SAS Nagar News: Sukhbir Badal; ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਅੱਜ ਵੱਡਾ ਝਟਕਾ ਦਿੰਦਿਆਂ ਸੁਖਬੀਰ ਸਿੰਘ ਬਾਦਲ ਨੇ ਨਗਰ ਕੌਂਸਲ ਦੇ ਭਾਜਪਾ ਪ੍ਰਧਾਨ ਬਲਵਿੰਦਰ ਕੌਰ ਤੇ ਪੰਜ ਕੌਂਸਲਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਕਰ ਲਿਆ।ਭਾਜਪਾ ਕੌਂਸਲਰਾਂ ਤੋਂ ਇਲਾਵਾ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਸੀਨੀਅਰ ਆਗੂ ਗੁਰਧਿਆਨ ਸਿੰਘ ਵੀ ਸ਼ਾਮਲ ਹਨ ਜੋ ਭਾਜਪਾ ਕੌਂਸਲ ਪ੍ਰਧਾਨ ਬਲਵਿੰਦਰ ਕੌਰ ਦੇ ਪਤੀ ਹਨ ਤੇ ਨਾਲ ਹੀ ਆਮ ਆਦਮੀ ਪਾਰਟੀ ਦੇ ਸੰਸਥਾਪਕ ਮੈਂਬਰ ਜਸਪ੍ਰੀਤ ਸਿੰਘ ਸੰਧੂ ਤੇ ਕਾਂਗਰਸੀ ਕੌਂਸਲਰ ਰਿੰਕੂ ਵੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਹਨਾਂ ਦੇ ਨਾਲ ਹੀ ਆਪ ਦੀਆਂ 7 ਪੰਚਾਇਤਾਂ ਵੀ ਅਕਾਲੀ ਦਲ ਵਿਚ ਸ਼ਾਮਲ ਹੋਈਆਂ।
ਇਹ ਵੀ ਪੜ੍ਹੋ AAP MLA ਵੱਲੋਂ ਦਿਖਾਈ ਨਰਾਜ਼ਗੀ ਤੋਂ ਬਾਅਦ ਬਠਿੰਡਾ ਦੇ ਮੁੱਖ ਖੇਤੀਬਾੜੀ ਅਫ਼ਸਰ ਦਾ ਹੋਇਆ ਤਬਾਦਲਾ
ਇਸ ਮੌਕੇ ਪਾਰਟੀ ਦੇ ਖਰੜ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਦੇ ਨਾਲ ਮਿਲ ਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਗੁਰਧਿਆਨ ਸਿੰਘ ਦਾ ਇਲਾਕੇ ਦੀ ਸਮੁੱਚੀ ਸਿਖ਼ਰਲੀ ਭਾਜਪਾ ਲੀਡਰਸ਼ਿਪ ਨਾਲ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ ਅਤੇ ਕਿਹਾ ਕਿ ਭਾਜਪਾ ਆਗੂਆਂ ਨੇ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਫੈਸਲਾ ਇਸ ਲਈ ਕੀਤਾ ਕਿਉਂਕਿ ਸਿਰਫ ਅਕਾਲੀ ਦਲ ਨੇ ਹੀ ਸੱਤਾ ਵਿਚ ਹੁੰਦਿਆਂ ਨਯਾ ਗਾਓਂ ਦਾ ਵਿਕਾਸ ਕਰਵਾਇਆ ਸੀ। ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲੇ ਭਾਜਪਾ ਕੌਂਸਲਰਾਂ ਵਿਚ ਅਮਨਦੀਪ ਕੌਰ, ਵਿਨੋਦ ਬਿੰਦੋਲੀਆ, ਵਿਸ਼ਾਨ ਪਾਸੀ ਤੇ ਸੁਨਹਿਰੀ ਦੇਵੀ ਸ਼ਾਮਲ ਹਨ।
ਇਹ ਵੀ ਪੜ੍ਹੋ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਤੁਰੰਤ ਖੋਲ੍ਹਣ ਸਰਕਾਰਾਂ- ਐਡਵੋਕੇਟ ਧਾਮੀ
ਸੁਖਬੀਰ ਸਿੰਘ ਬਾਦਲ ਨੇ ਗੁਰਧਿਆਨ ਸਿੰਘ ਨੂੰ ਪਾਰਟੀ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਤੇ ਪਾਰਟੀ ਆਗੂ ਹਰਦੀਪ ਸਿੰਘ ਖਿਜ਼ਰਾਬਾਦ ਨੂੰ ਪਾਰਲੀਮਾਨੀ ਮਾਮਲਿਆਂ ਦੀ ਕਮੇਟੀ (ਪੀ ਏ ਸੀ) ਦਾ ਮੈਂਬਰ ਨਿਯੁਕਤ ਕੀਤਾ।ਅਕਾਲੀ ਦਲ ਦੇ ਪ੍ਰਧਾਨ ਨੇ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਰਵਿੰਦਰ ਖੇੜਾ ਨੂੰ ਖਰੜ ਦਾ ਐਮ ਐਲ ਏ ਚੁਣਨ।ਉਹਨਾਂ ਕਿਹਾ ਕਿ ਪਾਰਟੀ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ 100 ਸੀਟਾਂ ਜਿੱਤ ਕੇ ਅਗਲੀ ਸਰਕਾਰ ਬਣਾਏਗੀ।
ਇਹ ਵੀ ਪੜ੍ਹੋ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬੀਆਂ ਨੂੰ ਇਕਜੁੱਟ ਹੋ ਕੇ ਮੁਸੀਬਤ ਮਾਰੇ ਕਿਸਾਨਾਂ ਦੀ ਮਦਦ ਵਾਸਤੇ ਡੱਟਣ ਦਾ ਸੱਦਾ
ਨਯਾ ਗਾਓਂ ਦੇ ਲੋਕਾਂ ਦੀਆਂ ਪੇਸ਼ ਕਰਦਿਆਂ ਗੁਰਧਿਆਨ ਸਿੰਘ ਨੇ ਕਿਹਾ ਕਿ ਕੌਂਸਲ ਨੂੰ ਆਧੁਨਿਕ ਸੀਵਰੇਜ ਸਿਸਟਮ ਤੇ ਨਹਿਰੀ ਪਾਣੀ ਦੀ ਜ਼ਰੂਰਤ ਹੈ। ਉਹਨਾਂ ਨੇ ਇਹ ਵੀ ਅਪੀਲ ਕੀਤੀ ਕਿ ਕੌਂਸਲ ਵੱਲੋਂ ਇਮਾਰਤਾਂ ਦੇ ਕਮਰਸ਼ੀਅਲ ਨਕਸ਼ੇ ਵੀ ਮਨਜ਼ੂਰ ਹੋਣੇ ਚਾਹੀਦੇ ਹਨ।ਇਸ ਮੌਕੇ ਸੀਨੀਅਰ ਆਗੂ ਸ੍ਰੀ ਐਨ ਕੇ ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਨੇ ਹੀ ਨਯਾ ਗਾਓਂ ਦਾ ਵਿਕਾਸ ਕੀਤਾ ਹੈ ਤੇ ਉਹਨਾਂ ਨੇ ਕੌਂਸਲ ਨੂੰ ਅਣਡਿੱਠ ਕਰਨ ਵਾਸਤੇ ਆਮ ਆਦਮੀ ਪਾਰਟੀ ਸਰਕਾਰ ਦੀ ਨਿਖੇਧੀ ਕੀਤੀ। ਇਸ ਮੌਕੇ ਸੀਨੀਅਰ ਆਗੂ ਪਰਮਿੰਦਰ ਸਿੰਘ ਸੋਹਾਣਾ ਨੇ ਵੀ ਸੰਬੋਧਨ ਕੀਤਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





