👉ਸੁਖਬੀਰ ਬਾਦਲ ਦਾ ਦੋਹਰਾ ਚਿਹਰਾ ਨੰਗਾ, ਪਹਿਲਾਂ ਗਲਤੀ ਮੰਨੀ ਤੇ ਹੁਣ ਕਹਿ ਰਹੇ ਨੇ ‘ਸਾਜ਼ਿਸ਼’: ਕੰਗ
👉ਸੁਖਬੀਰ ਬਾਦਲ ਨੇ ਸਿੱਖਾਂ ਦੀ ਸਰਵਉੱਚ ਸੰਸਥਾ ਦੀ ਸਾਖ ਅਤੇ ਫੈਸਲਿਆਂ ‘ਤੇ ਉਂਗਲ ਉਠਾਈ ਹੈ, ਪੰਥ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ: ਕੰਗ
Chandigarh News: AAM AADMI PARTY (ਆਮ ਆਦਮੀ ਪਾਰਟੀ)ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ ‘ਤੇ ਸਵਾਲ ਉਠਾਉਣਾ ਸੁਖਬੀਰ ਬਾਦਲ ਦੀ ਨਿਰਾਸ਼ਾ ਅਤੇ ਸਿੱਖ ਮਰਿਆਦਾਵਾਂ ਪ੍ਰਤੀ ਉਨ੍ਹਾਂ ਦੇ ਮਨ ਵਿੱਚ ਸਤਿਕਾਰ ਦੀ ਘਾਟ ਨੂੰ ਦਰਸਾਉਂਦਾ ਹੈ।ਕੰਗ ਨੇ ਕਿਹਾ ਕਿ ਜਿਸ ਤਰ੍ਹਾਂ ਸੁਖਬੀਰ ਬਾਦਲ ਹੁਣ ਆਪਣੀ ਸਿਆਸੀ ਜ਼ਮੀਨ ਖਿਸਕਦੀ ਦੇਖ ਕੇ ਪਵਿੱਤਰ ਸੰਸਥਾਵਾਂ ਨੂੰ ਨਿਸ਼ਾਨਾ ਬਣਾ ਰਹੇ ਹਨ, ਉਹ ਬਹੁਤ ਹੀ ਮੰਦਭਾਗਾ ਹੈ।
ਇਹ ਵੀ ਪੜ੍ਹੋ Bathinda ਦੇ ਕਈ ਵਕੀਲਾਂ ਨੇ ਫੜਿਆ BJP ਦਾ ਪੱਲਾ; ਸੰਗਠਨ ਵਿੱਚ ਦੋ ਵਕੀਲਾਂ ਨੂੰ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ
ਸੰਸਦ ਮੈਂਬਰ ਕੰਗ ਨੇ ਯਾਦ ਦਿਵਾਇਆ ਕਿ ਜਦੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤਾ ਗਿਆ ਸੀ, ਉਦੋਂ ਉਨ੍ਹਾਂ ਨੇ ਗੁਰੂ ਮਹਾਰਾਜ ਦੀ ਪਾਵਨ ਹਜ਼ੂਰੀ ਵਿੱਚ ਆਪਣੀਆਂ ਸਾਰੀਆਂ ਗਲਤੀਆਂ ਕਬੂਲ ਕੀਤੀਆਂ ਸਨ। ਪੂਰੀ ਦੁਨੀਆ ਨੇ ਲਾਈਵ ਪ੍ਰਸਾਰਣ ਰਾਹੀਂ ਉਨ੍ਹਾਂ ਨੂੰ ਆਪਣੀ ਭੁੱਲ ਮੰਨਦਿਆਂ ਦੇਖਿਆ ਸੀ। ਪਰ, ਇਸ ਤੋਂ ਤੁਰੰਤ ਬਾਅਦ ਸ੍ਰੀ ਮੁਕਤਸਰ ਸਾਹਿਬ ਦੀ ਇੱਕ ਰੈਲੀ ਵਿੱਚ ਉਨ੍ਹਾਂ ਨੇ ਆਪਣੇ ਸੁਰ ਬਦਲ ਲਏ ਅਤੇ ਬੇਸ਼ਰਮੀ ਨਾਲ ਕਹਿ ਦਿੱਤਾ ਕਿ ਉਨ੍ਹਾਂ ਨੇ ਕੋਈ ਗੁਨਾਹ ਨਹੀਂ ਕੀਤਾ ਹੈ। ਇਹ ਦੋਹਰਾ ਚਰਿੱਤਰ ਉਨ੍ਹਾਂ ਦੇ ਹੰਕਾਰ ਅਤੇ ਸਿੱਖ ਕੌਮ ਪ੍ਰਤੀ ਉਨ੍ਹਾਂ ਦੀ ਬੇਰੁਖ਼ੀ ਦਾ ਪ੍ਰਮਾਣ ਹੈ।ਸੁਖਬੀਰ ਬਾਦਲ ਦੇ ਉਸ ਹਾਲੀਆ ਬਿਆਨ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ, ਜਿਸ ਵਿੱਚ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣੇ ਖਿਲਾਫ ‘ਸਾਜ਼ਿਸ਼’ ਹੋਣ ਦੀ ਗੱਲ ਕਹੀ ਹੈ, ਕੰਗ ਨੇ ਕਿਹਾ ਕਿ ਅਜਿਹੀ ਵੱਡੀ ਭੁੱਲ ਜਾਂ ਗੁਸਤਾਖੀ ਤਾਂ ਕੋਈ ਗੈਰ-ਸਿੱਖ ਵੀ ਨਹੀਂ ਕਰ ਸਕਦਾ।
ਉਨ੍ਹਾਂ ਕਿਹਾ ਕਿ ਜਿੱਥੇ ਪੰਜ ਸਿੰਘ ਸਾਹਿਬਾਨ ਨੇ ਗੁਰੂ ਮਹਾਰਾਜ ਦੀ ਹਜ਼ੂਰੀ ਵਿੱਚ ਬੈਠ ਕੇ, ਸਿੱਖ ਮਰਿਆਦਾਵਾਂ ਅਤੇ ਸ਼ਾਨਾਮੱਤੇ ਇਤਿਹਾਸ ਦੇ ਅਧਾਰ ‘ਤੇ ਫੈਸਲਾ ਸੁਣਾਇਆ ਹੋਵੇ, ਉਸ ਨੂੰ ‘ਸਾਜ਼ਿਸ਼’ ਕਰਾਰ ਦੇਣਾ ਸਿੱਖ ਇਤਿਹਾਸ ਦੀਆਂ ਸਭ ਤੋਂ ਦੁਖਦਾਈ ਅਤੇ ਸ਼ਰਮਨਾਕ ਘਟਨਾਵਾਂ ਵਿੱਚੋਂ ਇੱਕ ਹੈ।ਕੰਗ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਜੋ ਗੁਨਾਹ ਪੰਜਾਬ ਅਤੇ ਸਿੱਖ ਪੰਥ ਦੇ ਖਿਲਾਫ ਕੀਤੇ ਹਨ, ਉਸ ਦੀ ਸਜ਼ਾ ਤਾਂ ਪੰਜਾਬ ਦੇ ਲੋਕ ਉਨ੍ਹਾਂ ਨੂੰ ਲਗਾਤਾਰ ਦੇ ਹੀ ਰਹੇ ਹਨ। ਪਰ ਹੁਣ, ਜਿਸ ਤਰ੍ਹਾਂ ਉਨ੍ਹਾਂ ਨੇ ਸਿੱਖਾਂ ਦੀ ਸਰਵਉੱਚ ਸੰਸਥਾ ਦੀ ਸਾਖ ਅਤੇ ਫੈਸਲਿਆਂ ‘ਤੇ ਉਂਗਲ ਉਠਾਈ ਹੈ, ਉਸ ਲਈ ਪੂਰਾ ਪੰਥ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ। ਕੌਮ ਅਤੇ ਸੰਗਤ ਆਉਣ ਵਾਲੇ ਸਮੇਂ ਵਿੱਚ ਇਸ ਗੁਸਤਾਖੀ ਲਈ ਉਨ੍ਹਾਂ ਨੂੰ ਸਖ਼ਤ ਸਜ਼ਾ ਦੇਵੇਗੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





