Thursday, April 16, 2026
spot_img
spot_img

ਘਰੇਲੂ ਕਲੇਸ਼ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖੁਦ+ਕੁਸ਼ੀ

Date:

spot_img

Ludhiana News:ਜਿਲਾ ਲੁਧਿਆਣਾ ਵਿੱਚ ਇਕ ਨੌਜਵਾਨ ਦੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦਾ ਨਾਮ ਪ੍ਰਦੀਪ ਕੁਮਾਰ ਹੈ ਅਤੇ ਉਹ ਨਿਊ ਰਾਜੂ ਕਲੋਨੀ ਦਾ ਰਹਿਣ ਵਾਲਾ ਹੈ। ਮ੍ਰਿਤਕ ਵਿਆਹਿਆ ਹੋਇਆ ਹੈ ਅਤੇ ਉਸਦੇ ਤਿੰਨ ਬੱਚੇ ਦੋ ਧੀਆਂ ਅਤੇ ਇੱਕ ਪੁੱਤਰ ਹੈ।ਖੁਦਕੁਸ਼ੀ ਦਾ ਕਾਰਨ ਘਰੇਲੂ ਕਲੇਸ਼ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੀ ਮਾਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੇ ਲੜਕੇ ਪਰਦੀਪ ਦਾ ਵਿਆਹ 2016 ਵਿੱਚ ਮੋਨਿਕਾ ਨਾਲ ਹੋਇਆ ਸੀ। ਵਿਆਹ ਦੇ ਕੁਝ ਸਮੇਂ ਬਾਅਦ ਹੀ ਦੋਹਾਂ ਵਿੱਚ ਝਗੜਾ ਸ਼ੁਰੂ ਹੋ ਗਿਆ। ਲੜਾਈ ਤੋਂ ਬਾਅਦ ਮੋਨਿਕਾ ਅਕਸਰ ਆਪਣੇ ਪੇਕਿਆਂ ਦੇ ਘਰ ਚਲੀ ਜਾਂਦੀ ਸੀ।

ਇਹ ਵੀ ਪੜ੍ਹੋ  Bathinda Police ‘ਚ ਫੇਰਬਦਲ; ਦੋ ਥਾਣਾ ਮੁਖੀਆਂ ਸਮੇਤ ਕਈ ਥਾਣੇਦਾਰ ਬਦਲੇ, ਦੇਖੋ ਲਿਸਟ

ਉਸਦੇ ਪੁੱਤਰ ਨੂੰ ਉਹਦੇ ਸਹੁਰਿਆਂ ਵੱਲੋਂ ਪਰੇਸ਼ਾਨ ਕੀਤਾ ਜਾਂਦਾ ਸੀ ਅਤੇ ਧਮਕੀਆਂ ਦਿੱਤੀਆਂ ਜਾਂਦੀਆਂ ਸਨ। ਜਿਸ ਤੋਂ ਪਰੇਸ਼ਾਨ ਹੋ ਕੇ ਮੇਰੇ ਪੁੱਤਰ ਨੇ ਕੋਈ ਜਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ ਹੈ। ਦੂਸਰੇ ਪਾਸੇ ਮ੍ਰਿਤਕ ਪ੍ਰਦੀਪ ਦੀ ਪਤਨੀ ਮੋਨਿਕਾ ਨੇ ਇਲਜ਼ਾਮ ਲਗਾਏ ਹਨ ਕਿ ਉਸਦਾ ਸਹੁਰਾ ਪਰਿਵਾਰ ਉਸ ਦੀ ਕੁੱਟਮਾਰ ਕਰਦਾ ਸੀ। ਉਸ ਦੇ ਸਰੀਰ ਤੇ ਸੱਟਾਂ ਦੇ ਨਿਸ਼ਾਨ ਹਨ।ਪੁਲਿਸ ਇਸ ਮਾਮਲੇ ਦੀ ਡੁੰਘਾਈ ਨਾਲ ਜਾਂਚ ਕਰ ਰਹੀ ਹੈ।ਫਿਲਹਾਲ ਪੁਲਿਸ ਨੇ ਮ੍ਰਿਤਕ ਦੀ ਪਤਨੀ ਮੋਨਿਕਾ, ਉਸ ਦੇ ਭਰਾ ਅਤੇ ਹੋਰ ਪਰਿਵਾਰਿਕ ਮੈਂਬਰਾਂ ਖਿਲਾਫ ਮੁਕਦਮਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਕਿਹਾ ਹੈ ਕਿ ਉਹ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦੇਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਹੱਦਬੰਦੀ ਪੰਜਾਬ ਵਰਗੇ ਸੂਬਿਆਂ ‘ਤੇ ਭਾਜਪਾ ਦਾ ਲੁੱਕ ਕੇ ਹਮਲਾ: ਰਾਜਾ ਵੜਿੰਗ

👉ਸਿਆਸੀ ਭੇਦਭਾਵ ਖ਼ਿਲਾਫ਼ ਵੱਡੇ ਪੱਧਰ 'ਤੇ ਜਨ ਅੰਦੋਲਨ ਕਰਨ...

ਟਰੇਡਰਜ਼ ਕਮਿਸ਼ਨ ਦੀ ਬੈਠਕ ਮੌਕੇ ਡਿਪਟੀ ਕਮਿਸ਼ਨਰ ਨੇ ਕੀਤਾ ਸ਼ਿਕਾਇਤਾਂ ਦਾ ਨਿਪਟਾਰਾ

👉ਕਿਹਾ, ਭਗਵੰਤ ਮਾਨ ਸਰਕਾਰ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ...