟ ਸਿੰਘ ਕੁੱਤੀਵਾਲ,ਬਰਿੰਦਰ ਸਿੰਘ ਢਿੱਲੋਂ, ਗੋਲਡੀ ਧੂਰੀ, ਅਜੀਤਇੰਦਰ ਸਿੰਘ ਮੋਫ਼ਰ, ਸਾਬਕਾ ਜ਼ਿਲਾ ਪਰਿਸ਼ਦ ਚੇਅਰਮੈਨ ਬਿਕਰਮ ਸਿੰਘ ਮੋਫਰ, ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ, ਜਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਪ੍ਰੀਤਮ ਸਿੰਘ ਕੋਟਭਾਈ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਰਾਜਨ ਗਰਗ, ਜ਼ਿਲ੍ਹਾ ਮੀਤ ਪ੍ਰਧਾਨ ਰੁਪਿੰਦਰ ਬਿੰਦਰਾ, ਸਾਬਕਾ ਪ੍ਰਧਾਨ ਅਰੁਣ ਵਧਾਵਣ, ਮੇਅਰ ਪਦਮਜੀਤ ਮਹਿਤਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋ, ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ, ਭੁਪਿੰਦਰ ਗੋਰਾ, ਦਵਿੰਦਰ ਗੋਲਡੀ, ਨਰਿੰਦਰ ਸਿੰਘ ਭਲੇਰੀਆ,ਹਰਮਨਵੀਰ ਸਿੰਘ ਕਾਂਗੜ,ਕੇਕੇ ਅਗਰਵਾਲ,ਚੇਅਰਮੈਨ ਨੀਲ ਗਰਗ, ਸੁਖਦੇਵ ਸਿੰਘ ਚਹਿਲ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਅਤੇ ਸਮਰਥਕ ਹਾਜਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





