Thursday, April 16, 2026
spot_img
spot_img

ਖ਼ੁਸਬਾਜ ਸਿੰਘ ਜਟਾਣਾ ਦੀ ਅੰਤਿਮ ਅਰਦਾਸ ਮੌਕੇ ਮੁੜ ਉਮੜਿਆ ਜਨ-ਸਲਾਬ; ਕਾਂਗਰਸ ਵੱਲੋਂ ਪਤਨੀ ਨੂੰ ਚੋਣ ਲੜਾਉਣ ਦਾ ਇਸ਼ਾਰਾ

Date:

spot_img

👉ਪਾਰਟੀ ਆਗੂਆਂ ਨੇ ਮਰਹੂਮ ਆਗੂ ਨਾਲ ਵਾਪਰੇ ਹਾਦਸੇ ਦੀ ਉੱਚ ਪੱਧਰੀ ਜਾਂਚ ਦੀ ਕੀਤੀ ਮੰਗ
Bathinda News: ਲੰਘੀ 2 ਅਪ੍ਰੈਲ ਨੂੰ ਹਰਿਆਣਾ ਦੇ ਵਿਚ ਇੱਕ ਸੜਕ ਹਾਦਸੇ ਦੌਰਾਨ ਭਰ ਜਵਾਨੀ ਵਿਚ ਵਿਛੋੜਾ ਦੇ ਗਏ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਹਲਕਾ ਤਲਵੰਡੀ ਸਾਬੋ ਦੇ ਮੁੱਖ ਸੇਵਾਦਰ ਖ਼ੁਸਬਾਜ਼ ਸਿੰਘ ਜਟਾਣਾ ਦੀ ਆਤਮਿਕ ਸ਼ਾਂਤੀ ਲਈ ਅੱਜ ਐਤਵਾਰ ਨੂੰ ਪਿੰਡ ਭਾਗੀਵਾਂਦਰ ਦੀ ਦਾਣਾ ਮੰਡੀ ਵਿਖ਼ੇ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਆਯੋਜਿਤ ਕੀਤਾ ਗਿਆ। ਇਸ ਦੌਰਾਨ ਕਾਂਗਰਸ ਦੀ ਸਮੁੱਚੀ ਹਾਈਕਮਾਂਡ ਤੋਂ ਇਲਾਵਾ ਭਾਜਪਾ, ਅਕਾਲੀ ਦਲ ਤੇ ਹੋਰਨਾਂ ਸਿਆਸੀ ਧਿਰਾਂ ਤੋਂ ਇਲਾਵਾ ਸਮਾਜਿਕ, ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਸਮੇਤ ਹਲਕਾ ਤਲਵੰਡੀ ਸਾਬੋ ਅਤੇ ਪੰਜਾਬ ਤੋਂ ਇਲਾਵਾ ਹਰਿਆਣਾ, ਰਾਜਸਥਾਨ ਤੇ ਦਿੱਲੀ ਆਦਿ ਤੋਂ ਵੱਡੀ ਗਿਣਤੀ ਵਿਚ ਲੋਕ ਪਰਿਵਾਰ ਨਾਲ ਦੁੱਖ ਦੀ ਇਸ ਘੜੀ ਚ ਸ਼ਰੀਕ ਹੋਣ ਲਈ ਪੁੱਜੇ ਹੋਏ ਸਨ। ਭੋਗ ਸਮਾਗਮ ਦੌਰਾਨ ਰਾਗੀ ਸਿੰਘਾਂ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ ਅਤੇ ਪਾਠੀ ਸਿੰਘ ਵੱਲੋਂ ਅੰਤਿਮ ਅਰਦਾਸ ਕੀਤੀ ਗਈ। ਇਸ ਮੌਕੇ ਸਟੇਜ਼ ਸਕੱਤਰ ਦੀ ਜਿੰਮੇਵਾਰੀ ਹਲਕਾ ਤਲਵੰਡੀ ਸਾਬੋ ਦੇ ਸੀਨੀਅਰ ਆਗੂ ਅਵਤਾਰ ਸਿੰਘ ਮੈਨੂਆਣਾ ਵੱਲੋਂ ਨਿਭਾਈ ਗਈ। ਬੁਲਾਰਿਆਂ ਵਿਚ ਸਾਬਕਾ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਨੇ ਆਪਣੈ ਸੰਖੇਪ ਭਾਸ਼ਣ ਵਿਚ ਨੌਜਵਾਨ ਆਗੂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।

ਇਹ ਵੀ ਪੜ੍ਹੋ  ਗਾਇਕ ਆਸ਼ਾ ਭੌਂਸਲੇ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ

ਇਸ ਦੌਰਾਨ ਬੁਲਾਰਿਆਂ ਨੇ ਖ਼ੁਸਬਾਜ ਸਿੰਘ ਜਟਾਣਾ ਨਾਲ ਵਾਪਰੇ ਹਾਦਸੇ ਉੱਪਰ ਸਵਾਲ ਖੜ੍ਹੇ ਕਰਦਿਆਂ ਇਸਦੀ ਜਿੱਥੈ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ, ਉਥੇ ਕਾਂਗਰਸ ਹਾਈਕਮਾਂਡ ਦੇ ਆਗੂਆਂ ਨੇ ਹਲਕਾ ਤਲਵੰਡੀ ਸਾਬੋ ਦੀ ਮੰਗ ‘ਤੇ ਮਰਹੂਮ ਜਟਾਣਾ ਦੀ ਪਤਨੀ ਨੂੰ ਅਗਲੀਆਂ ਚੋਣਾਂ ਵਿਚ ਚੋਣ ਲੜਾਉਣ ਦਾ ਵੀ ਇਸ਼ਾਰਾ ਕੀਤਾ। ਕੇਂਦਰੀ ਮੰਤਰੀ ਸ਼੍ਰੀ ਬਿੱਟੂ ਨੇ ਇਸ ਮੌਕੇ ਮਰਹੂਮ ਜਟਾਣਾ ਦੇ ਨਾਲ ਆਪਣੀਆਂ ਨਿੱਜੀ ਯਾਦਾਂ ਸਾਂਝੀਆਂ ਕਰਦਿਆਂ ਦਸਿਆ ਕਿ ਯੂਥ ਕਾਂਗਰਸ ਵਿਚ ਉਨ੍ਹਾਂ ਇਕੱਠਿਆ ਸਿਆਸੀ ਸਫ਼ਰ ਸ਼ੁਰੂ ਕੀਤਾ ਸੀ। ਇਸੇ ਤਰ੍ਹਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਖੁਸਬਾਜ਼ ਸਿੰਘ ਜਟਾਣਾ ਦੇ ਪ੍ਰਵਾਰ ਅਤੇ ਸਨੇਹੀਆ ਨਾਲ ਦੁੱਖ ਸਾਂਝਾ ਕਰਦਿਆਂ ਭਰੋਸਾ ਦਿਵਾਇਆ ਕਿ ਪਾਰਟੀ ਪ੍ਰਵਾਰ ਅਤੇ ਹਲਕੇ ਦੇ ਲੋਕਾਂ ਦੀਆਂ ਭਾਵਨਾਵਾਂ ਮੁਤਾਬਕ ਫੈਸਲਾ ਲਵੇਗੀ। ਸਾਬਕਾ ਮੁੱਖ ਮੰਤਰੀ ਸ: ਚੰਨੀ ਨੇ ਖੁੁਸਬਾਜ਼ ਸਿੰਘ ਜਟਾਣਾ ਦੀਆਂ ਕਾਂਗਰਸ ਪਾਰਟੀ ਪ੍ਰਤੀ ਸੇਵਾਵਾਂ ਨੂੰ ਯਾਦ ਕਰਦਿਆਂ ਉਸਦੇ ਵੱਲੋਂ ਹਲਕਾ ਤਲਵੰਡੀ ਸਾਬੋ ਲਈ ਕੀਤੇ ਕੰਮਾਂ ਦਾ ਜਿਕਰ ਕੀਤਾ। ਸ: ਚੰਨੀ ਨੇ ਵੀ ਭਰੋਸਾ ਦਿਵਾਇਆ ਕਿ ਪਾਰਟੀ ਪ੍ਰਵਾਰ ਦੇ ਨਾਲ ਡਟ ਕੇ ਖੜੀ ਹੈ ਤੇ ਪ੍ਰਵਾਰ ਅੱਗੇ ਆਵੇ ਤੇ ਲੋਕ ਉਨ੍ਹਾਂ ਦਾ ਸਾਥ ਦੇਣਗੇ।

ਇਹ ਵੀ ਪੜ੍ਹੋ  Police ਮੁਕਾਬਲੇ ‘ਚ ਸ਼ੂਟਰ ਜ਼ਖਮੀ; ਫਿਰੌਤੀ ਲਈ ਵਪਾਰੀ ਦੇ ਘਰ ਅੱਗੇ ਚਲਾਈਆਂ ਸਨ ਗੋ/ਲੀ/ਆਂ

ਇਸ ਮੌਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆ, ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ, ਪੰਜਾਬ ਕਾਂਗਰਸ ਦੇ ਇੰਚਾਰਜ਼ ਰਵਿੰਦਰ ਡਾਲਵੀਆ,ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਕੈਪਟਨ ਸੰਦੀਪ ਸੰਧੂ, ਵਿਧਾਇਕ ਸੁਖ ਸਰਕਰਾਰੀਆ, ਭਾਰਤ ਭੂਸ਼ਣ ਆਸੂ, ਮਲਕੀਤ ਸਿੰਘ ਦਾਖਾ,ਵਿਧਾਇਕ ਕੁਲਬੀਰ ਸਿੰਘ ਜੀਰਾ,ਵਿਧਾਇਕ ਜਗਰੂਪ ਸਿੰਘ ਗਿੱਲ, ਮਾਸਟਰ ਜਗਸੀਰ ਸਿੰਘ, ਹਰਵਿੰਦਰ ਸਿੰਘ ਲਾਡੀ, ਜ਼ਿਲ੍ਹਾ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਦਿਹਾਤੀ, ਰਾਣਾ ਗੁਰਜੀਤ ਸਿੰਘ, ਵਿਧਾਂਇਕ ਗੁਰਕੀਰਤ ਸਿੰਘ ਕੋਟਲੀ, ਵਿਧਾਇਕ ਲਾਡੀ ਸੇਰੋਵਾਲੀਆ, ਮਲਕੀਤ ਸਿੰਘ ਦਾਖਾ, ਵਿਧਾਂਇਕ ਪ੍ਰਗਟ ਸਿੰਘ, ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ, ਸਾਬਕਾ ਵਿਧਾਇਕ ਜਗਦੀਪ ਸਿੰਘ ਨਕਈ ਚੇਅਰਮੈਨ ਇਫ਼ਕੋ,ਰਾਜਨ ਗਰਗ ਪ੍ਰਧਾਨ ਸ਼ਹਿਰੀ, ਬੱਦਰੀ ਲਾਲ ਜਾਟ ਵਿਧਾਇਕ ਚਿਤੌੜਗੜ੍ਹ ਰਾਜਸਥਾਨ, ਸਾਬਕਾ ਵਿਧਾਇਕ ਅਜੀਤ ਸਿੰਘ ਮੋਫ਼ਰ, ਬਿਕਰਮ ਸਿੰਘ ਮੋਫ਼ਰ, ਐਮਐਲਏ ਸ਼ੀਸਪਾਲ ਸਿੰਘ ਕੇਹਰਵਾਲਾ ਕਾਲਿਆਵਾਲੀ, ਸੁਭਾਸ਼ ਜੋਧਪੁਰੀ ਸਾਬਕਾ ਜ਼ਿਲ੍ਹਾ ਪ੍ਰਧਾਨ, ਫ਼ਤਿਹ ਸਿੰਘ ਬਾਦਲ, ਕੁਲਦੀਪ ਸਿੰਘ ਗੁਦਰਾਣਾ, ਡਾ ਵਿਜੇਂਦਰ ਸਿੱਧੂ ਸੰਗਰੀਆ, ਵਿਧਾਇਕ ਅਰੁਜਨ ਚੌਟਾਲਾ,ਅਵਤਾਰ ਸਿੰਘ ਗੋਨਿਆਣਾ, ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ,ਦਲਬੀਰ ਸਿੰਘ ਗੋਲਡੀ, ਜਗਪਾਲ ਸਿੰਘ ਅਬੁਲਖੁਰਾਣਾ, ਇੰਦਰਬੀਰ ਸਿੰਘ ਬੁਲਾਰੀਆ,ਵਿਧਾਇਕ ਸੁਖਪਾਲ ਸਿੰਘ ਖਹਿਰਾ, ਸਾਬਕਾ ਮੰਤਰੀ ਬਲਵੀਰ ਸਿੰਘ ਸਿੱਧੂ, ਗੁਰਸ਼ਰਨ ਸਿੰਘ ਮਾਖਾ,ਹਰਚਰਨ ਸਿੰਘ ਸੋਥਾ, ਸਾਬਕਾ ਡਿਪਟੀ ਅਜੈਬ ਸਿੰਘ ਭੱਟੀ, ਸਾਬਕਾ ਐਮਪੀ ਮੁਹੰਮਦ ਸਦੀਕ, ਸਾਬਕਾ ਵਿਧਾਇਕ ਗੁਰਜੰਟ ਸਿੰਘ ਕੁੱਤੀਵਾਲ, ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ, ਸਾਬਕਾ ਐਮਪੀ ਜਸਬੀਰ ਸਿੰਘ ਡਿੰਪਾ, ਸਾਬਕਾ ਜ਼ਿਲ੍ਹ ਪ੍ਰਧਾਨ ਨਰਿੰਦਰ ਸਿੰਘ ਭਲੇਰੀਆ,ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰਾ, ਭੂਪਿੰਦਰ ਸਿੰਘ ਗੋਰਾ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਹੱਦਬੰਦੀ ਪੰਜਾਬ ਵਰਗੇ ਸੂਬਿਆਂ ‘ਤੇ ਭਾਜਪਾ ਦਾ ਲੁੱਕ ਕੇ ਹਮਲਾ: ਰਾਜਾ ਵੜਿੰਗ

👉ਸਿਆਸੀ ਭੇਦਭਾਵ ਖ਼ਿਲਾਫ਼ ਵੱਡੇ ਪੱਧਰ 'ਤੇ ਜਨ ਅੰਦੋਲਨ ਕਰਨ...

ਟਰੇਡਰਜ਼ ਕਮਿਸ਼ਨ ਦੀ ਬੈਠਕ ਮੌਕੇ ਡਿਪਟੀ ਕਮਿਸ਼ਨਰ ਨੇ ਕੀਤਾ ਸ਼ਿਕਾਇਤਾਂ ਦਾ ਨਿਪਟਾਰਾ

👉ਕਿਹਾ, ਭਗਵੰਤ ਮਾਨ ਸਰਕਾਰ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ...