Thursday, April 16, 2026
spot_img
spot_img

1388 ਕਰੋੜ ਰੁਪਏ ਦੇ ਸਾਲਾਨਾ ਐਕਸ਼ਨ ਪਲਾਨ ਨਾਲ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਦਿੱਤੀ ਜਾਵੇਗੀ ਟਿਕਾਊ ਤੇ ਗਤੀਸ਼ੀਲ ਅਗਵਾਈ: ਗੁਰਮੀਤ ਸਿੰਘ ਖੁੱਡੀਆਂ

Date:

spot_img

👉ਐਕਸ਼ਨ ਪਲਾਨ ਵਿੱਚ ਫ਼ਸਲੀ ਰਹਿੰਦ-ਖੂੰਹਦ (ਪਰਾਲੀ) ਦੇ ਨਿਬੇੜੇ, ਜਲ ਸੰਭਾਲ, ਫ਼ਸਲੀ ਵਿਭਿੰਨਤਾ ਅਤੇ ਕੁਦਰਤੀ ਖੇਤੀ ‘ਤੇ ਦਿੱਤਾ ਗਿਐ ਵਿਸ਼ੇਸ਼ ਜ਼ੋਰ: ਗੁਰਮੀਤ ਖੁੱਡੀਆਂ
👉ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਆਗਾਮੀ ਸਾਉਣੀ ਸੀਜ਼ਨ ਲਈ ਕਮਰ ਕੱਸਣ ਦੇ ਦਿੱਤੇ ਨਿਰਦੇਸ਼
Agriculture News:ਸੂਬੇ ਦੇ ਖੇਤੀਬਾੜੀ ਖੇਤਰ ਦੀ ਦਸ਼ਾ ਨੂੰ ਬਦਲਣ ਲਈ ਇੱਕ ਵੱਡਾ ਕਦਮ ਚੁੱਕਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਸਾਲ 2026-27 ਲਈ ਖੇਤੀਬਾੜੀ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਨੂੰ ਲਾਗੂ ਕਰਨ ਲਈ 1,388 ਕਰੋੜ ਰੁਪਏ ਦੀ ਸਾਲਾਨਾ ਐਕਸ਼ਨ ਪਲਾਨ (ਕਾਰਜ ਯੋਜਨਾ) ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਇਹ ਜਾਣਕਾਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ।ਸੋਮਵਾਰ ਨੂੰ ਇੱਥੇ ਆਪਣੇ ਦਫ਼ਤਰ ਵਿੱਚ ਪ੍ਰੋਜੈਕਟਾਂ ਦੀ ਸਮੀਖਿਆ ਲਈ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਇਹ ਐਕਸ਼ਨ ਪਲਾਨ, ਜੋ ਪਹਿਲਾਂ ਹੀ ਪ੍ਰਵਾਨਗੀ ਲਈ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਨੂੰ ਭੇਜੀ ਜਾ ਚੁੱਕੀ ਹੈ, ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਨਿਬੇੜੇ, ਜਲ ਸੰਭਾਲ, ਫ਼ਸਲੀ ਵਿਭਿੰਨਤਾ ਅਤੇ ਕੁਦਰਤੀ ਖੇਤੀ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ  Bhagwant Mann Govt ਵੱਲੋਂ ਟੈਕਸ ਚੋਰੀ ‘ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਖੇਤਾਂ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਫ਼ਸਲਾਂ ਦੀ ਰਹਿੰਦ-ਖੂੰਹਦ ਨਿਬੇੜਾ (CRM) ਸਕੀਮ ਤਹਿਤ 600 ਕਰੋੜ ਰੁਪਏ ਦਾ ਸਭ ਤੋਂ ਵੱਡਾ ਬਜਟ ਰੱਖਿਆ ਗਿਆ ਹੈ। ਉਹਨਾਂ ਕਿਹਾ, “ਸਾਡਾ ਟੀਚਾ ਕਿਸਾਨਾਂ ਨੂੰ ਸਬਸਿਡੀ ‘ਤੇ ਇਨ-ਸਿਟੂ (ਖੇਤ ਦੇ ਅੰਦਰ) ਅਤੇ ਐਕਸ-ਸਿਟੂ (ਖੇਤ ਦੇ ਬਾਹਰ) ਮਸ਼ੀਨਰੀ ਮੁਹੱਈਆ ਕਰਵਾਉਣਾ ਹੈ ਤਾਂ ਜੋ ਪਰਾਲੀ ਸਾੜਨ ਦਾ ਪੱਕਾ ਹੱਲ ਯਕੀਨੀ ਬਣਾਇਆ ਜਾ ਸਕੇ।”ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਲਈ, ‘ਪ੍ਰਤੀ ਬੂੰਦ ਵਧੇਰੇ ਫ਼ਸਲ’ ਕੰਪੋਨੈਂਟ ਲਈ 33.33 ਕਰੋੜ ਰੁਪਏ ਰੱਖੇ ਗਏ ਹਨ, ਜੋ ਡਰਿੱਪ, ਸਪ੍ਰਿੰਕਲਰ ਅਤੇ ਰੇਨ ਗੰਨ ਵਰਗੇ ਪਾਣੀ ਦੀ ਬਚਤ ਕਰਨ ਵਾਲੇ ਉਪਕਰਣਾਂ ਨੂੰ ਉਤਸ਼ਾਹਿਤ ਕਰੇਗਾ। ਇਸ ਦੌਰਾਨ, ਬੀਜ ਸੁਧਾਰ ਅਤੇ ਕਪਾਹ ਪ੍ਰਦਰਸ਼ਨੀ ਪ੍ਰੋਜੈਕਟਾਂ ‘ਤੇ 51.85 ਕਰੋੜ ਰੁਪਏ ਖਰਚੇ ਜਾਣਗੇ, ਅਤੇ ਖੇਤੀਬਾੜੀ ਮਸ਼ੀਨੀਕਰਨ ਸਬ-ਮਿਸ਼ਨ ਤਹਿਤ ਖੇਤੀ ਦੀ ਮੁਹਾਰਤ ਨੂੰ ਵਧਾਉਣ ਲਈ 95 ਕਰੋੜ ਰੁਪਏ ਰੱਖੇ ਗਏ ਹਨ।ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਕਿਸਾਨਾਂ ਨੂੰ ਵੱਧ ਪਾਣੀ ਪੀਣ ਵਾਲੇ ਝੋਨੇ ਦੀ ਥਾਂ ਮੱਕੀ, ਦਾਲਾਂ ਅਤੇ ਤੇਲ ਬੀਜਾਂ ਵੱਲ ਪ੍ਰੇਰਿਤ ਕਰਨ ਲਈ ਫ਼ਸਲੀ ਵਿਭਿੰਨਤਾ ਲਈ 50.30 ਕਰੋੜ ਰੁਪਏ ਰੱਖੇ ਗਏ ਹਨ।

ਇਹ ਵੀ ਪੜ੍ਹੋ  Pakistan Intelligence Operatives ਦੁਆਰਾ ਚਲਾਏ ਜਾ ਰਹੇ ISI-ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼;ਦੋ ਹੈਂਡ ਗ੍ਰਨੇਡ,ਇੱਕ ਗਲੌਕ ਪਿਸਤੌਲ ਸਮੇਤ ਤਿੰਨ ਗ੍ਰਿਫ਼ਤਾਰ

ਰਸਾਇਣ ਮੁਕਤ ਖੇਤੀ ਲਈ ਰਾਸ਼ਟਰੀ ਮੁਹਿੰਮ ਦੇ ਅਨੁਸਾਰ, ਕੁਦਰਤੀ ਖੇਤੀ ਲਈ 8.25 ਕਰੋੜ ਰੁਪਏ ਪ੍ਰਸਤਾਵਿਤ ਕੀਤੇ ਗਏ ਹਨ। ਇਸ ਤੋਂ ਇਲਾਵਾ, ਦਾਲਾਂ ਵਿੱਚ ‘ਆਤਮਨਿਰਭਰਤਾ’ ਨੂੰ ਉਤਸ਼ਾਹਿਤ ਕਰਨ ਲਈ 4.17 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।ਹੋਰ ਪ੍ਰਮੁੱਖ ਅਲਾਟਮੈਂਟਾਂ ਵਿੱਚ ਮਿੱਟੀ ਦੀ ਸਿਹਤ ਅਤੇ ਉਪਜਾਊ ਸ਼ਕਤੀ ਪ੍ਰਬੰਧਨ ਲਈ 20 ਕਰੋੜ ਰੁਪਏ, ਅਤੇ ਖੇਤੀਬਾੜੀ ਪਸਾਰ (ਐਕਸਟੈਂਸ਼ਨ) ਗਤੀਵਿਧੀਆਂ ਲਈ 60.59 ਕਰੋੜ ਰੁਪਏ ਸ਼ਾਮਲ ਹਨ। ਸ. ਖੁੱਡੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਏਕੀਕ੍ਰਿਤ ਉਪਰਾਲੇ ਨਾ ਸਿਰਫ਼ ਖੇਤੀ ਆਮਦਨ ਵਿੱਚ ਵਾਧਾ ਕਰਨਗੇ ਸਗੋਂ ਪੰਜਾਬ ਦੇ ਵਾਤਾਵਰਣਕ ਭਵਿੱਖ ਨੂੰ ਵੀ ਸੁਰੱਖਿਅਤ ਕਰਨਗੇ।ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਆਗਾਮੀ ਸਾਉਣੀ (ਖਰੀਫ਼) ਸੀਜ਼ਨ ਲਈ ਤਿਆਰੀਆਂ ਖਿੱਚਣ ਦੇ ਨਿਰਦੇਸ਼ ਦਿੰਦਿਆਂ ਯੋਜਨਾਵਾਂ ਨੂੰ ਸਮੇਂ ਸਿਰ ਤਿਆਰ ਕਰਨ ਅਤੇ ਲਾਗੂ ਕਰਨ ‘ਤੇ ਜ਼ੋਰ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਰਿਜ਼ਨਲ ਸੈਂਟਰ ਬਠਿੰਡਾ ਦੀ MA (Eng) ਦੀ ਵਿਦਿਆਰਥਣ ਨੂੰ 41ਵੇਂ ਕਨਵੋਕੇਸ਼ਨ ‘ਤੇ ਮਿਲਿਆ ਗੋਲਡ ਮੈਡਲ

Bathinda News: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ 41ਵੇਂ ਕਨਵੋਕੇਸ਼ਨ 'ਤੇ...

ਅੰਮ੍ਰਿਤਸਰ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕ+ਤ+ਲ

Amritsar News:ਬੀਤੀ ਰਾਤ ਜਿਲਾ ਅੰਮ੍ਰਿਤਸਰ ਦੇ ਪਿੰਡ ਭੁੱਲਰ ਵਿੱਚ...

SSD Girls College ਵੱਲੋਂ ਸਿਹਤ ਸੰਬੰਧੀ ਮੁੱਦਿਆਂ ‘ਤੇ ਇੱਕ ਵਿਸ਼ੇਸ਼ ਗਿਆਨ ਲੈਕਚਰ ਦਾ ਆਯੋਜਨ

Bathinda News: SSD Girls College ਵੱਲੋਂ ਪ੍ਰਿੰਸੀਪਲ ਡਾ. ਨੀਰੂ...

Punjab Police ਨੂੰ ਮਿਲੀ ਵੱਡੀ ਸਫ਼ਲਤਾ; 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲਾਂ ਸਮੇਤ 1 ਕਾਬੂ

👉ਚੰਡੀਗੜ੍ਹ ਭਾਜਪਾ ਦਫ਼ਤਰ 'ਤੇ ਹੋਏ ਗ੍ਰਨੇਡ ਹਮਲੇ ਦੇ ਨਾਲ...