Hoshairpur News:ਪੰਜਾਬ ਦੇ ਸੰਸਦੀ ਮਾਮਲਿਆਂ, ਐਨ.ਆਰ.ਆਈ ਮਾਮਲੇ ਅਤੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਸਾਰੇ ਜੇਲ੍ਹ ਸੁਪਰਡੈਂਟਾਂ ਦੀ ਮੀਟਿੰਗ ਦੀ ਅਗਵਾਈ ਕੀਤੀ।ਇਸ ਮੀਟਿੰਗ ਵਿੱਚ ਸ੍ਰੀ ਅਰੁਣ ਪਾਲ ਸਿੰਘ, ਆਈਪੀਐਸ, ਏਡੀਜੀਪੀ ਜੇਲ੍ਹਾਂ, ਸ਼੍ਰੀ ਸੁਰਿੰਦਰ ਪਾਲ ਸਿੰਘ ਮੰਡ, ਆਈਪੀਐਸ, ਡੀਆਈਜੀ ਜੇਲ੍ਹਾਂ (ਫਿਰੋਜ਼ਪੁਰ ਅਤੇ ਪਟਿਆਲਾ ਰੇਂਜ), ਸ਼੍ਰੀ ਸੁਖਮੰਦਰ ਸਿੰਘ ਮਾਨ, ਆਈਪੀਐਸ, ਡੀਆਈਜੀ ਜੇਲ੍ਹਾਂ (ਅੰਮ੍ਰਿਤਸਰ ਰੇਂਜ) ਅਤੇ ਸ਼੍ਰੀ ਮਨਮੋਹਨ ਕੁਮਾਰ, ਡੀਆਈਜੀ ਹੈੱਡਕੁਆਰਟਰ ਸਮੇਤ ਸਾਰੇ ਜੇਲ੍ਹ ਸੁਪਰਡੈਂਟ ਅਤੇ ਜੇਲ੍ਹ ਮੁੱਖ ਦਫ਼ਤਰ ਦੇ ਅਧਿਕਾਰੀ ਹਾਜ਼ਰ ਸਨ।ਇਹ ਮੀਟਿੰਗ ਜੇਲ੍ਹ ਅਧਿਕਾਰੀਆਂ ਨਾਲ ਸ਼ੁਰੂਆਤੀ ਜਾਣ-ਪਹਿਚਾਣ ਸਬੰਧੀ ਸੀ, ਜਿਸ ਦੌਰਾਨ ਜੇਲ੍ਹ ਮੰਤਰੀ ਨੂੰ ਵਿਭਾਗ ਦੀ ਸਮੁੱਚੀ ਕਾਰਗੁਜ਼ਾਰੀ ਅਤੇ ਅਹਿਮ ਪਹਿਲਕਦਮੀਆਂ ਬਾਰੇ ਜਾਣੂ ਕਰਵਾਇਆ ਗਿਆ, ਜਿਨ੍ਹਾਂ ਵਿੱਚ ਜੇਲ੍ਹਾਂ ਵਿੱਚ ਭੀੜਭਾੜ ਅਤੇ ਉੱਚ-ਖ਼ਤਰੇ ਵਾਲੇ ਕੈਦੀਆਂ ਦੇ ਪ੍ਰਬੰਧਨ ਵਰਗੀਆਂ ਚੁਣੌਤੀਆਂ ਦਾ ਹੱਲ ਕਰਨਾ ਸ਼ਾਮਲ ਹੈ।
ਇਹ ਵੀ ਪੜ੍ਹੋ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ; ਨੋਟੀਫਿਕੇਸ਼ਨ ਜਾਰੀ, ਜਾਣੋਂ ਪੈਨਸ਼ਨ ਹਾਸਲ ਕਰਨ ਲਈ ਕੀ ਰੱਖੀਆਂ ਹਨ ਯੋਗਤਾਵਾਂ !
ਜੇਲ੍ਹ ਮੰਤਰੀ ਨੂੰ ਪ੍ਰਸਤਾਵਿਤ “ਪੰਜਾਬ ਪ੍ਰਿਜ਼ਨਜ਼ ਐਂਡ ਕਰੈਕਸ਼ਨਲ ਸਰਵਿਸਿਜ਼ ਬਿੱਲ” ਅਤੇ “ਪੰਜਾਬ ਗੁੱਡ ਕੰਡਕਟ ਪ੍ਰਿਜ਼ਨਰਜ਼ ਬਿੱਲ” ਬਾਰੇ ਵੀ ਜਾਣਕਾਰੀ ਦਿੱਤੀ ਗਈ, ਜੋ ਇਸ ਵੇਲੇ ਪੰਜਾਬ ਸਰਕਾਰ ਦੇ ਵਿਚਾਰ ਅਧੀਨ ਹਨ। ਇਸ ਤੋਂ ਇਲਾਵਾ, ਵਿਭਾਗ ਦੀ ਪੁਨਰ-ਰਚਨਾ ਸਬੰਧੀ ਪ੍ਰਸਤਾਵਾਂ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ, ਜਿਸ ਵਿੱਚ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਕਾਰਗੁਜ਼ਾਰੀ ਮਜ਼ਬੂਤ ਕਰਨ ਲਈ ਵਾਧੂ ਅਸਾਮੀਆਂ ਦੀ ਲੋੜ ਸ਼ਾਮਲ ਹੈ।ਕੈਬਨਿਟ ਮੰਤਰੀ ਨੇ ਜੇਲ੍ਹ ਸੁਪਰਡੈਂਟਾਂ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਵੀ ਧਿਆਨ ਨਾਲ ਸੁਣਿਆ, ਜਿਨ੍ਹਾਂ ਵਿੱਚ ਸਟਾਫ ਦੀ ਘਾਟ ਅਤੇ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਦੀ ਕਾਰਗੁਜ਼ਾਰੀ, ਜੇਲ੍ਹਾਂ ਵਿੱਚ ਟਾਇਲਟਾਂ ਦੀ ਮੁਰੰਮਤ ਅਤੇ ਰਿਹਾਇਸ਼ੀ ਕਾਲੋਨੀਆਂ ਦੀ ਮੁਰੰਮਤ ਵਰਗੀਆਂ ਚਿੰਤਾਵਾਂ ਸ਼ਾਮਲ ਹਨ।
ਇਹ ਵੀ ਪੜ੍ਹੋ ਰੰਗਲਾ ਪੰਜਾਬ ਦੇ ਸੁਪਨੇ ਵੱਲ ਵੱਡਾ ਕਦਮ,ਡੇਰਾਬੱਸੀ ਵਿੱਚ ਨਵੇਂ ਪਾਰਕਾਂ ਦਾ ਉਦਘਾਟਨ
ਇਸ ਮੌਕੇ ਜੇਲ੍ਹ ਮੰਤਰੀ ਨੂੰ ਚੱਲ ਰਹੇ ਅਤੇ ਭਵਿੱਖ ‘ਚ ਆਉਣ ਵਾਲੇ ਢਾਂਚਾਗਤ ਪ੍ਰੋਜੈਕਟਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ, ਜਿਨ੍ਹਾਂ ਵਿੱਚ ਲੁਧਿਆਣਾ ਵਿੱਚ ਹਾਈ ਸਕਿਉਰਟੀ ਜੇਲ੍ਹ ਦੀ ਉਸਾਰੀ ਅਤੇ ਪਟਿਆਲਾ ਵਿੱਚ ਮਹਿਲਾ ਓਪਨ ਜੇਲ੍ਹ ਦੀ ਸਥਾਪਨਾ ਦੇ ਪ੍ਰਸਤਾਵ ਸ਼ਾਮਲ ਹਨ। ਜੇਲ੍ਹ ਮੰਤਰੀ ਨੇ ਦੋਵੇਂ ਪ੍ਰੋਜੈਕਟਾਂ ਦੇ ਕੰਮ ਨੂੰ ਜਲਦੀ ਪੂਰਾ ਕਰਨ ‘ਤੇ ਜ਼ੋਰ ਦਿੱਤਾ ਤਾਂ ਜੋ ਇਹ ਜਲਦ ਤੋਂ ਜਲਦ ਚਾਲੂ ਕੀਤੇ ਜਾ ਸਕਣ।ਆਪਣੇ ਸੰਬੋਧਨ ਵਿੱਚ ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਇਮਾਨਦਾਰੀ, ਮਿਹਨਤ ਅਤੇ ਬਿਨ੍ਹਾਂ ਕਿਸੇ ਦਬਾਅ ਦੇ ਕੰਮ ਕਰਨ ਲਈ ਪ੍ਰੇਰਿਤ ਕੀਤਾ ਅਤੇ ਜੇਲ੍ਹਾਂ ਵਿੱਚ ਗੈਰਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਹੋਰ ਮਜ਼ਬੂਤ ਯਤਨ ਕਰਨ ਅਤੇ ਕੈਦੀਆਂ ਦੀ ਸੁਧਾਰ ਅਤੇ ਪੁਨਰਵਾਸ ਪ੍ਰਕਿਰਿਆ ਨੂੰ ਬਿਹਤਰ ਬਣਾਉਣ ‘ਤੇ ਜ਼ੋਰ ਦਿੱਤਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





