10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Date:

spot_img

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਦੌਰਾਨ ਲੁਧਿਆਣਾ ਅਦਾਲਤ ਵਿੱਚ ਨਾਇਬ ਕੋਰਟ ਵਜੋਂ ਤਾਇਨਾਤ ਸਹਾਇਕ ਸਬ- ਇੰਸਪੈਕਟਰ ਤਰਲੋਚਨ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਚੰਡੀਗੜ੍ਹ ਰੋਡ, ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਇੱਕ ਕੇਸ ਦਰਜ ਸੀ ਅਤੇ ਗ੍ਰਿਫ਼ਤਾਰੀ ਦੌਰਾਨ ਸ਼ਿਕਾਇਤਕਰਤਾ ਦੀ ਲਾਇਸੈਂਸ-ਸ਼ੁਦਾ ਪਿਸਤੌਲ ਵੀ ਪੁਲਿਸ ਨੇ ਕਬਜ਼ੇ ਵਿੱਚ ਲੈ ਲਈ ਸੀ।ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸਦਾ ਲਾਇਸੈਂਸੀ ਪਿਸਤੌਲ ਵਾਪਸ ਲੈਣ ਸਬੰਧੀ ਕੇਸ ਵਿੱਚ ਉਸਦੀ ਮਦਦ ਕਰਨ ਦੇ ਬਦਲੇ ਦੋਸ਼ੀ ਨਾਇਬ ਕੋਰਟ ਨੇ 10,000 ਰੁਪਏ ਦੀ ਰਿਸ਼ਵਤ ਅਤੇ ਸਕੈਚਰ ਸ਼ੂਅਜ਼ ਦੀ ਮੰਗ ਕੀਤੀ।

ਇਹ ਵੀ ਪੜ੍ਹੋ  Bhagwant Mann Govt ਨੇ ਬਕਾਇਆ ਰਾਸ਼ੀ ਦੀ ਵਸੂਲੀ ਲਈ OTS 2025 ਦੀ ਆਖਰੀ ਮਿਤੀ ਵਧਾ ਕੇ 31 ਮਈ ਕੀਤੀ: ਹਰਪਾਲ ਸਿੰਘ ਚੀਮਾ

ਸ਼ਿਕਾਇਤਕਰਤਾ ਨੇ ਰਿਸ਼ਵਤ ਅਤੇ ਸਕੈਚਰ ਸ਼ੂਅਜ਼ ਮੰਗਣ ਵਾਲੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ।ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਰਿਸ਼ਵਤ ਦੇਣ ਜਾਂ ਕੋਈ ਵੀ ਹੋਰ ਗੈਰ-ਕਾਨੂੰਨੀ ਢੰਗ ਵਰਤਣ ਲਈ ਤਿਆਰ ਨਹੀ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਰਾਬਤਾ ਕੀਤਾ। ਉਸਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਨਾਇਬ ਕੋਰਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਦੀ ਰਕਮ ਅਤੇ ਸਲੇਟੀ ਰੰਗ ਦੇ ਸਕੈਚਰ ਸ਼ੂਅਜ਼ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

👉ਵਿਸਫੋਟ ਕਰਨ ਲਈ ਪੂਰੀ ਤਰ੍ਹਾਂ ਤਿਆਰ ਸੀ ਬਰਾਮਦ ਕੀਤਾ...

ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ

👉ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਵਧਾਈ SAS Nagar...