👉ਨਵੇਂ ਤਿਆਰ ਕੀਤੇ ਪਾਰਕ ਸਿਰਫ਼ ਮਨੋਰੰਜਨ ਨਹੀਂ, ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨ ਦਾ ਵੱਡਾ ਕਦਮ : ਵਿਧਾਇਕ ਰੰਧਾਵਾ
SAS Nagar News: “ਰੰਗਲਾ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜ਼ਮੀਨੀ ਪੱਧਰ ‘ਤੇ ਵਿਕਾਸ ਕਾਰਜ ਲਗਾਤਾਰ ਤੇਜ਼ੀ ਨਾਲ ਅੱਗੇ ਵਧ ਰਹੇ ਹਨ। ਇਸੇ ਤਹਿਤ ਹਲਕਾ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਡੇਰਾਬੱਸੀ ਦੇ ਸਹਿਯੋਗ ਨਾਲ ਵਾਰਡ ਨੰਬਰ 13 ਦੇ ਸਾਧੂ ਨਗਰ ਵਿੱਚ ₹50 ਲੱਖ ਅਤੇ ਆਦਰਸ਼ ਨਗਰ ਵਿੱਚ ₹30 ਲੱਖ ਦੀ ਲਾਗਤ ਨਾਲ ਤਿਆਰ ਕੀਤੇ ਗਏ ਆਧੁਨਿਕ ਪਾਰਕਾਂ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸ਼੍ਰੀਮਤੀ ਆਸ਼ੂ ਉਪਨੇਜਾ, ਜੋ ਵਾਰਡ ਦੇ ਐਮ.ਸੀ. ਵੀ ਹਨ, ਸਮੇਤ ਸਥਾਨਕ ਵਾਰਡ ਵਾਸੀਆਂ ਦੀ ਵੱਡੀ ਗਿਣਤੀ ਵਿੱਚ ਮੌਜੂਦਗੀ ਰਹੀ।
ਇਹ ਵੀ ਪੜ੍ਹੋ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ; ਨੋਟੀਫਿਕੇਸ਼ਨ ਜਾਰੀ, ਜਾਣੋਂ ਪੈਨਸ਼ਨ ਹਾਸਲ ਕਰਨ ਲਈ ਕੀ ਰੱਖੀਆਂ ਹਨ ਯੋਗਤਾਵਾਂ !
ਉਦਘਾਟਨ ਸਮੇਂ ਵਿਧਾਇਕ ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਐਲਾਨਾਂ ਤੱਕ ਸੀਮਿਤ ਨਹੀਂ, ਸਗੋਂ ਹਰ ਵਾਅਦੇ ਨੂੰ ਜ਼ਮੀਨ ‘ਤੇ ਲਾਗੂ ਕਰਕੇ ਲੋਕਾਂ ਦੀ ਜ਼ਿੰਦਗੀ ਵਿੱਚ ਅਸਲ ਬਦਲਾਅ ਲਿਆ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕਾ ਡੇਰਾਬੱਸੀ ਵਿੱਚ ਸੜਕਾਂ ਦੀ ਮੁਰੰਮਤ ਤੇ ਨਿਰਮਾਣ, ਗਲੀਆਂ-ਨਾਲੀਆਂ ਦੀ ਸੁਧਾਰ, ਸਾਫ਼ ਪੀਣ ਵਾਲੇ ਪਾਣੀ ਦੀ ਵਿਵਸਥਾ, ਐਲ ਈ ਡੀ ਸਟਰੀਟ ਲਾਈਟਾਂ, ਆਮ ਆਦਮੀ ਕਲੀਨਿਕ, ਸਰਕਾਰੀ ਸਕੂਲਾਂ ਦੀ ਅਪਗ੍ਰੇਡੇਸ਼ਨ ਅਤੇ ਖੇਡ ਮੈਦਾਨਾਂ ਦੀ ਤਿਆਰੀ ਵਰਗੇ ਕਈ ਵੱਡੇ ਵਿਕਾਸ ਪ੍ਰਾਜੈਕਟ ਤੇਜ਼ੀ ਨਾਲ ਅਮਲ ਵਿੱਚ ਲਿਆਂਦੇ ਜਾ ਰਹੇ ਹਨ।ਉਨ੍ਹਾਂ ਹੋਰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਇਤਿਹਾਸਕ ਸੁਧਾਰ ਕੀਤੇ ਗਏ ਹਨ।
ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਇਲਾਜ ਅਤੇ ਟੈਸਟ ਦੀ ਸੁਵਿਧਾ ਮਿਲ ਰਹੀ ਹੈ, ਜਦਕਿ ਸਕੂਲ ਆਫ਼ ਐਮੀਨੈਂਸ ਅਤੇ ਸਕੂਲ ਆਫ਼ ਹੈਪੀਨੈੱਸ ਰਾਹੀਂ ਵਿਦਿਆਰਥੀਆਂ ਨੂੰ ਉੱਚ ਦਰਜੇ ਦੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ।ਨਵੇਂ ਤਿਆਰ ਕੀਤੇ ਪਾਰਕਾਂ ਬਾਰੇ ਉਨ੍ਹਾਂ ਕਿਹਾ ਕਿ ਇਹ ਪਾਰਕ ਸਿਰਫ਼ ਮਨੋਰੰਜਨ ਦੇ ਕੇਂਦਰ ਨਹੀਂ, ਸਗੋਂ ਲੋਕਾਂ ਨੂੰ ਸਿਹਤਮੰਦ ਅਤੇ ਸਰਗਰਮ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨ ਦਾ ਮਹੱਤਵਪੂਰਨ ਸਾਧਨ ਹਨ। ਇਨ੍ਹਾਂ ਪਾਰਕਾਂ ਵਿੱਚ ਬੱਚਿਆਂ ਲਈ ਆਧੁਨਿਕ ਖੇਡ ਸਾਜੋ-ਸਾਮਾਨ, ਬੈਠਣ ਲਈ ਸੁਵਿਧਾਜਨਕ ਪ੍ਰਬੰਧ ਅਤੇ ਹਰੇ-ਭਰੇ ਵਾਤਾਵਰਣ ਦੀ ਸੁੰਦਰ ਵਿਵਸਥਾ ਕੀਤੀ ਗਈ ਹੈ।ਇਸ ਮੌਕੇ ਇਲਾਕਾ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਰੰਧਾਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਲਗਾਤਾਰ ਹੋ ਰਹੇ ਵਿਕਾਸ ਕਾਰਜਾਂ ਨਾਲ ਇਲਾਕੇ ਦੀ ਸੂਰਤ ਬਦਲ ਰਹੀ ਹੈ ਅਤੇ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





